ਬੰਗਲਾਦੇਸ਼ ਦੀ ਵਿਜੈ ਦਿਵਸ ਪਰੇਡ ’ਚ ਰਾਸ਼ਟਰਪਤੀ ਕੋਵਿੰਦ ਵਿਸ਼ੇਸ਼ ਮਹਿਮਾਨ

ਢਾਕਾ (ਸਮਾਜ ਵੀਕਲੀ):  ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਾਕਿਸਤਾਨ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਬੰਗਲਾਦੇਸ਼ ਦੀ ਜਿੱਤ ਦੇ 50 ਸਾਲ ਪੂਰੇ ਹੋਣ ਦੀ ਯਾਦ ਵਿੱਚ ਇਥੇ  ਕਰਵਾਈ ਵਿਜੈ ਦਿਵਸ ਪਰੇਡ ਵਿੱਚ ‘ਵਿਸ਼ੇਸ਼ ਮਹਿਮਾਨ’ ਵਜੋਂ ਸ਼ਿਰਕਤ ਕੀਤੀ। ਪਰੇਡ ਵਿੱਚ ਸ਼ਾਨਦਾਰ ਐਰੋਬੈਟਿਕਸ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੁਆਰਾ ਫੌਜੀ ਸ਼ਕਤੀ ਨੂੰ ਦਰਸਾਇਆ ਗਿਆ। ਬੰਗਲਾਦੇਸ਼ ਦੇ ਰਾਸ਼ਟਰਪਤੀ ਐੱਮ. ਅਬਦੁੱਲ ਹਾਮਿਦ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਨਾਲ-ਨਾਲ ਮੰਤਰੀ, ਡਿਪਲੋਮੈਟ ਅਤੇ ਹੋਰ ਪਤਵੰਤੇ ਰਾਸ਼ਟਰੀ ਪਰੇਡ ਗਰਾਊਂਡ ਵਿੱਚ ਹਾਜ਼ਰ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਲਈ ਯੂਪੀ ਵਿਧਾਨ ਸਭਾ ਵਿੱਚ ਹੰਗਾਮਾ
Next articleਕੇਂਦਰੀ ਸੂਚਨਾ ਕਮਿਸ਼ਨ ਕੋਲ 32 ਹਜ਼ਾਰ ਆਰਟੀਆਈ ਅਰਜ਼ੀਆਂ ਜਵਾਬ ਦੀ ਉਡੀਕ ’ਚ