ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਗਸਤ ਤੱਕ ਹੋਵੇਗੀ ਰਜਿਸਟਰੇਸ਼ਨ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨ ਕੋਮਲ ਮਿੱਤਲ

ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋਂ 5 ਤੋਂ 18 ਸਾਲ ਤੱਕ ਦੇ ਬਹਾਦਰ ਬੱਚਿਆਂ ਲਈ ਮੰਗੀਆਂ ਗਈਆਂ ਹਨ ਅਰਜ਼ੀਆਂ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨ ਕੋਮਲ ਮਿੱਤਲ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਗਸਤ 2024 ਤੱਕ ਆਨਲਾਈਨ ਪੋਰਟਲ ਰਾਹੀਂ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਉਹ ਅਸਾਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ‘ਤੇ  ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਤੇ ਅਰਜ਼ੀ ਦੇਣ ਦੀ ਆਖ਼ਰੀ ਮਿਤੀ ਤੱਕ 5 ਸਾਲ ਤੋਂ ਵੱਧ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ) ਦੀ ਵੈੱਬਸਾਈਟ ‘ਤੇ 31 ਅਗਸਤ 2024 ਤੱਕ ਆਨਲਾਈਨ ਪੋਰਟਲ https://awards.gov.in ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸ਼ਹਿਰ ਗੜ੍ਹਸ਼ੰਕਰ ਦੀ ਟ੍ਰੈਫਿਕ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ – ਸੋਨੀ, ਗੋਲਡੀ ਤੇ ਭੁਪਿੰਦਰ ਰਾਣਾ
Next articleਕੈਬਨਿਟ ਮੰਤਰੀ ਜਿੰਪਾ ਨੇ ਬੀ.ਐਸ.ਐਫ ਖੜਕਾਂ ਕੈਂਪ ’ਚ ਮਨਾਇਆ ਰੱਖੜੀ ਦਾ ਤਿਉਹਾਰ, ਬੀ.ਐਸ.ਐਫ ਦੀਆਂ ਮਹਿਲਾ ਜਵਾਨਾਂ ਨੇ ਕੈਬਨਿਟ ਮੰਤਰੀ ਨੂੰ ਬੰਨ੍ਹੀ ਰੱਖੜੀ