ਊਨਾ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀਆਂ ਪਿਛਲੀਆਂ ਸਰਕਾਰਾਂ ’ਤੇ ਲੋਕਾਂ ਨੂੰ ਉਹ ਸਹੂਲਤਾਂ ਵੀ ਨਾ ਦੇਣ ਦਾ ਦੋਸ਼ ਲਾਇਆ ਜੋ ਦੁਨੀਆ ਦੇ ਹੋਰ ਮੁਲਕਾਂ ਦੇ ਲੋਕਾਂ ਨੂੰ 20ਵੀਂ ਸਦੀ ਅਤੇ ਗੁਜਰਾਤ ਦੇ ਲੋਕਾਂ ਨੂੰ ਕੁਝ ਸਾਲ ਪਹਿਲਾਂ ਮਿਲ ਗਈਆਂ ਸਨ। ਉਨ੍ਹਾਂ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਊਨਾ ਜ਼ਿਲ੍ਹੇ ਦੇ ਇੰਦਰਾ ਗਾਂਧੀ ਸਟੇਡੀਅਮ ’ਚ ਇਕ ਰੈਲੀ ਨੂੰ ਸੰਬੋਧਨ ਕੀਤਾ। ਸ੍ਰੀ ਮੋਦੀ ਨੇ ਬਲਕ ਡਰੱਗ ਪਾਰਕ ਦਾ ਨੀਂਹ ਪੱਥਰ ਰੱਖਿਆ ਅਤੇ ਊਨਾ ’ਚ ਇੰਡੀਅਨ ਇੰਸਟੀਚਿਊਟ ਆਫ਼ ਇਨਫਰਮੇਸ਼ਨ ਤਕਨਾਲੋਜੀ ਦਾ ਉਦਘਾਟਨ ਵੀ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ,‘‘ਅਸੀਂ ਤੁਹਾਨੂੰ 20ਵੀਂ ਸਦੀ ਦੇ ਨਾਲ ਨਾਲ 21ਵੀਂ ਸਦੀ ਦੀਆਂ ਸਹੂਲਤਾਂ ਵੀ ਪ੍ਰਦਾਨ ਕਰਾਂਗੇ। ਸਾਡੀ ਸਰਕਾਰ 21ਵੀਂ ਸਦੀ ਦੇ ਭਾਰਤ ਦੀਆਂ ਖਾਹਿਸ਼ਾਂ ਨੂੰ ਪੂਰਾ ਕਰ ਰਹੀ ਹੈ। ਨਵਾਂ ਭਾਰਤ ਬੀਤੇ ਦੀਆਂ ਚੁਣੌਤੀਆਂ ਨਾਲ ਸਿੱਝ ਕੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।’’
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly