ਵਿਰੋਧ ਪ੍ਰਦਰਸ਼ਨਾਂ ਕਾਰਨ 20 ਮਿੰਟ ਤੱਕ ਫਲਾਈਓਵਰ ’ਤੇ ਫਸੇ ਰਹੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ (ਸਮਾਜ ਵੀਕਲੀ):  ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਵਿੱਚ 15 ਤੋਂ 20 ਮਿੰਟਾਂ ਤੱਕ ਫਲਾਈਓਵਰ ’ਤੇ ਫਸੇ ਰਹੇ ਪ੍ਰਧਾਨ ਮੰਤਰੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਹੈ। ਸੁਰੱਖਿਆ ਖਾਮੀਆਂ ਕਾਰਨ ਪ੍ਰਧਾਨ ਮੰਤਰੀ ਨੂੰ ਫ਼ਿਰੋਜ਼ਪੁਰ ਜਾਂਦਿਆਂ ਰਾਹ ਵਿਚੋਂ ਮੁੜ ਬਠਿੰਡਾ ਹਵਾਈ ਅੱਡੇ ’ਤੇ ਆਉਣਾ ਪਿਆ। ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਵਿਸਥਾਰ ਨਾਲ ਰਿਪੋਰਟ ਤਲਬ ਕਰ ਲਈ ਹੈ। ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਖਾਮੀਆਂ ਲਈ ਜ਼ਿੰਮੇਵਾਰ ਲੋਕਾਂ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleAfter security breach, PM Modi cancels Ferozepur visit
Next articleਚੰਨੀ ਨੇ ਫੋਨ ਨਹੀ ਚੁੱਕਿਆ, ਸਗੋਂ ਲੋਕਾਂ ਨੂੰ ਰੈਲੀ ’ਚ ਜਾਣ ਤੋਂ ਰੋਕਣ ਲਈ ਪੁਲੀਸ ਨੂੰ ਨਿਰਦੇਸ਼ ਦਿੱਤੇ: ਨੱਢਾ