ਨਵਾਸਹਿਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦਾ ਸੂਬਾ ਡੈਲੀਗੇਟ ਅਜਲਾਸ 25 ਤਰੀਕ ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਬਰਨਾਲਾ ਵਿਖੇ ਕਰਵਾਇਆ ਗਿਆ। ਅਜਲਾਸ ਵਿੱਚ ਪੰਜਾਬ ਭਰ ਤੋਂ ਲੱਗ ਭੱਗ 18 ਜ਼ਿਲਿਆਂ ਤੋਂ ਡੈਲੀਗੇਟ ਸ਼ਾਮਲ ਹੋਏ। ਅਜਲਾਸ ਦੀ ਸ਼ੁਰੂਆਤ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਅਤੇ ਸਮੁੱਚੀ ਸੂਬਾ ਕਮੇਟੀ ਵੱਲੋਂ ਐਸੋਸੀਏਸ਼ਨ ਦਾ ਝੰਡਾ ਲਹਿਰਾਉਣ ਨਾਲ ਕੀਤੀ। ਅਜਲਾਸ ਦੌਰਾਨ ਐਸੋਸੀਏਸ਼ਨ ਦੇ ਵਿਛੜੇ ਮੈਂਬਰਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਜਨਰਲ ਸਕੱਤਰ ਦੀ ਕਾਰਵਾਈ ਰਿਪੋਰਟ ਅਤੇ ਕੈਸ਼ੀਅਰ ਦੀ ਲੇਖਾ ਜੋਖਾ ਰਿਪੋਰਟ ਪੇਸ਼ ਕੀਤੀ ਗਈ ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੁਰਾਣੀ ਕਮੇਟੀ ਭੰਗ ਕਰ ਕੇ ਨਵੀਂ ਕਮੇਟੀ ਚੁਣੀ ਗਈ ਜਿਸ ਵਿੱਚ ਡਾਕਟਰ ਜਸਵਿੰਦਰ ਸਿੰਘ ਕਾਲਖ਼ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਡਾਕਟਰ ਪ੍ਰੇਮ ਸਲੋਹ ਨੂੰ ਦੂਸਰੀ ਵਾਰ ਸੂਬਾ ਚੇਅਰਮੈਨ ਲਗਾਇਆ ਗਿਆ ਜੋ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਇੱਕ ਬਹੁਤ ਵੱਡਾ ਮਾਣ ਸਤਿਕਾਰ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਡਾਕਟਰ ਬਲਵੀਰ ਗਰਚਾ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਜਿਸ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਂਬਰ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਅਤੇ ਸਮੁੱਚੀ ਸੂਬਾ ਕਮੇਟੀ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ ਅਤੇ ਵਾਅਦਾ ਕਰਦੇ ਹਨ ਕਿ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ਼ ਅਤੇ ਸਮੁੱਚੀ ਸੂਬਾ ਕਮੇਟੀ ਵੱਲੋਂ ਜੋ ਵੀ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਪ੍ਰਤੀ ਪ੍ਰੋਗਰਾਮ ਉਲੀਕਿਆ ਜਾਵੇਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਂਬਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨ ਗੇ। ਅਜਲਾਸ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਡੈਲੀਗੇਟ ਵਜੋਂ ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ, ਸੂਬਾ ਮੀਤ ਪ੍ਰਧਾਨ ਡਾਕਟਰ ਬਲਵੀਰ ਗਰਚਾ, ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ, ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਰਜਿੰਦਰ ਸਿੰਘ ਲੱਕੀ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ, ਜ਼ਿਲ੍ਹਾ ਵਾਇਸ ਚੇਅਰਮੈਨ ਡਾਕਟਰ ਅਨੂੰਪਿੰਦਰ ਸਿੰਘ ਸੂੰਢ ਅਤੇ ਸੜੋਆ ਬਲਾਕ ਦੇ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ. ਸ਼ਾਮਲ ਹੋਏ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



