ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਇਆ ਵਿਸ਼ੇਸ ਜਾਂਚ ਕੈਂਪ

ਮਾਨਸਾ ਵਿਖੇ ਪ੍ਰਧਾਨ ਮੰਤਰੀ ਮਾਤਰਇਤਵ ਦਿਵਸ ਦੇ ਮੌਕੇ ਗਰਭ ਤੇ ਔਰਤਾਂ ਦੀ ਚੇਕਅਪ ਕਰਦੇ ਹੋਏ ਡਾਕਟਰ।

ਗਰਭਵਤੀ ਔਰਤ ਨੂੰ ਆਮ ਔਰਤ ਨਾਲੋਂ ਪੌਸ਼ਟਿਕ ਅਤੇ ਜਿਆਦਾ ਭੋਜਨ ਦੀ ਜਰੂਰਤ ਹੁੰਦੀ ਹੈ:-ਡਾਕਟਰ ਹਰਦੇਵ ਸਿੰਘ  ਸਿਵਲ ਸਰਜਨ ਮਾਨਸਾ।

ਮਾਨਸਾ ਵਿਖੇ ਪ੍ਰਧਾਨ ਮੰਤਰੀ ਮਾਤਰਇਤਵ ਦਿਵਸ ਦੇ ਮੌਕੇ ਗਰਭ ਤੇ ਔਰਤਾਂ ਦੀ ਚੇਕਅਪ ਕਰਦੇ ਹੋਏ ਡਾਕਟਰ।

ਮਾਨਸਾ (ਸਮਾਜ ਵੀਕਲੀ) ( ਚਾਨਣ ਦੀਪ ਸਿੰਘ ਔਲਖ) ਸਿਵਲ ਸਰਜਨ ਮਾਨਸਾ ਡਾਕਟਰ ਹਰਦੇਵ ਸਿੰਘ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰੇਕ ਮਹੀਨੇ ਦੀ 9 ਅਤੇ 23 ਤਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ  ਜ਼ਿਲੇ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ। ਇਸ ਲੜੀ ਤਹਿਤ ਅੱਜ ਜੱਚਾ ਬੱਚਾ  ਹਸਪਤਾਲ ਮਾਨਸਾ ਵਿਖੇ ਮੈਡੀਕਲ ਅਫ਼ਸਰ ਡਾ.ਰਸ਼ਮੀ (ਔਰਤ ਰੋਗਾਂ ਦੇ ਮਾਹਿਰ ) ਦੁਆਰਾ ਜਾਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ  ਸਿਵਲ ਸਰਜਨ  ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਤਹਿਤ ਹਰੇਕ ਮਹੀਨੇ ਦੀ 9 ਅਤੇ 23 ਤਰੀਖ ਨੂੰ ਮਨਾਇਆ ਜਾਂਦਾ ਹੈ। ਅੱਜ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਹਨਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲਾ ਹਸਪਤਾਲ, ਸਬ ਡਵੀਜਨ ਹਸਪਤਾਲਾ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ।

    ਉਨ੍ਹਾਂ  ਦੱਸਿਆਂ ਕਿ ਇਹਨਾ ਕੈਂਪਾ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਸ਼ਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ,ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ। ਉਹਨਾਂ ਕਿਹਾ ਕਿ ਅਜਿਹੇ ਕੈਂਪਾ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖ਼ਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸਰ ਦਾ ਵੱਧਣਾ, ਖੂਨ ਦਾ ਘੱਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾ ਦਾ ਸਮੇਂ ਸਿਰ ਇਲਾਜ਼ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੋਰਾਨ ਹੋਣ ਵਾਲੀਆਂ ਮਾਵਾਂ ਦੀ ਮੋਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ। ਉਹਨਾਂ ਦੱਸਿਆ ਕਿ ਗਰਭਵਤੀ ਅੋਰਤਾਂ ਘਰ ਬੈਠੇ ਵੀ ਈ.ਸ਼ੰਜੀਵਨੀ ਓ.ਪੀ.ਡੀ ਰਾਹੀਂ ਵੀ ਮਾਹਰ ਡਾਕਟਰਾਂ ਦੀ ਸਲਾਹ ਲੈ ਸਕਦੀਆਂ ਹਨ। ਜਿਸ ਵਿੱਚ ਔਰਤ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਮਾਵਾਂ ਸਲਾਹ ਲੈ ਸਕਦੀਆਂ ਹਨ।

          ਇਸ ਮੌਕੇ ਡਾਕਟਰ ਵਰੁਣ ਮਿੱਤਲ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਾ. ਚਰਨਜੀਤ ਸਿੰਘ ਗੁਮਟਾਲਾ ਵੱਲੋਂ ਚੋਣਾਂ ਵੋਟਿੰਗ ਮਸ਼ੀਨਾਂ ਦੀ ਥਾਂ ‘ਤੇ ਬੈਲਟ ਪੇਪਰਾਂ ਰਾਹੀਂ ਕਰਵਾਉਣ ਦੀ ਮੰਗ
Next articleਸਾਨੂੰ ਆਪਣੇ ਦੁੱਖ ਦਾ ਘੱਟ ਤੇ ਕਿਸੇ ਦੀਆਂ ਖੁਸ਼ੀਆਂ ਦਾ ਜ਼ਿਆਦਾ ਦੁੱਖ……?