ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ ) : ਪ੍ਰੈੱਸ ਕਲੱਬ ਰਾਏਕੋਟ ਨੇ ਮਨਜਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ,ਮਾਨਿਕ ਗੋਇਲ ਅਤੇ ਸਮੇਤ 10 ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ਤੇ ਲੁਧਿਆਣਾ ਦੀ ਪੁਲਿਸ ਵੱਲੋਂ ਕੀਤੇ ਪਰਚੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੰਜੀਵ ਕੁਮਾਰ ਭੱਲਾ, ਚੇਅਰਮੈਨ ਰਾਮ ਗੋਪਾਲ ਰਾਏਕੋਟੀ, ਸ਼ੁਸੀਲ ਕੁਮਾਰ, ਜਸਵੰਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚੁੱਕੇ ਗਏ ਇਹ ਕਦਮ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੀ ਪ੍ਰੈੱਸ ਦੀ ਆਜ਼ਾਦੀ ਤੇ ਹਮਲਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਲੋਕਾਂ ਦੇ ਰੋਹ ਦੀ ਪ੍ਰੈੱਸ ਰਾਹੀਂ ਬੁਲੰਦ ਕੀਤੀ ਜਾਂਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਤੇ ਜਿਸ ਕਾਰਨ ਪੱਤਰਕਾਰਾਂ ਤੇ ਬਿਨਾਂ ਵਜਹਿ ਪਰਚੇ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਹ ਸਰਕਾਰ ਦਾ ਭੁਲੇਖਾ ਹੀ ਹੈ ਕਿ ਹੱਕ ਸੱਚ ਦੀ ਆਵਾਜ਼ ਕਦੇ ਵੀ ਬੰਦ ਨਹੀਂ ਕੀਤੀ ਜਾ ਸਕਦੀ। ਉਹਨਾਂ ਮੰਗ ਕੀਤੀ ਕਿ ਪੱਤਰਕਾਰਾਂ ਖਿਲਾਫ਼ ਕੀਤਾ ਪੁਲਿਸ ਪਰਚਾ ਰੱਦ ਕੀਤਾ ਜਾਵੇ ਤੇ ਜੇਕਰ ਪਰਚਾ ਰੱਦ ਨਹੀਂ ਕੀਤਾ ਗਿਆ ਤਾਂ ਪੱਤਰਕਾਰ ਭਾਈਚਾਰੇ ਵੱਲੋਂ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਅਮਿਤ ਪਾਸੀ, ਡਾਕਟਰ ਪ੍ਰਵੀਨ ਅਗਰਵਾਲ, ਮਹੇਸ਼ ਸ਼ਰਮਾ, ਸ਼ੁਸੀਲ ਵਰਮਾਂ, ਆਤਮਾ ਸਿੰਘ ਲੋਹਟਬੱਦੀ, ਰਘਵੀਰ ਸਿੰਘ ਜੱਗਾ, ਗੁਰਭਿੰਦਰ ਗੁਰੀ, ਇਮਰਾਨ ਮੁਹੰਮਦ, ਨਾਮਪ੍ਰੀਤ ਸਿੰਘ ਗੋਗੀ, ਗੁਲਾਬ ਸਿੰਘ ਫੇਰੂਰਾਈ, ਸ਼ਮਸ਼ੇਰ ਸਿੰਘ, ਚਰਨਜੀਤ ਸਿੰਘ ਬੱਬੂ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



