ਲਖਨਊ, (ਸਮਾਜ ਵੀਕਲੀ): ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਅੱਜ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਲਖੀਮਪੁਰ ਖੀਰੀ ਹਿੰਸਾ ਕੇਸ ’ਚ ਕੇਂਦਰੀ ਮੰਤਰੀ ਦੇ ਪੁੱਤ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਹ ਗੱਲ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਲਕੇ ਵਾਰਾਣਸੀ ’ਚ ‘ਕਿਸਾਨ ਨਿਆਏ ਰੈਲੀ’ ਨੂੰ ਸੰਬੋਧਨ ਕਰਦਿਆਂ ਕਹੀ। ਪ੍ਰਿਯੰਕਾ ਨੇ ਐਲਾਨ ਕੀਤਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਲਈ ਉਹ ਭਲਕੇ ਮੌਨ ਵਰਤ ਰੱਖੇਗੀ। ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੇਸ਼ ਭਰ ਤੇ ਵਿਦੇਸ਼ਾਂ ’ਚ ਘੁੰਮਣ ਦੀ ਵਿਹਲ ਹੈ ਪਰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਸੁਣਨ ਦਾ ਸਮਾਂ ਨਹੀਂ ਹੈ ਜੋ ਉਨ੍ਹਾਂ ਦੀ ਰਿਹਾਇਸ਼ ਤੋਂ ਸਿਰਫ਼ 10 ਮਿੰਟ ਦੀ ਦੂਰੀ ’ਤੇ ਬੈਠੇ ਹੋਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly