HOME ਬੂਟੇ ਲਗਾ ਕੇ ਮਨਾਇਆ ਗੌਰਵ ਧੀਮਾਨ ਦਾ ਜਨਮਦਿਨ, ਵਾਤਾਵਰਣ ਸੰਭਾਲ ਦਾ ਦਿੱਤਾ...

ਬੂਟੇ ਲਗਾ ਕੇ ਮਨਾਇਆ ਗੌਰਵ ਧੀਮਾਨ ਦਾ ਜਨਮਦਿਨ, ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼

10
ਸ੍ਰੀ ਅਨੰਦਪੁਰ ਸਾਹਿਬ  (ਸਮਾਜ ਵੀਕਲੀ)   ( ਸੰਜੀਵ ਧਰਮਾਣੀ ) ਵਾਤਾਵਰਣ ਦੀ ਸੰਭਾਲ ਅਤੇ ਸਮਾਜ ਸੇਵਾ ਲਈ ਲਗਾਤਾਰ ਸਰਗਰਮ ਸੰਸਥਾ ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਅਤੇ ਆਸਰਾ ਫਾਊਂਡੇਸ਼ਨ (ਰਜਿ.) ਵਲੋਂ ਪੱਤਰਕਾਰ ਰਾਜੂ ਧੀਮਾਨ ਦੇ ਸਪੁੱਤਰ ਗੌਰਵ ਧੀਮਾਨ ਦਾ ਜਨਮਦਿਨ ਬੂਟੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਜਨਮਦਿਨ ਦੀ ਖੁਸ਼ੀ ਨੂੰ ਕੁਦਰਤ ਨਾਲ ਜੋੜਦਿਆਂ ਬੂਟੇ ਲਗਾ ਕੇ ਸਮਾਜ ਨੂੰ ਵਾਤਾਵਰਣ ਦੀ ਸੰਭਾਲ ਦਾ ਪ੍ਰੇਰਣਾਦਾਇਕ ਸੰਦੇਸ਼ ਦਿੱਤਾ ਗਿਆ।
                         ਇਸ ਮੌਕੇ ਅਲਾਇੰਸ ਕਲੱਬ ਇੰਟਰਨੈਸ਼ਨਲ ਦੇ ਸਾਬਕਾ ਗਵਰਨਰ ਡਾ. ਹਰਦਿਆਲ ਸਿੰਘ ਪੰਨੂ ਅਤੇ ਵਾਰਡ ਨੰਬਰ 13 ਤੋਂ ਕੌਂਸਲਰ ਅਰਸ਼ਵਰਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਗੌਰਵ ਧੀਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਖੁਸ਼ੀ ਦੇ ਮੌਕਿਆਂ ‘ਤੇ ਬੂਟੇ ਲਗਾਉਣਾ ਇੱਕ ਬਹੁਤ ਹੀ ਵਧੀਆ ਅਤੇ ਸਮਾਜ ਨੂੰ ਪ੍ਰੇਰਨਾ ਦੇਣ ਵਾਲੀ ਪਹਿਲ ਹੈ।
                      ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਣ ਵਿੱਚ ਆ ਰਹੇ ਬਦਲਾਅ ਨੂੰ ਦੇਖਦੇ ਹੋਏ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਲਾਇੰਸ ਕਲੱਬ ਵੱਲੋਂ ਸਮਾਜ ਸੇਵਾ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਲਈ ਵੀ ਸਮੇਂ-ਸਮੇਂ ‘ਤੇ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਜਸਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਸਥਾ ਵੱਲੋਂ ‘ਘਰ-ਘਰ ਹਰਿਆਵਲ’ ਮੁਹਿੰਮ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੇ ਜਨਮਦਿਨ, ਵਿਆਹ ਦੀ ਵਰ੍ਹੇਗੰਢ ਜਾਂ ਕਿਸੇ ਹੋਰ ਖੁਸ਼ੀ ਦੇ ਮੌਕੇ ‘ਤੇ ਇੱਕ ਬੂਟਾ ਲਗਾ ਕੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਲਵੇ ਤਾਂ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਤਿਆਰ ਕਰ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਕੁਦਰਤ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
                  ਇਸ ਮੌਕੇ ਡਾ. ਹਰਦਿਆਲ ਸਿੰਘ ਪੰਨੂ ਨੇ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਚੰਗੀ ਸੋਚ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਬੂਟਾ ਲਗਾਉਣਾ ਸਿਰਫ਼ ਇੱਕ ਦਿਨ ਦਾ ਕੰਮ ਨਹੀਂ, ਸਗੋਂ ਉਸ ਨੂੰ ਪਾਲਣਾ ਅਤੇ ਵੱਡਾ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਗੌਰਵ ਧੀਮਾਨ ਦੇ ਪਰਿਵਾਰ ਨੂੰ ਇਸ ਵਿਲੱਖਣ ਢੰਗ ਨਾਲ ਜਨਮਦਿਨ ਮਨਾਉਣ ਲਈ ਵਧਾਈ ਦਿੱਤੀ। ਕੌਂਸਲਰ ਅਰਸ਼ਵਰਿੰਦਰ ਕੌਰ ਨੇ ਵੀ ਗੌਰਵ ਧੀਮਾਨ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅਜਿਹੇ ਵਾਤਾਵਰਣ ਪੱਖੀ ਉਪਰਾਲਿਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਨੂੰ ਹੋਰ ਵੀ ਸੁੰਦਰ, ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਇਆ ਜਾ ਸਕਦਾ ਹੈ। ਇਸ ਮੌਕੇ ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ, ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਜਸਦੀਪ ਸਿੰਘ ਧਾਰੀਵਾਲ ਤੋਂ ਇਲਾਵਾ ਅੰਕੁਸ਼ ਕੁਮਾਰ, ਗੁਰਪ੍ਰੀਤ ਸਿੰਘ ਗੋਲਡੀ, ਮਾਸਟਰ ਸੰਜੀਵ ਧਰਮਾਣੀ, ਧੀਰਜ ਘਈ, ਪੁਸ਼ਪਿੰਦਰ ਸਿੰਘ, ਦੁਰੋਹਿਨ ਘਈ, ਰਾਜ ਘਈ, ਪੱਤਰਕਾਰ ਰਾਜੂ ਧੀਮਾਨ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਫੀਫਾ ਵਿਸ਼ਵ ਕੱਪ: ਫਾਈਨਲ ਹਾਰ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਅਰਜਨਟੀਨਾ ਦੇ ਕੋਚ ਸਕਾਲੋਨੀ ਹੰਝੂਆਂ ਨਾਲ ਰੋ ਪਏ
Next articleਬਰਤਾਨੀਆ ਦੇ ‘ਲਾਟਰੀ ਵੀਜ਼ਾ’ ਲਈ ਅੱਜ ਖੁੱਲ੍ਹੇਗੀ ਆਖ਼ਰੀ ਬੈਲਟ, ਭਾਰਤੀ ਨੌਜਵਾਨਾਂ ਕੋਲ ਦੋ ਸਾਲ ਲਈ ਯੂਕੇ ਆ ਕੇ ਕੰਮ ਅਤੇ ਪੜਾਈ ਕਰਨ ਦਾ ਸੁਨਹਿਰੀ ਮੌਕਾ