ਕਪੂਰਥਲਾ (ਸਮਾਜ ਵੀਕਲੀ) (ਕੌੜਾ ) ਬ੍ਰਹਮਗਿਆਨੀ ਮਹਾਂਪੁਰਸ਼ ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 27 ਵੀਂ ਸਲਾਨਾ ਬਰਸੀ ਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 18 ਵੀਂ ਬਰਸੀ ਦੇ ਸਬੰਧ ਵਿਚ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਸਲਾਨਾ ਮਹਾਨ ਤਿੰਨ ਦਿਨਾਂ ਗੁਰਮਤਿ ਸਮਾਗਮ 15 , 16 ਤੇ 17 ਅਕਤੂਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਸੰਤ ਬਾਬਾ ਗੁਰਚਰਨ ਸਿੰਘ ਜੀ ਮੁਖੀ ਗੁਰਦੁਆਰਾ ਦਮਦਮਾ ਸਾਹਿਬ ਦੀ ਅਗਵਾਈ ‘ਚ ਕਰਵਾਇਆ ਜਾ ਰਿਹਾ ਹੈ । ਜਿਸ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ । ਇਸ ਸਬੰਧੀ ਇਲਾਕੇ ਦੀਆਂ ਸੰਗਤਾਂ ਤੇ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਅੱਜ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਹੋਈ । ਜਿਸ ਵਿਚ ਵੱਡੀ ਗਿਣਤੀ ‘ਚ ਇਲਾਕੇ ਦੀਆਂ ਸੰਗਤਾਂ ਤੇ ਲੰਗਰ ਸੇਵਾਦਾਰਾਂ ਸ਼ਿਰਕਤ ਕੀਤੀ ਤੇ ਦੋਹਾਂ ਮਹਾਂਪੁਰਸ਼ਾਂ ਦੀ ਸਲਾਨਾ ਯਾਦ ‘ਚ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।
ਇਸ ਸਮੇਂ ਸੰਤ ਬਾਬਾ ਗੁਰਚਰਨ ਸਿੰਘ ਜੀ ਮੌਜੂਦਾ ਮੁਖੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਤੇ ਸੇਵਾਦਾਰ ਭਾਈ ਜਸਪਾਲ ਸਿੰਘ ਨੀਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਹਾਨ ਤਪੱਸਵੀ ਤੇ ਪਰਉਪਕਾਰੀ ਸ਼ਹੀਦ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਇਸ ਅਸਥਾਨ ਦੇ ਮਹਾਂਪੁਰਸ਼ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲੇ ਤੇ ਸੱਚਖੰਡ ਵਾਸੀ ਸੰਤ ਬਾਬਾ ਤਰਲੋਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਨਿੱਘੀ ਯਾਦ ‘ਚ ਸਮੂਹ ਸੰਗਤਾਂ ਵੱਲੋਂ 13 ਅਕਤੂਬਰ ਤੋਂ ਸ੍ਰੀ ਆਖੰਡ ਪਾਠ ਸਾਹਿਬ ਦੀਆਂ ਲੜੀਆਂ ਆਰੰਭ ਕੀਤੀਆਂ ਜਾਣਗੀਆਂ, ਜਿਸਦੇ ਭੋਗ 15 ਅਕਤੂਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਦੁਬਾਰਾ ਹੋਰ ਸ੍ਰੀ ਆਖੰਡ ਪਾਠ ਸਾਹਿਬ ਸਵੇਰੇ 10 ਵਜੇ ਆਰੰਭ ਹੋਣਗੇ , ਜਿਨ੍ਹਾਂ ਦੇ ਭੋਗ 17 ਅਕਤੂਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਤੇ ਉਪਰੰਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਜਾਣਗੇ । ਉਨ੍ਹਾਂ ਦੱਸਿਆ ਕਿ 16 ਅਕਤੂਬਰ ਸ਼ਾਮ ਨੂੰ ਮਹਾਨ ਕੀਰਤਨ ਸਮਾਗਮ ਆਯੋਜਿਤ ਕੀਤਾ ਜਾਵੇਗਾ । ਜਿਸ ਵਿਚ ਉੱਚ ਕੋਟੀ ਦੇ ਰਾਗੀ, ਕਵੀਸ਼ਰੀ ਤੇ ਢਾਡੀ ਜਥੇ ਸੰਗਤਾਂ ਨੂੰ ਗੁਰੂ ਜਸ਼ ਨਾਲ ਨਿਹਾਲ ਕਰਨਗੇ ।ਇਸ ਸਮੇਂ ਤਿੰਨ ਦਿਨ ਗੁਰੂ ਕੇ ਲੰਗਰ ਦੀ ਸੇਵਾ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ ਨਿਭਾਈ ਜਾਵੇਗੀ ਅਤੇ ਹੋਰ ਵੱਖ ਵੱਖ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਮਾਗਮ ‘ਚ ਵੱਖ ਵੱਖ ਪ੍ਰਕਾਰ ਦੀ ਸੇਵਾ ਕੀਤੀ ਜਾਵੇਗੀ ।
ਇਸ ਸਮੇਂ ਮੀਟਿੰਗ ‘ਚ ਜਥੇ ਸੰਤੋਖ ਸਿੰਘ ਬਿਧੀਪੁਰ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ ਬਾਹਰਾ, ਜਥੇ ਗੁਰਦਿਆਲ ਸਿੰਘ ਠੱਟਾ ਪ੍ਰਧਾਨ ਬਾਬਾ ਬੀਰ ਸਿੰਘ ਸਪੋਰਟਸ ਕਲੱਬ , ਭਾਈ ਜਸਪਾਲ ਸਿੰਘ ਸੁਲਤਾਨਪੁਰ ਲੋਧੀ , ਜਥੇ. ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ,ਭਾਈ ਜਰਨੈਲ ਸਿੰਘ ਡਰਾਈਵਰ , ਪਰਮਜੋਤ ਸਿੰਘ , ਡਾ. ਅਕਾਸ਼ਦੀਪ ਸਿੰਘ , ਰਣਧੀਰ ਸਿੰਘ , ਹਰਜੀਤ ਸਿੰਘ ਕਾਨਪੁਰ , ਕਰਮਜੀਤ ਸਿੰਘ ਚੇਲਾ, ਦਿਲਬਾਗ ਸਿੰਘ ਚੇਲਾ , ਬਲਬੀਰ ਸਿੰਘ ਬੀਰਾ , ਮਲਕੀਤ ਸਿੰਘ ਸਰਪੰਚ , ਚਰਨ ਸਿੰਘ ਦਰੀਏਵਾਲ, ਸਵਰਨ ਸਿੰਘ ਸਰਪੰਚ , ਜੋਗਾ ਸਿੰਘ , ਬਚਿੱਤਰ ਸਿੰਘ , ਕੁਲਵੰਤ ਸਿੰਘ , ਸੋਢੀ ਪੁਰਾਣਾ ਠੱਟਾ , ਹਰਜਿੰਦਰ ਸਿੰਘ , ਤਰਸੇਮ ਸਿੰਘ ਖਾਲੂ , ਜੋਗਿੰਦਰ ਸਿੰਘ ਸਰਪੰਚ , ਕਸ਼ਮੀਰ ਸਿੰਘ ਫੌਜੀ , ਜਰਨੈਲ ਸਿੰਘ ਦੰਦੂਪੁਰ ਆਦਿ ਨੇ ਸ਼ਿਰਕਤ ਕੀਤੀ ।
ਇਸੇ ਤਰ੍ਹਾਂ ਹੀ ਪੰਜਾਬ ਪ੍ਰਦੇਸ਼ ਕੰਬੋਜ ਭਾਈਚਾਰਾ ਸਲਾਹਕਾਰ ਕਮੇਟੀ ਦੇ ਸੂਬਾਈ ਆਗੂ ਜਥੇ ਹਰਜਿੰਦਰ ਸਿੰਘ ਲਾਡੀ ਡਡਵਿੰਡੀ ਨੇ ਸੰਤ ਬਾਬਾ ਗੁਰਚਰਨ ਸਿੰਘ ਜੀ ਨਾਲ ਮੀਟਿੰਗ ਕੀਤੀ ਤੇ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਸੰਤ ਬਾਬਾ ਕਰਤਾਰ ਸਿੰਘ ਜੀ ਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ ਯਾਦ ‘ਚ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਲੲੀ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ‘ਚ ਭਾਰੀ ਉਤਸ਼ਾਹ ਹੈ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly