ਨਵਾਂਸ਼ਹਿਰ/ਬੰਗਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਉਪ-ਕੁਲਪਤੀ ਵਜੋਂ ਨਿਯੁਕਤ ਹੋਏ ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਪ੍ਰਿੰਸੀਪਲ ਐਸੋਸੀਏਸ਼ਨ ਦੇ ਸਕੱਤਰ ਵਜੋਂ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਸਮੇਤ ਮੁਬਾਰਕਬਾਦ ਦੇਣ ਲਈ ਉਨ੍ਹਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪ੍ਰਿੰ. ਡਾ. ਤਰਸੇਮ ਸਿੰਘ ਨੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਤੇ ਸਰਕਾਰ ਦੁਆਰਾ ਉਨ੍ਹਾਂ ਦੀ ਨਿਯੁਕਤੀ ਲਈ ਲਏ ਫ਼ੈਸਲੇ ਦੀ ਵੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਪ੍ਰੋ. (ਡਾ.) ਕਰਮਜੀਤ ਸਿੰਘ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਪ੍ਰਬੰਧਕੀ ਕਮੇਟੀ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਹੀ ਕਾਲਜ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਵਿਖੇ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਪਰੰਤ ਉਹ ਪੰਜਾਬ ਯੂਨੀਵਰਸਿਟੀ, ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਵੱਖ-ਵੱਖ ਅਹੁਦਿਆਂ ‘ਤੇ ਅਤੇ ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਟਿਆਲਾ ਦੇ ਸੰਸਥਾਪਕ ਉਪ-ਕੁਲਪਤੀ ਰਹਿਣ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਨਿਯੁਕਤ ਹੋਏ ਹਨ। ਪ੍ਰਿੰ. ਡਾ. ਭਿੰਡਰ ਨੇ ਇਹ ਵੀ ਕਿਹਾ ਕਿ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਇਨ੍ਹਾਂ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਭਵਿੱਖ ਅੰਦਰ ਨਵੇਂ ਦਿਸਹੱਦੇ ਕਾਇਮ ਕਰੇਗੀ। ਇਸ ਮੌਕੇ ਪ੍ਰੋ. (ਡਾ.) ਸਰੋਜ ਬਾਲਾ (ਡੀਨ, ਕਾਲਜ ਵਿਕਾਸ ਕੌਂਸਲ), ਪ੍ਰਿੰ. ਡਾ. ਅਜੇ ਸਰੀਨ, ਪ੍ਰਿੰ. ਯੁਗਰਾਜ ਸਿੰਘ, ਪ੍ਰਿੰ. ਅਨੂਪ ਕੁਮਾਰ, ਪ੍ਰਿੰ. ਸਵਿੰਦਰਪਾਲ, ਪ੍ਰਿੰ. ਡਾ. ਅਮਰਦੀਪ ਗੁਪਤਾ, ਪ੍ਰਿੰ. ਡਾ. ਹਰਪ੍ਰੀਤ ਸਿੰਘ ਹੁੰਦਲ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly