HOME ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ, ਮੁਕੱਦਮਾ ਦਰਜ ਕਰਕੇ ਭੇਜਿਆ ਜੇਲ੍ਹ

ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ, ਮੁਕੱਦਮਾ ਦਰਜ ਕਰਕੇ ਭੇਜਿਆ ਜੇਲ੍ਹ

3
ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਬਲਾਚੌਰ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ। ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੇਮੰਤ ਮਲਹੋਤਰਾ ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਬਲਾਚੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਬ ਇੰਸਪੈਕਟਰ ਬਿਕਰਮ ਸਿੰਘ ਮੁੱਖ ਅਫ਼ਸਰ ਥਾਣਾ ਬਲਾਚੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਅਮਲ ਵਿੱਚ ਲਿਆਂਦੀ ਗਈ ਹੈ। ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਥਾਣਾ ਬਲਾਚੌਰ ਦੀ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਪਿੰਡ ਮਹਿਤਪੁਰ ਨੇੜੇ ਪਾਂਢੀ ਦੇ ਭੱਠੇ ਕੋਲ ਪੁੱਜੀ, ਤਾਂ ਸੜਕ ਦੇ ਸੱਜੇ ਪਾਸੇ ਖੇਤਾਂ ਵਿੱਚ ਇੱਕ ਸ਼ੱਕੀ ਵਿਅਕਤੀ ਖੜ੍ਹਾ ਦਿਖਾਈ ਦਿੱਤਾ। ਪੁਲਿਸ ਮੁਲਾਜ਼ਮਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਤੁਰੰਤ ਉਸ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦਾ ਨਾਮ ਅਤੇ ਪਤਾ ਪੁੱਛਿਆ, ਤਾਂ ਉਸ ਨੇ ਆਪਣੀ ਪਛਾਣ ਰੋਹਿਤ ਕੁਮਾਰ ਪੁੱਤਰ ਭੁਪਿੰਦਰ ਕੁਮਾਰ, ਵਾਸੀ ਉਧਨਵਾਲ (ਥਾਣਾ ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵਜੋਂ ਦੱਸੀ। ਤਲਾਸ਼ੀ ਲੈਣ ‘ਤੇ ਉਸ ਕੋਲੋਂ 2 ਪੱਤੇ ਬਰਾਮਦ ਹੋਏ, ਜਿਨ੍ਹਾਂ ਵਿੱਚੋਂ ਹਰੇਕ ਪੱਤੇ ਵਿੱਚ 10-10 ਗੋਲੀਆਂ ਸਨ। ਪੁਲਿਸ ਵੱਲੋਂ ਕੁੱਲ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਦੇ ਬੈਚ ਨੰਬਰ, ਉਤਪਾਦਨ ਮਿਤੀ ਅਤੇ ਮਿਆਦ ਪੁੱਗਣ ਦੀ ਮਿਤੀ ਮਿਟਾਏ ਹੋਏ ਸਨ। ਇਸ ਬਰਾਮਦਗੀ ਤੋਂ ਬਾਅਦ ਕਾਰਵਾਈ ਕਰਦਿਆਂ ਥਾਣਾ ਬਲਾਚੌਰ ਵਿਖੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰੋਹਿਤ ਕੁਮਾਰ ਨੂੰ ਪੁਲਿਸ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤੀ ਹੁਕਮਾਂ ਤੋਂ ਬਾਅਦ ਉਸ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਬੰਦ ਕਰਵਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਲੁਧਿਆਣਾ ਖੇਤਰ ਦੇ 20 ਵਿਦਿਆਰਥੀਆਂ ਨੇ ਜੇ. ਈ.ਈ. ਐਡਵਾਂਸਡ 2026 ਲਈ ਕੁਆਲੀਫਾਈ ਕੀਤਾ
Next articleਬਲਾਕ ਸੜੋਆ ਦੇ 6 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਕਮੀ ਦਾ ਮੁੱਦਾ ਗਰਮਾਇਆ, ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਸਿੱਖਿਆ ਮੰਤਰੀ ਨੂੰ ਸੌਂਪਿਆ ਪੱਤਰ