ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਣ ਉਪਲੱਬਧੀਆਂ ਹਾਸਲ ਕੀਤੀਆ ਹੋਣ। ਉਹ ਅਸਾਧਾਰਣ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਰਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨ, ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ 18 ਸਾਲ ਤੱਕ ਦੀ ਉਮਰ ਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) ਦੀ ਵੈਬਸਾਇਟ https://awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈਬਸਾਇਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31.07.2026 ਤੱਕ ਹੈ। ਅਵਾਰਡ ਵਿੱਚ ਇੱਕ ਮੈਡਲ ਅਤੇ ਪ੍ਰਸ਼ਸ਼ਾ ਪੱਤਰ ਹੁੰਦਾ ਹੈ, ਜੋ ਕਿ ਮਾਨਯੋਗ ਪ੍ਰਧਾਨ ਮੰਤਰੀ ਜੀ ਵਲੋਂ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ “ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਦਿੱਤੀ ਜਾਂਦੀ ਹੈ ਇਸ ਲਈ “ਭਾਰਤੀ ਬਾਲ ਕਲਿਆਣ ਪਰਿਸ਼ਦ” ਵਲੋਂ ਜਾਰੀ ਕਿਸੇ ਵੀ ਤਰਾ ਦੇ ਰਾਸਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ। ਸਿਰਫ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) ਦੀ ਵੈਬਸਾਇਟ https://awards.gov.in ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆ ਦਾ ਰਜਿਸਟ੍ਰੇਸ਼ਨ ਕਰਵਾਈਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ। ਉਨਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਜੀ ਮੰਜਿਲ, ਕਮਰਾ ਨੰ. 416, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਪੰਰਕ ਕੀਤਾ ਜਾ ਸਕਦਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


