ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਰਵਾਏ ਸਹਿ ਵਿੱਦਿਅਕ ਮੁਕਾਬਲਿਆਂ ਸਬੰਧੀ ਪ੍ਰੈੱਸ ਨੋਟ

(ਸਮਾਜ ਵੀਕਲੀ): ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਲਖਵੀਰ ਸਿੰਘ ਸਮਰਾ ਅਤੇ ਬਲਾਕ ਨੋਡਲ ਅਫਸਰ ਸ਼੍ਰੀਮਤੀ ਵਰਿੰਦਰ ਜੀਤ ਕੌਰ ਜੀ ਦੀ ਅਗਵਾਈ , ਬਲਾਕ ਮੈਂਟਰ ਅਧਿਆਪਕ ਗੁਰਪ੍ਰੀਤ ਸਿੰਘ ਦੀ ਦੇਖ ਰੇਖ ਅਤੇ ਸਕੂਲ ਮੁੱਖ ਅਧਿਆਪਕ ਜਸਮੇਲ ਸਿੰਘ ਦੇ ਸ਼ਲਾਘਾਯੋਗ ਉਪਰਾਲਿਆਂ ਨਾਲ ਬਲਾਕ ਸਿੱਧਵਾਂ ਬੇਟ ਦੋ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਸੰਗਤਪੁਰਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।

ਇਨ੍ਹਾਂ ਮੁਕਾਬਲਿਆਂ ਵਿੱਚ ਜੱਜਮੈਂਟ ਦੀ ਸਲਾਹੁਣਯੋਗ ਤੇ ਨਿਰਪੱਖ ਡਿਊਟੀ ਨਿਭਾਉਂਦਿਆਂ ਮਾਸਟਰ ਹਰਭਿੰਦਰ “ਮੁੱਲਾਂਪੁਰ”, ਸ੍ਰੀ ਸੰਦੀਪ ਵਰਮਾ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਰਣਜੋਧ ਸਿੰਘ ਅਤੇ ਮੈਡਮ ਰਾਜਵੰਤ ਕੌਰ ਨੇ ਮੁਕਾਬਲਿਆਂ ਦਾ ਨਤੀਜਾ ਘੋਸ਼ਿਤ ਕੀਤਾ ਜਿਸ ਅਨੁਸਾਰ ਸੁੰਦਰ ਲਿਖਾਈ ਮੁਕਾਬਲੇ ਵਿੱਚ ਕ੍ਰਮਵਾਰ ਪਹਿਲੇ ਤਿੰਨ ਸਥਾਨਾਂ ਤੇ ਪ੍ਰੀਤਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾ, ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਵੱਦੀ ਕਲਾਂ (ਲੜਕੀਆਂ) ਅਤੇ ਅਤੇ ਸਿਮਰਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਰਹੇ ।

ਇਸੇ ਤਰ੍ਹਾਂ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਦੀ ਦੀਆਂ ਵਿਦਿਆਰਥਣਾਂ ਵਰਸ਼ਾ ਅਤੇ ਖੁਸ਼ਪ੍ਰੀਤ ਕੌਰ ਨੇ ਪਹਿਲਾ ,ਲਵਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਸੰਗਤਪੁਰਾ ਅਤੇ ਹਰਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੂੰਦੜੀ ਨੇ ਦੂਜਾ ,ਸੁਖਮਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ (ਲੜਕੇ) ਅਤੇ ਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਨੇ ਤੀਜਾ ਸਥਾਨ ਹਾਸਲ ਕੀਤਾ।

ਰਜਿਸਟ੍ਰੇਸ਼ਨ ਦੀ ਡਿਊਟੀ ਮੈਡਮ ਕਮਲਜੀਤ ਕੌਰ, ਸਰਬਜੀਤ ਕੌਰ, ਤਰਨਜੀਤ ਕੌਰ ਨੇ ਨਿਭਾਈ ਤਾਂ ਮੰਚ ਦਾ ਸੰਚਾਲਨ ਬੜੇ ਹੀ ਵਧੀਆ ਢੰਗ ਨਾਲ ਸ੍ਰੀਮਤੀ ਮਨਦੀਪ ਕੌਰ ਲੈਕਚਰਾਰ ਸਰੀਰਕ ਸਿੱਖਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਸਾਲ ਅਤੇ ਤਰਨਜੀਤ ਕੌਰ ਸਰਕਾਰੀ ਹਾਈ ਸਕੂਲ ਸੰਗਤਪੁਰਾ ਨੇ ਕੀਤਾ ।

ਬਲਾਕ ਨੋਡਲ ਅਫਸਰ ਸ੍ਰੀਮਤੀ ਵਰਿੰਦਰਜੀਤ ਕੌਰ,ਮਾਸਟਰ ਹਰਭਿੰਦਰ “ਮੁੱਲਾਂਪੁਰ” ਅਤੇ ਸ੍ਰੀ ਸੰਦੀਪ ਵਰਮਾ ਨੇ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਵਾਸਤੇ ਕੀਤੇ ਜਾਂਦੇ ਅਜਿਹੇ ਯਤਨਾਂ ਨੂੰ ਸ਼ਲਾਘਾਯੋਗ ਦੱਸਦਿਆਂ “ਮਾਂ ਬੋਲੀ ਪੰਜਾਬੀ” ਨਾਲ ਸਨੇਹ, ਪ੍ਰੇਮ, ਪਿਆਰ ਅਤੇ ਸਤਿਕਾਰ ਰੱਖਣ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਪ੍ਰੇਰਿਤ ਕੀਤਾ।

ਸਮਾਰੋਹ ਦੀ ਸਮਾਪਤੀ ਉਪਰੰਤ ਮੁੱਖ ਅਧਿਆਪਕ ਜਸਮੇਲ ਸਿੰਘ ਨੇ ਹਾਜ਼ਰ ਸਮੂਹ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ, ਪਤਵੰਤਿਆਂ ਸੱਜਣਾ ਅਤੇ ਬੀ .ਐੱਮ ਗੁਰਪ੍ਰੀਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਨਦਾਤਾ
Next articleਅਕਾਲੀ ਬਸਪਾ ਸਰਕਾਰ ਬਣਨ ਤੇ ਬਹਾਦਰ ਲੜਕੀ ਗੁਰਵਿੰਦਰ ਕੌਰ ਨੂੰ ਪੁਲੀਸ ਵਿੱਚ ਭਰਤੀ ਕਰਕੇ ਦਿੱਤਾ ਜਾਵੇਗਾ ਇਨਾਮ – ਕੈਪਟਨ ਹਰਮਿੰਦਰ ਸਿੰਘ