ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਨੂੰ ਜਲੰਧਰ ਿਵੱਚ ਕਰਨਗੇ ਚੋਣ ਰੈਲੀ

ਜਲੰਧਰ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਜਲੰਧਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਚੋਣ ਰੈਲੀ ਦੀ ਥਾਂ ਬਾਰੇ ਜਲਦੀ ਹੀ ਫੈਸਲਾ ਕਰ ਲਿਆ ਜਾਵੇਗਾ ਤੇ ਪ੍ਰਧਾਨ ਮੰਤਰੀ 14 ਫਰਵਰੀ ਨੂੰ ਬਾਅਦ ਦੁਪਹਿਰ 2.00 ਵਜੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਸੁਰੱਖਿਆ ਲਿਹਾਜ਼ ਤੋਂ ਇਹ ਚੋਣ ਰੈਲੀ ਪੀਏਪੀ ਮੈਦਾਨ ਵਿਚ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਕੀਤੀ ਵਰਚੁਅਲ ਚੋਣ ਰੈਲੀ ਦੌਰਾਨ ਲੁਧਿਆਣਾ ਤੇ ਫ਼ਤਿਹਗੜ੍ਹ ਸਾਹਿਬ ਸੰਸਦੀ ਹਲਕਿਆਂ ਅਧੀਨ ਆਉਂਦੇ 9-9 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਸੰਬੋਧਨ ਕੀਤਾ ਸੀ।

ਉਨ੍ਹਾਂ ਵੋਟਰਾਂ ਨੂੰ ਪੰਜਾਬ ਵਿੱਚ ਐਤਕੀਂ ਭਾਜਪਾ ਦੀ ਅਗਵਾਈ ਵਾਲੇ ਚੋਣ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਸੀ। ਭਾਜਪਾ ਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਹੈ। ਪ੍ਰਧਾਨ ਮੰਤਰੀ ਨੇ 5 ਜਨਵਰੀ ਨੂੰ ਫਿਰੋਜ਼ਪੁਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਾ ਸੀ, ਪਰ ਸੁਰੱਖਿਆ ਪ੍ਰਬੰਧਾਂ ਵਿਚ ਵਰਤੀ ਗਈ ਕਥਿਤ ਲਾਪ੍ਰਵਾਹੀ ਕਰਕੇ ਉਨ੍ਹਾਂ ਨੂੰ ਵਾਪਸ ਦਿੱਲੀ ਮੁੜਨਾ ਪਿਆ ਸੀ। ਇਹ ਮਸਲਾ ਇੰਨਾ ਉਭਰਿਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੌਮੀ ਪੱਧਰ ’ਤੇ ਵੱਡੇ ਆਗੂ ਵਜੋਂ ਕੇਂਦਰ ਬਿੰਦੂ ’ਚ ਆ ਗਏ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleCarbon removal capacity of NE India forests may reduce over time
Next articleਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 26 ਅਪਰੈਲ ਤੋਂ