ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ ਹੋਏ ਸ਼ਾਮਲ

ਕਪੂਰਥਲਾ , (ਸਮਾਜ ਵੀਕਲੀ) ( ਕੌੜਾ ) – ਕੇਂਦਰ ਚ ਐੱਨਡੀਏ ਦੀ ਲਗਾਤਾਰ ਤੀਜੀ ਵਾਰ ਸਰਕਾਰ ਬਣਨ ਜਾ ਰਹੀ ਹੈ।ਐਤਵਾਰ ਨੂੰ ਨਰਿੰਦਰ ਮੋਦੀ ਨੇ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ।ਸਹੁੰ ਚੁੱਕ ਸਮਾਗਮ ਵਿੱਚ ਵਿਰਾਸਤੀ ਸ਼ਹਿਰ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ ਨੂੰ ਵੀ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।ਇਸ ਦੌਰਾਨ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੋਵਾਲ ਨੇ ਕਪੂਰਥਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ  ਪਹਿਲੀ ਵਾਰ ਉਹ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਲੈਂਦੇ ਹੋਏ ਨਰਿੰਦਰ ਮੋਦੀ ਦੇਖਣਗੇ ਇਸ ਨੂੰ ਲੈ ਕੇ  ਉਤਸੁਕ ਹਨ।ਇਸ ਇਤਿਹਾਸਕ ਪਲ ਦਾ ਗਵਾਹ ਬਣਨ ਲਈ ਉਤਸ਼ਾਹਿਤ ਹਨ।

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ ਅਤੇ ਉਹ ਇਸ ਸਮਾਰੋਹ ਦੇ ਗਵਾਹ ਬਣ ਕੇ ਬਹੁਤ ਖੁਸ਼ ਹਨ।ਖੋਜੇਵਾਲ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਸਹਯੋਗੀਆਂ ਨੇ ਇਤਿਹਾਸ ਰਚਦੇ ਹੋਏ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਕੇ ਮੌਜੂਦਾ ਲੋਕ ਸਭਾ ਚੋਣਾਂ ਵਿੱਚ  ਰਿਕਾਰਡ ਕਾਇਮ ਕੀਤਾ ਹੈ।ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ਚ ਦੇਸ਼-ਵਿਦੇਸ਼ ਦੇ ਵੱਖ-ਵੱਖ ਮਹਿਮਾਨਾਂ ਦੇ ਨਾਲ-ਨਾਲ ਮੈਨੂੰ ਵੀ ਸੱਦਾ ਦਿੱਤਾ ਗਿਆ ਹੈ।ਇਹ ਮੇਰੇ ਲਈ ਖੁਸ਼ੀ ਦੇ ਨਾਲ-ਨਾਲ ਮਾਣ ਵਾਲੀ ਗੱਲ ਹੈ।ਖੋਜੇਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦਾ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਾ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਜਿੱਤ ਹੈ।ਇਹ ਭਾਰਤ ਦੇ ਸੰਵਿਧਾਨ ਪ੍ਰਤੀ ਅਟੁੱਟ ਨਿਸ਼ਠਾ ਦੀ ਜਿੱਤ ਹੈ।ਇਹ ਵਿਕਸਿਤ ਭਾਰਤ ਦੇ ਸੰਕਲਪ ਦੀ ਜਿੱਤ ਹੈ।ਇਹ ਸਬਦਾ ਸਾਥ,ਸਬਦਾ ਵਿਕਾਸ ਦੇ ਮੰਤਰ ਦੀ ਜਿੱਤ ਹੈ।ਇਹ 140 ਕਰੋੜ ਭਾਰਤੀਆਂ ਦੀ ਜਿੱਤ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleSAMAJ WEEKLY = 12/06/2024
Next articleਸੁਣ ਦਿਲਾਂ ਦੇ ਹਾਲ ਨੀਂ ਮਾਏ