ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦੇਸ਼ ਭਰ ਦੇ ਵਿਦਿਆਰਥੀਆਂ ਨਾਲ਼ ‘ਪਰੀਖਿਆ ਤੇ ਚਰਚਾ’ ਤਹਿਤ ਸਿੱਧੀ ਗੱਲਬਾਤ ਕਰਨਗੇ- ਪ੍ਰਿੰਸੀਪਲ ਸ਼ਰਮਾ

1 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ' ਪ੍ਰੀਖਿਆ ਤੇ ਚਰਚਾ' ਤਹਿਤ ਕੀਤੇ ਜਾਣ ਵਾਲੇ ਪ੍ਰੋਗਰਾਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਦੇ ਪ੍ਰਿੰਸੀਪਲ ਰਜੇਸ਼ ਸ਼ਰਮਾ ਤੇ ਹੋਰ

ਕਪੂਰਥਲਾ (ਕੌੜਾ) –ਕੋਵਿਡ -19 ਦੇ ਚੱਲਦਿਆਂ 2 ਸਾਲ ਬਾਅਦ ਦੇਸ਼ ਭਰ ਵਿੱਚ ਸ਼ੁਰੂ ਹੋਣ ਜਾ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦਾ ਮਨੋਬਲ ਉੱਪਰ ਚੁੱਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਪ੍ਰੈਲ ਨੂੰ ‘ ਪ੍ਰੀਖਿਆ ਤੇ ਚਰਚਾ’ ਪ੍ਰੋਗਰਾਮ ਤਹਿਤ ਦੇਸ਼ ਦੇ ਲੱਖਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ ਅਤੇ 1000 ਹਜਾਰ ਦੇ ਕਰੀਬ ਵਿਦਿਆਰਥੀਆਂ ਨਾਲ਼ ਸਿੱਧੀ ਗੱਲਬਾਤ ਵੀ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਦੇ ਪ੍ਰਿੰਸੀਪਲ ਰਜੇਸ਼ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਪਰੀਖਿਆ ਤੇ ਚਰਚਾ’ਤਹਿਤ ਇਹ ਪੰਜਵਾਂ ਪ੍ਰੋਗਰਾਮ ਹੈ।

ਇਸ ਲਾਇਵ ਪ੍ਰੋਗਰਾਮ ਨੂੰ ਦਿਖਾਉਣ ਲਈ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਵਿਦਿਆਰਥੀਆਂ ਨਾਲ਼ ਸਿੱਧੀ ਗੱਲਬਾਤ ਵੀ ਕਰਨਗੇ ਅਤੇ ਉਨ੍ਹਾਂ ਤੋਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਜਾਣਕਾਰੀ ਹਾਸਲ ਕਰਨਗੇ। ਉਹ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਸਬੰਧੀ ਕੁੱਝ ਟਿੱਪਸ ਵੀ ਦੇਣਗੇ ਜਿਸ ਨਾਲ ਉਨ੍ਹਾਂ ਦਾ ਡਰ ਘੱਟ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਨੇੜਲੇ ਇਲਾਕਿਆਂ ਦੇ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਿਆ ਆ ਕੇ ਇਸ ਪ੍ਰੋਗਰਾਮ ਦਾ ਹਿੱਸਾ ਬਣ ਸਕਦੇ ਹਨ, ਉਨ੍ਹਾਂ ਲਈ ਉਚੇਚਾ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਮੁਕੇਸ਼ ਸ਼ਰਮਾ,ਐਸ.ਪੀ ਸ਼ਰਮਾ,ਖੇਮ ਚੰਦ, ਅਖਿਲੇਸ਼ ਛਾਬੜਾ ਅਤੇ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੇਬੇ ਨਾਨਕੀ ਯੂਨੀਵਰਸਿਟੀ ਕਾਲਜ ( ਲੜਕੀਆਂ ) ਵਿਖੇ ਕਰਵਾਈ ਗਈ ਸਾਲਾਨਾ ਸਪੋਰਟਸ ਮੀਟ
Next articleਕੇਵਲ ਸਿੰਘ ਨੇ ਥਾਣਾ ਛਾਜਲੀ ਦੇ ਮੁਖੀ ਵਜੋਂ ਚਾਰਜ ਸੰਭਾਲਿਆ ।