HOME ਬਲਾਚੌਰ ਵਿਖੇ ‘ਪ੍ਰਾਈਮ ਪੈੱਟ ਸ਼ਾਪ’ ਦਾ ਕੀਤਾ ਗਿਆ ਸ਼ੁਭ ਉਦਘਾਟਨ

ਬਲਾਚੌਰ ਵਿਖੇ ‘ਪ੍ਰਾਈਮ ਪੈੱਟ ਸ਼ਾਪ’ ਦਾ ਕੀਤਾ ਗਿਆ ਸ਼ੁਭ ਉਦਘਾਟਨ

1
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਬਲਾਚੌਰ ਸ਼ਹਿਰ ਵਿਖੇ ਪਾਲਤੂ ਜਾਨਵਰਾਂ ਅਤੇ ਪਸ਼ੂ-ਪੰਛੀਆਂ ਨਾਲ ਜੁੜੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੀ ਗਈ ‘ਪ੍ਰਾਈਮ ਪੈੱਟ ਸ਼ਾਪ’ ਦਾ ਅੱਜ ਰਸਮੀ ਤੌਰ ‘ਤੇ ਸ਼ੁਭ ਉਦਘਾਟਨ ਕੀਤਾ ਗਿਆ। ਇਸ ਨਵੇਂ ਕਾਰੋਬਾਰ ਦੀ ਸ਼ੁਰੂਆਤ ਪਰਮ ਮਿੱਤਰ ਸਟੇਟ ਐਵਾਰਡੀ ਅਧਿਆਪਕ ਪਰਮਜੀਤ ਸਿੰਘ ਮਿੰਟੂ ਦੇ ਸਪੁੱਤਰ ਮਹਿਕਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ। ਇਸ ਉਦਘਾਟਨੀ ਸਮਾਰੋਹ ਦੌਰਾਨ ਅਸ਼ੋਕ ਕਟਾਰੀਆ ਵੱਲੋਂ ਰੀਬਨ ਕੱਟ ਕੇ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉੱਚੇਚੇ ਤੌਰ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼ਿਵਾਲਿਕ ਸਕੂਲ ਨਾਲ ਸਬੰਧਤ ਸੰਤੋਖ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਨਵੇਂ ਕਾਰੋਬਾਰ ਦੀ ਆਮਦ ‘ਤੇ ਪਹੁੰਚੀਆਂ ਸ਼ਖ਼ਸੀਅਤਾਂ ਨੇ ਸੰਚਾਲਕਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਅਰਦਾਸ ਕੀਤੀ ਗਈ ਕਿ ਇਹ ਨਵਾਂ ਉਪਰਾਲਾ ਦਿਨ-ਦੁਗਣੀ ਰਾਤ-ਚੌਗਣੀ ਤਰੱਕੀ ਕਰਦਿਆਂ ਬੁਲੰਦੀਆਂ ਨੂੰ ਛੂਹੇ ਅਤੇ ਇਲਾਕੇ ਦੇ ਵਿਕਾਸ ਵਿੱਚ ਆਪਣਾ ਸਾਰਥਕ ਯੋਗਦਾਨ ਪਾਵੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਸਤੀਫਾ ਦੇਣ -ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ