(ਸਮਾਜ ਵੀਕਲੀ) ਬੇਟ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਵਿਖੇ 73ਵੇ ਗਣਤੰਤਰਤਾ ਦਿਵਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ “ਅਹੂਜਾ” ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਮੈਡਮ ਆਹੂਜਾ ਮਾਸਟਰ ਹਰਭਿੰਦਰ “ਮੁੱਲਾਂਪੁਰ” ਅਤੇ ਲੈਕਚਰਾਰ ਅਲਬੇਲ ਸਿੰਘ ਨੇ ਹਾਜ਼ਰ ਸਮੂਹ ਅਧਿਆਪਕਾਂ ਨੂੰ ਸੰਬੋਧਿਤ ਹੁੰਦਿਆਂ ਆਖਿਆ ਕਿ ਸੰਸਾਰ ਭਰ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ ਦੇ ਸੰਵਿਧਾਨ ਦੀ ਰਚਨਾ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸੰਵਿਧਾਨ ਨਿਰਮਾਣ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਸੰਵਿਧਾਨ ਵਿੱਚ ਸਮੂਹ ਦੇਸ਼ ਵਾਸੀਆਂ ਨੂੰ ਸੁਤੰਤਰਤਾ ਅਤੇ ਸਮਾਨਤਾ ਵਰਗੇ ਮੌਲਿਕ ਅਧਿਕਾਰ ਦਰਜ ਕੀਤੇ ਤਾਂ ਅਜੋਕੇ ਦੌਰ ਵਿੱਚ ਸਾਡਾ ਸਭ ਦਾ ਵੀ ਫਰਜ਼ ਬਣਦਾ ਹੈ ਕਿ ਭਾਰਤੀ ਸੰਵਿਧਾਨ ਤਹਿਤ ਚਲਾਏ ਜਾਂਦੇ ਭਾਰਤੀ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਸੀਂ ਦੇਸ਼ ਵਿਚੋਂ ਅਨਪੜ੍ਹਤਾ, ਗ਼ਰੀਬੀ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਜਾਤੀਵਾਦ, ਭਾਸ਼ਾਵਾਦ ਅਤੇ ਆਤੰਕਵਾਦ ਦੇ ਖ਼ਿਲਾਫ਼ ਇਕਜੁੱਟ ਹੁੰਦਿਆਂ ਦੇਸ਼ ਪਿਆਰ, ਭਾਈਚਾਰਕ ਸਾਂਝ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਕਰਦਿਆਂ ਆਪਣੇ ਵਿਦਿਆਰਥੀਆਂ ਨੂੰ ਦੇਸ਼ ਦੀ ਪ੍ਰਭੂਸੱਤਾ ਅਖੰਡਤਾ ਅਤੇ ਸੁਤੰਤਰਤਾ ਨੂੰ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰੀਏ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly