ਨਵੀਂ ਦਿੱਲੀ, (ਸਮਾਜ ਵੀਕਲੀ) : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਜੇਵਰ ਵਿਚ ਨੋਇਡਾ ਕੌਮਾਂਤਰੀ ਹਵਾਈ ਅੱਡੇ ਲਈ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਗ੍ਰਹਿਣ ਕੀਤੀ ਗਈ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਸਵਾਲ ਕੀਤਾ ਕਿ ਕਿਸਾਨਾਂ ਕੋਲ ਕੋਈ ਬਦਲ ਨਹੀਂ ਛੱਡਿਆ ਗਿਆ ਤੇ ਉਹ ਟੈਂਟਾਂ ਵਿਚ ਰਹਿ ਰਹੇ ਹਨ। ਮੋਦੀ ਭਲਕੇ ਨੋਇਡਾ ਕੌਮਾਂਤਰੀ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਣਗੇ। ਪ੍ਰਿਯੰਕਾ ਨੇ ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੱਤਾ ਜਿਸ ਵਿਚ ਕਿਹਾ ਗਿਆ ਹੈ ਕਿ ਕੁਝ ਕਿਸਾਨਾਂ ਨੂੰ ਹੋਰ ਕਿਤੇ ਪਲਾਟ ਅਲਾਟ ਨਹੀਂ ਕੀਤੇ ਗਏ ਤੇ ਉਹ ਟੈਂਟ ਵਿਚ ਰਹਿ ਰਹੇ ਹਨ। ਇਸ ਤੋਂ ਇਲਾਵਾ ਕੁਝ ਨੂੰ ਹਵਾਈ ਅੱਡੇ ਲਈ ਗ੍ਰਹਿਣ ਕੀਤੀ ਜ਼ਮੀਨ ਲਈ ਮੁਆਵਜ਼ਾ ਨਹੀਂ ਦਿੱਤਾ ਗਿਆ। ਪ੍ਰਿਯੰਕਾ ਨੇ ਟਵੀਟ ਕੀਤਾ ਕਿ, ‘ਮੁਆਵਜ਼ਾ ਕਿਸਾਨਾਂ ਦਾ ਹੱਕ ਹੈ। ਜੇ ਪ੍ਰਧਾਨ ਮੰਤਰੀ ਮੋਦੀ ਦੇ ਇਰਾਦੇ ਕਿਸਾਨਾਂ ਪ੍ਰਤੀ ਇਮਾਨਦਾਰ ਹਨ ਤਾਂ ਉਨ੍ਹਾਂ ਨੂੰ ਉਹ ਆਪਣੀਆਂ ਚੋਣਾਂ ਨਾਲ ਜੁੜੀਆਂ ਇੱਛਾਵਾਂ ਕਰ ਕੇ ਬੇਘਰ ਨਾ ਕਰਨ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly