HOME ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਤੇ ਵਿਦਿਆਰਥੀਆਂ ਵਾਂਗ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ...

ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਤੇ ਵਿਦਿਆਰਥੀਆਂ ਵਾਂਗ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਕਰਾਉਣ ਦੀ ਮੰਗ

ਹੁਸਿਆਰਪੁਰ,  (ਸਮਾਜ ਵੀਕਲੀ)  (ਤਰਸੇਮ ਦੀਵਾਨਾ) – ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਰਿਸੋਰਸ ਰੂਮਾਂ ਵਿੱਚ ਪੜ੍ਹਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਨਾ ਕਰਵਾਉਣ ਕਰਕੇ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਉੱਘੇ ਸਮਾਜ ਸੇਵਕ ਸੇਵਾ-ਮੁਕਤ ਸੁਖਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ  ਵਿਭਾਗ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਅਜੇ ਤੱਕ ਖੇਡਾਂ ਨਹੀਂ ਕਰਵਾਈਆਂ ਗਈਆਂ ਜਦਕਿ ਪ੍ਰਾਇਮਰੀ, ਅੱਪਰ ਪ੍ਰਾਇਮਰੀ ਵਿਦਿਆਰਥੀਆਂ ਦੀਆਂ ਸੂਬਾ ਪੱਧਰੀ ਖੇਡਾਂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਦਸੰਬਰ ਮਹੀਨਾ ਸ਼ੁਰੂ ਹੋ ਚੁੱਕਾ ਹੈ ਜਦ ਕਿ ਅਗਲੇ ਮਹੀਨੇ ਨਵਾਂ ਸਾਲ ਸ਼ੁਰੂ ਹੋਣ ਵਾਲਾ ਹੈ। ਉਨਾ ਕਿਹਾ ਕਿ ਦਿਵਿਆਂਗ ਵਿਦਿਆਰਥੀਆਂ  ਦੀਆਂ ਖੇਡਾਂ ਅਜੇ ਤੱਕ ਸ਼ੁਰੂ ਵੀ ਨਹੀਂ ਹੋਈਆਂ ਅਤੇ ਨਾ ਹੀ ਅਜੇ ਤੱਕ ਇਨ੍ਹਾਂ ਖੇਡਾਂ ਬਾਰੇ ਵਿਭਾਗ ਵਲੋਂ ਕੋਈ ਸਡਿਊਲ ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ ਵੀ ਕਿਸੇ ਨੇ ਹੀ ਦਿਵਿਆਂਗ ਵਿਦਿਆਰਥੀਆਂ ਦੀਆਂ ਖੇਡਾਂ ਨਹੀ ਕਰਵਾਈਆ ਤੇ ਖਾਨਾ ਪੂਰਤੀ ਹੀ ਕਰਕੇ ਸਾਰ ਦਿੱਤਾ ਗਿਆ। ਉਹਨਾਂ ਕਿਹਾ ਕਿ ਅੱਜ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸੰਸਾਰ ਭਰ ’ਚ ਦਿਵਿਆਂਗ ਦਿਹਾੜਾ ਮਨਾਇਆ ਜਾ ਰਿਹਾ ਹੈ। ਪਰ ਦੁੱਖ ਦੀ ਗੱਲ ਇਹ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀਆਂ ਵਿਸ਼ੇਸ਼ ਲੋੜਾਂ ਵੱਲ ਵਧੇਰੇ ਧਿਆਨ ਨਹੀਂ ਦਿੱਤਾ ਜਾਂਦਾ ਹੈ। ਉਨ੍ਹਾਂ  ਨੂੰ ਕੇਵਲ ਵਿਚਾਰਾ ਕਹਿ ਕੇ ਖੂੰਝੇ ਲਾ ਦਿੱਤਾ ਜਾਂਦਾ ਹੈ। ਉਨਾ ਮੰਗ ਕੀਤੀ ਹੈਂ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣ ਤਾਂ ਜੋ ਬੇਸਬਰੀ ਨਾਲ ਉਡੀਕ ਕਰ ਰਹੇ ਸੂਬੇ ਭਰ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਆਸਾਂ ਨੂੰ ਬੂਰ ਪੈ ਸਕੇ ਅਤੇ ਉਹ ਭਵਿੱਖ ’ਚ ਆਤਮ-ਨਿਰਭਰ ਬਣ ਸਕਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleWhen Disaster Aid Goes Wrong: Pakistan’s Shameful Behaviour
Next articleਥਾਣਾ ਮੇਹਟੀਆਣਾ ਦੀ ਪੁਲਿਸ ਨੇ 75 ਨਸ਼ੀਲੀਆ ਗੋਲੀਆ 40 ਕੈਪਸੂਲ ਤੇ 3850 ਰੁਪਏ ਸਮੇਤ ਕੀਤਾ ਕਥਿਤ ਦੋਸ਼ੀ ਨੂੰ ਗ੍ਰਿਫਤਾਰ