HOME ਪ੍ਰੈਸ ਲੋਕਤੰਤਰ ਦਾ ਚੌਥਾ ਸਤੰਭ, ਨੌਜਵਾਨੀ ਨੂੰ ਸਹੀ ਰਸਤੇ ਪਾਉਣ ਲਈ ਸੱਚਾਈ...

ਪ੍ਰੈਸ ਲੋਕਤੰਤਰ ਦਾ ਚੌਥਾ ਸਤੰਭ, ਨੌਜਵਾਨੀ ਨੂੰ ਸਹੀ ਰਸਤੇ ਪਾਉਣ ਲਈ ਸੱਚਾਈ ਸਾਹਮਣੇ ਲਿਆਵੇ: ਇੰਜ. ਹਿੱਤਰਾਜ ਜੰਡੀ

12
ਆਜ਼ਾਦ ਐਂਡ ਪ੍ਰੈਸ ਵੈਲਫੇਅਰ ਕਲੱਬ ਦੀ ਅਹਿਮ ਮੀਟਿੰਗ ਪ੍ਰਧਾਨ ਹੈਪੀ ਰਾਣਾ ਦੀ ਪ੍ਰਧਾਨਗੀ ਹੇਠ ਸਫਲਤਾਪੂਰਵਕ ਸੰਪੰਨ, ਨਵ-ਨਿਯੁਕਤ ਯੂਥ ਕਾਂਗਰਸ ਪ੍ਰਧਾਨ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਬਲਾਚੌਰ  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਆਜ਼ਾਦ ਐਂਡ ਪ੍ਰੈਸ ਵੈਲਫੇਅਰ ਕਲੱਬ ਦੀ ਇੱਕ ਅਹਿਮ ਅਤੇ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਨਰੇਸ਼ ਕੁਮਾਰ ਹੈਪੀ ਰਾਣਾ ਦੀ ਪ੍ਰਧਾਨਗੀ ਹੇਠ ਸਫਲਤਾ ਪੂਰਵਕ ਸੰਪੰਨ ਹੋਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਜਨਰਲ ਸਕੱਤਰ ਡਾ. ਤੇਜਿੰਦਰ ਸਿੰਘ ਜੋਤ ਨੇ ਪਿਛਲੇ ਮਹੀਨੇ ਦੌਰਾਨ ਕਲੱਬ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਗਤੀਵਿਧੀਆਂ ਅਤੇ ਸਮਾਜਿਕ ਕਾਰਜਾਂ ਦੀ ਵਿਸਤ੍ਰਿਤ ਰਿਪੋਰਟ ਪੜ੍ਹ ਕੇ ਸੁਣਾਈ। ਇਸ ਮੌਕੇ ਕਾਠਗੜ੍ਹ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਚੇਅਰਮੈਨ ਸਤੀਸ਼ ਕੁਮਾਰ ਅਤੇ ਪੋਜੇਵਾਲ ਤੋਂ ਤਰਸੇਮ ਕਟਾਰੀਆ ਨੇ ਮੀਟਿੰਗ ਵਿੱਚ ਹਾਜ਼ਰ ਹੋਏ ਸਮੂਹ ਮਹਿਮਾਨਾਂ ਅਤੇ ਪੱਤਰਕਾਰ ਭਾਈਚਾਰੇ ਦਾ ਨਿੱਘਾ ਸਵਾਗਤ ਕੀਤਾ। ਇਸ ਵਿਸ਼ੇਸ਼ ਮੀਟਿੰਗ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵ-ਨਿਯੁਕਤ ਯੂਥ ਕਾਂਗਰਸ ਪ੍ਰਧਾਨ ਇੰਜ. ਹਿਤਰਾਜ ਜੰਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ‘ਤੇ ਅਭਿਸ਼ੇਕ ਰਾਣਾ, ਰਵੀ ਰਾਣਾ ਅਤੇ ਸ਼ੈਂਟੀ ਰਾਣਾ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੋਂ ਐਮ.ਟੈਕ ਅਤੇ ਪੰਜਾਬ ਯੂਨੀਵਰਸਿਟੀ ਪਟਿਆਲਾ ਤੋਂ ਐਲ.ਐਲ.ਬੀ. ਦੀ ਉੱਚ ਵਿੱਦਿਆ ਪ੍ਰਾਪਤ ਇੰਜੀਨੀਅਰ ਹਿਤਰਾਜ ਜੰਡੀ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ ਦੇ ਮੈਂਬਰ, ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਅਤੇ ਜ਼ਿਲ੍ਹੇ ਦੇ ਜਨਰਲ ਸਕੱਤਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ, ਜਿਨ੍ਹਾਂ ਨੇ ਪਿਛਲੇ ਦਿਨੀਂ ਜ਼ਿਲ੍ਹਾ ਯੂਥ ਕਾਂਗਰਸ ਦੀ ਚੋਣ ਜਿੱਤ ਕੇ ਜ਼ਿਲ੍ਹਾ ਪ੍ਰਧਾਨ ਵਜੋਂ ਕਮਾਨ ਸੰਭਾਲੀ ਹੈ। ਸੱਚਾਈ ਸਾਹਮਣੇ ਲਿਆ ਕੇ ਨੌਜਵਾਨੀ ਨੂੰ ਕੁਰਾਹੇ ਪੈਣ ਤੋਂ ਬਚਾਵੇ ਪ੍ਰੈਸ: ਹਿੱਤਰਾਜ ਜੰਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਹਿੱਤਰਾਜ ਜੰਡੀ ਨੇ ਪ੍ਰੈਸ ਕਲੱਬ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਪ੍ਰੈਸ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪ੍ਰੈਸ ਸਮਾਜ ਅਤੇ ਲੋਕਤੰਤਰ ਦਾ ਚੌਥਾ ਸਤੰਭ ਹੈ। ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਹਰ ਖ਼ਬਰ ਅਤੇ ਕੰਮ ਦੀ ਸਚਾਈ ਨੂੰ ਦੇਖ ਕੇ ਅਖਬਾਰਾਂ ਅਤੇ ਚੈਨਲਾਂ ਰਾਹੀਂ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਕੁਰਾਹੇ ਤੋਂ ਬਚਾ ਕੇ ਸਹੀ ਰਸਤੇ ‘ਤੇ ਪਾਇਆ ਜਾ ਸਕੇ। ਜੇਕਰ ਸਾਡਾ ਨੌਜਵਾਨ ਵਰਗ ਸਹੀ ਦਿਸ਼ਾ ਵੱਲ ਵਧੇਗਾ, ਤਾਂ ਹੀ ਸਾਡਾ ਦੇਸ਼, ਸਮਾਜ ਅਤੇ ਪਰਿਵਾਰ ਤਰੱਕੀ ਕਰ ਸਕੇਗਾ। ਇਸ ਲਈ ਨੌਜਵਾਨੀ ਨੂੰ ਸਹੀ ਰਸਤੇ ਪਾਉਣ ਲਈ ਸੱਚਾਈ ਨੂੰ ਸਾਹਮਣੇ ਲਿਆਉਣਾ ਬਹੁਤ ਜ਼ਰੂਰੀ ਹੈ। ਇਸ ਅਹਿਮ ਮੌਕੇ ‘ਤੇ ਕਲੱਬ ਦੇ ਦਾਇਰੇ ਨੂੰ ਹੋਰ ਵਧਾਉਂਦੇ ਹੋਏ ਪੋਜੇਵਾਲ ਤੋਂ ਜਸਵੀਰ ਸਿੰਘਪੁਰੀ ਨੇ ਕਲੱਬ ਦੀ ਨਵੀਂ ਮੈਂਬਰਸ਼ਿਪ ਗ੍ਰਹਿਣ ਕੀਤੀ, ਜਿਨ੍ਹਾਂ ਦਾ ਕਲੱਬ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੀਟਿੰਗ ਵਿੱਚ ਪੱਤਰਕਾਰ ਭਾਈਚਾਰੇ ਵਿੱਚੋਂ ਜਤਿੰਦਰ ਪਾਲ ਸਿੰਘ ਕਲੇਰ ਕਲੇਰ, ਜਸਵਿੰਦਰ ਬੈਂਸ, ਸਤਨਾਮ ਚਾਹਲ, ਉਮੇਸ਼ ਜੋਸ਼ੀ, ਸ਼ੇਰਜੰਗ ਰਾਣਾ, ਸਮਰਦੀਪ ਸਿੰਘ, ਸੋਨਾ ਪੰਡਿਤ ਅਤੇ ਸੁਰਜੀਤ ਸਿੰਘ ਕੰਗਣਾ ਬੇਟ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਪਤਵੰਤੇ ਸੱਜਣ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਾ:ਭੀਮ ਰਾਓ ਅੰਬੇਦਕਰ ਅਤੇ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਸਮਰਪਿਤ ਸਰੀ ‘ਚ ਸਮਾਗਮ ਆਯੋਜਿਤ
Next articleਬਲਾਚੌਰ ‘ਚ ਸਿਆਸੀ ਸਰਗਰਮੀਆਂ ਤੇਜ਼: ਵਿਧਾਇਕ ਸੰਤੋਸ਼ ਕਟਾਰੀਆ ਦੇ ਗ੍ਰਹਿ ਵਿਖੇ ਵੱਖ-ਵੱਖ ਵੈਲਫ਼ੇਅਰ ਬੋਰਡਾਂ ਦੇ 15 ਨਵ-ਨਿਯੁਕਤ ਚੇਅਰਮੈਨਾਂ ਦਾ ਭਰਵਾਂ ਸਨਮਾਨ ਅਤੇ ਅਹਿਮ ਮੀਟਿੰਗ