ਪ੍ਰਿੰਸੀਪਲ ਰੂਬੀ ਭਗਤ ਨੇ ਵਿਦਿਆਰਥੀਆਂ ਨੂੰ ਯੋਗ ਆਸਣ ਕਰਵਾਏ

ਕਪੂਰਥਲਾ/ ਸੁਲਤਾਨਪੁਰ ਲੋਧੀ (ਸਮਾਜ ਵੀਕਲੀ) ( ਕੌੜਾ ) – ਲਾਰਡ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਰੂਬੀ ਭਗਤ ਦੀ ਅਗਵਾਈ ਵਿਚ ਯੋਗਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ । ਇਸ ਮੌਕੇ ਵਿਦਿਆਰਥੀਆਂ ਨੂੰ ਵੱਖ ਵੱਖ ਪ੍ਰਕਾਰ ਦੇ ਯੋਗ ਆਸਣ ਕਰਵਾਏ ਗਏ । ਪ੍ਰਿੰਸੀਪਲ ਰੂਬੀ ਭਗਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੋਜਾਨਾ ਯੋਗਾ ਕਰਨ ਨਾਲ ਅਸੀਂ ਆਪਣੇ ਸਰੀਰ ਨੂੰ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚਾ ਸਕਦੇ ਹਾਂ ਅਤੇ ਰੋਜਾਨਾ ਯੋਗਾ ਕਰਨ ਨਾਲ ਸਾਡਾ ਦਿਮਾਗ਼ ਵੀ ਪੂਰਾ ਦਿਨ ਤਰੋਤਾਜ਼ਾ ਰਹਿੰਦਾ ਹੈ । ਉਨ੍ਹਾਂ ਕਿਹਾ ਕਿ ਯੋਗ ਆਸਣ ਆਤਮਾ ਦਾ ਪਰਮਾਤਮਾ ਨਾਲ ਮੇਲ ਕਰਵਾਉਣ ਵਿਚ ਵੀ ਸਹਾਈ ਹੁੰਦੇ ਹਨ ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼੍ਰੀ ਸ਼ਨੀ ਦੇਵ ਜਯੰਤੀ ਦੇ ਸਬੰਧ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵੱਲੋਂ ਸ਼ਿਰਕਤ
Next articleਪ੍ਰਾਇਮਰੀ ਸਕੂਲ ਅਲਾਟੀਆਂਵਾਲ ਦੇ 67 ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ