ਵਾਸ਼ਿੰਗਟਨ ਵਿੱਚ 24 ਸਤੰਬਰ ਨੂੰ ਕੁਆਡ ਸੰਮੇਲਨ ’ਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਸਤੰਬਰ ਨੂੰ ਕੁਆਡ ਸਮੂਹ ਦੇ ਨੇਤਾਵਾਂ ਦੇ ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਇਸ ਮੀਟਿੰਗ ਵਿੱਚ ਮੁਕਤ ਅਤੇ ਖੁੱਲ੍ਹੇ ਤੇ ਸਮਾਵੇਸ਼ੀ ਹਿੰਦ ਪ੍ਰਸ਼ਾਂਤ ਯਕੀਨੀ ਬਣਾਉਣ ਦੇ ਤਰੀਕਿਆਂ ਸਮੇਤ ਵਿਸ਼ਵ ਨੂੰ ਦਰਪੇਸ਼ ਚੁਣੌਤੀਆਂ ’ਤੇ ਮੁੱਖ ਤੌਰ ’ਤੇ ਗੱਲਬਾਤ ਹੋਣ ਦੀ ਸੰਭਾਵਨਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵਾੲ੍ਹੀਟ ਹਾਊਸ ਵਿੱਚ ਹੋਣ ਵਾਲੇ ਇਸ ਸਿਖਰ ਸੰਮੇਲਨ ਦੀ ਪ੍ਰਧਾਨਗੀ ਕਰਨਗੇ। ਇਹ ਸੰਮੇਲਨ ਪ੍ਰਧਾਨ ਮੰਤਰੀ ਦੇ ਨਿਊ ਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਸੰਬੋਧਨ ਤੋਂ ਇਕ ਦਿਨ ਪਹਿਲਾਂ ਹੋ ਰਿਹਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleMoUs signed with private companies for pilot projects for farmers
Next articleChinese aggressiveness against Nepal