ਰੋਪੜ, (ਸਮਾਜ ਵੀਕਲੀ) (ਰੋਮੀ ਘੜਾਮਾਂ): ਸ.ਸ.ਸ.ਸ. ਸਕੂਲ (ਕੰਨਿਆ) ਰੋਪੜ ਵਿਖੇ ਪ੍ਰਿੰਸੀਪਲ ਸੰਦੀਪ ਕੌਰ ਵੱਲੋਂ ਲੋੜਵੰਦ ਵਿਦਿਆਰਥਣਾਂ ਨੂੰ ਹਰ ਸਾਲ ਦੀ ਤਰ੍ਹਾਂ ਸਹਾਇਤਾ ਹਿੱਤ ਕਾਪੀਆਂ ਅਤੇ ਪੈੱਨ ਵੰਡੇ ਗਏ। ਉਨ੍ਹਾਂ ਪੰਜਵੀਂ ਜਮਾਤ ਵਿੱਚ ਪੁਜੀਸ਼ਨਾਂ ਹਾਸਲ ਕਰ ਕੇ ਇੱਥੇ ਛੇਵੀਂ ਵਿੱਚ ਦਾਖਲ ਹੋਈਆਂ ਵਿਦਿਆਰਥਣਾਂ ਨੂੰ ਉਚੇਚੇ ਤੌਰ ‘ਤੇ ਇਨਾਮ ਵੀ ਦਿੱਤੇ। ਜਿਕਰਯੋਗ ਹੈ ਕਿ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਦਾ ਪੜ੍ਹਾਈ, ਖੇਡਾਂ, ਕਲਾਤਮਕ ਮੁਕਾਬਲਿਆਂ ਅਤੇ ਹੋਰ ਗਤੀਵਿਧੀਆਂ ਵਿੱਚ ਹਮੇਸ਼ਾ ਹੀ ਸ਼ਾਨਦਾਰ ਪ੍ਰਦਰਸ਼ਨ ਰਹਿੰਦਾ ਹੈ। ਜਿਸ ਲਈ ਪ੍ਰਿੰਸੀਪਲ ਸੰਦੀਪ ਕੌਰ ਅਤੇ ਸਮੂਹ ਸਟਾਫ਼ ਦੇ ਯਤਨਾਂ ਦਾ ਅਹਿਮ ਯੋਗਦਾਨ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



