ਪ੍ਰਯਾਗਰਾਜ (ਸਮਾਜ ਵੀਕਲੀ): ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਅਲਾਹਾਬਾਦ (ਉੱਤਰੀ) ਤੋਂ ਪਾਰਟੀ ਉਮੀਦਵਾਰ ਅਨੁਗ੍ਰਹਿ ਨਾਰਾਇਣ ਸਿੰਘ ਦੇ ਪੱਖ ’ਚ ਰੋਡ ਸ਼ੋਅ ਕੱਢਿਆ। ਪਾਰਟੀ ਦੇ ਸੀਨੀਅਰ ਆਗੂ ਅਭੈ ਅਵਸਥੀ ਨੇ ਕਿਹਾ ਕਿ ਕਾਂਗਰਸ ਜਨਰਲ ਸਕੱਤਰ ਬਮਰੌਲੀ ਹਵਾਈ ਅੱਡੇ ’ਤੇ ਪਹੁੰਚੀ ਜਿਸ ਮਗਰੋਂ ਰੋਡ ਸ਼ੋਅ ਸ਼ੁਰੂ ਹੋਇਆ। ਰੋਡ ਸ਼ੋਅ ਦੌਰਾਨ ਲੋਕਾਂ ਨੇ ਪ੍ਰਿਯੰਕਾ ਗਾਂਧੀ ਅਤੇ ਅਨੁਗ੍ਰਹਿ ਨਾਰਾਇਣ ਸਿੰਘ ’ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਦੌਰਾਨ ਵੱਡੀ ਗਿਣਤੀ ’ਚ ਕਾਂਗਰਸ ਆਗੂ ਅਤੇ ਵਰਕਰ ਪਾਰਟੀ ਦੇ ਝੰਡੇ ਲੈ ਕੇ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly