ਕਪੂਰਥਲਾ, (ਸਮਾਜ ਵੀਕਲੀ) (ਕੌੜਾ)-ਡਾਕਟਰ ਤੇਜਿੰਦਰਪਾਲ ਸਿੰਘ ਪ੍ਰਿੰਸੀਪਲ ਸਕੂਲ ਆਫ ਐਮੀਨਸ ਜੋ ਕਿ ਆਪਣੀ ਸਿੱਖਿਆ ਵਿਭਾਗ ਵਿੱਚ ਬੇਦਾਗ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ, ਦੇ ਸੇਵਾ ਮੁਕਤੀ ਦੇ ਵਿਸ਼ਾਲ ਤੇ ਪ੍ਰਭਾਵੀ ਸਮਾਗਮ ਵਿੱਚ ਅਧਿਆਪਕ ਦਲ ਦੇ ਜਿਲਾ ਪ੍ਰਧਾਨ ਸਰਦਾਰ ਸੁਖਦਿਆਲ ਸਿੰਘ ਝੰੰਡ ਅਤੇ ਸੁਬਾਈ ਆਗੂ ਸਰਦਾਰ ਭਜਨ ਸਿੰਘ ਮਾਨ ਵੀ ਹਾਜ਼ਿਰ ਹੋਏ । ਯੂਨੀਅਨ ਆਗੂਆਂ ਨੇ ਡਾਕਟਰ ਤਜਿੰਦਰ ਪਾਲ ਸਿੰਘ ਵੱਲੋਂ ਸਿੱਖਿਆ ਵਿਭਾਗ ਵਿੱਚ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਉਹਨਾਂ ਨੇ ਆਪਣੀ ਸਿੱਖਿਆ ਵਿਭਾਗ ਵਿੱਚ ਸਾਰੀ ਸੇਵਾ ਬੜੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਹੈ। ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਵਜੋਂ ਸੇਵਾ ਨਿਭਾਉਂਦਿਆਂ ਆਪ ਨੇ ਸਕੂਲ ਨੂੰ ਬੁਲੰਦੀਆਂ ਤੱਕ ਪਹੁੰਚਾਇਆ। ਇਸ ਮੌਕੇ ਅਧਿਆਪਕ ਦਲ ਪੰਜਾਬ ਵੱਲੋਂ ਉਹਨਾਂ ਨੂੰ ਗੁਰੂ ਮਹਾਰਾਜ ਦੀ ਬਖਸ਼ਿਸ਼ ਸਿਰੋ ਪਾਓ, ਲੋਈ ਅਤੇ ਉਨਾਂ ਦੀ ਧਰਮ ਪਤਨੀ ਨੂੰ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਡਾਕਟਰ ਤੇਜਿੰਦਰਪਾਲ ਸਿੰਘ ਦੇ ਸੇਵਾ ਮੁਕਤੀ ਸਮਾਗਮ ਵਿੱਚ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਕਪੂਰਥਲਾ ਸ੍ਰੀ ਰਜੇਸ਼ ਭੱਲਾ ਜੀ, ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਕਪੂਰਥਲਾ ਡਾਕਟਰ ਬਲਵਿੰਦਰ ਸਿੰਘ ਬੱਟੂ ,ਸਾਬਕਾ ਉਪ ਜਿਲਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਥਿੰਦ, ਪ੍ਰਿੰਸੀਪਲ ਮਨਜੀਤ ਸਿੰਘ ਕਾਂਜਲੀ ਸਟੇਟ ਐਵਾਰਡੀ,ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ ,ਪ੍ਰਿੰਸੀਪਲ ਅਮਰੀਕ ਸਿੰਘ ਨੰਡਾ ,ਲੈਕਚਰਾਰ ਰਜੇਸ਼ ਜੋਲੀ ,ਲੈਕਚਰਾਰ ਹਰਸਿਮਰਤ ਸਿੰਘ ਥਿੰਦ ,ਲੈਕਚਰਾਰ ਵਿਨੀਸ ਸ਼ਰਮਾ, ਗੁਰਮੀਤ ਸਿੰਘ ਖਾਲਸਾ ਹੈੱਡ ਟੀਚਰ ਰੌਸ਼ਨ ਲਾਲ ਸੈਫਲਾਬਾਦ ਆਦਿ ਨੇ ਸ਼ਿਰਕਤ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



