ਜਲੰਧਰ, (ਜੱਸਲ) ਅੱਜ ਡਾ .ਬੀ .ਆਰ .ਅੰਬੇਡਕਰ ਪਬਲਿਕ ਸਕੂਲ ਬੁਲੰਦਪੁਰ ਦਾ ਸਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਮੌਕੇ ‘ਤੇ ਮੁੱਖ ਮਹਿਮਾਨ ਐਡਵੋਕੇਟ ਸ੍ਰੀ ਹਰਭਜਨ ਸਾਂਪਲਾ ਜੀ ਅਤੇ ਵਿਸ਼ੇਸ਼ ਮਹਿਮਾਨ ਸ੍ਰੀ ਸ਼ਾਦੀ ਲਾਲ ਮਹੇ ਜੀ ਨੇ ਸ਼ਿਰਕਤ ਕੀਤੀ। ਮਹਿਮਾਨਾਂ ਨੇ ਕਿਹਾ ਚੰਗੀ ਮਿਆਰੀ ਸਿੱਖਿਆ ਗ੍ਰਹਿਣ ਕਰਨ ਨਾਲ ਵਿਦਿਆਰਥੀਆਂ ਦਾ ਭਵਿੱਖ ਉਜਵੱਲ ਹੁੰਦਾ ਹੈ। ਬਾਬਾ ਸਾਹਿਬ ਡਾ. ਅੰਬੇਡਕਰ ਜੀ ਐਜੂਕੇਸ਼ਨ ਨੂੰ ਜਿਆਦਾ ਮਹੱਤਵ ਦਿੰਦੇ ਸਨ, ਜਿਸ ਨਾਲ ਅਸੀਂ ਸਾਰੇ ਮਸਲੇ ਹੱਲ ਕਰ ਸਕਦੇ ਹਾਂ।
ਕਲਾਸਾਂ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਅਤੇ ਮੁੱਖ ਮਹਿਮਾਨਾਂ ਵਲੋਂ ਇਨਾਮ ਵੰਡ ਕੇ ਉਹਨਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ। ਯੂ. ਐਸ.ਏ. ਦੇ ਮਿਸ਼ਨਰੀ ਸਾਥੀਆਂ ਸ੍ਰੀ ਅਮਨਦੀਪ ਮਹੇ, ਸ੍ਰੀ ਯੋਗ ਰਾਜ ਗੱਡੂ ਅਤੇ ਸ੍ਰੀ ਰਵੀ ਕੁਮਾਰ ਬਾਂਸਲ ਵੱਲੋਂ ਡਾ .ਅੰਬੇਡਕਰ ਸਕੂਲ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਸਮਾਰਟ ਕਲਾਸਾਂ ਲਈ 03 ਐਲ.ਈ.ਡੀਜ਼ ਦਾਨ ਕੀਤੀਆਂ ।ਸਕੂਲ ਦੇ ਪ੍ਰਿੰਸੀਪਲ ਪਰਮਜੀਤ ਜੱਸਲ ਨੇ ਦਾਨੀ ਸੱਜਣਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ। ਪ੍ਰਿੰਸੀਪਲ ਨੇ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ,ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਵੱਲੋਂ ਦਾਨੀ ਸੱਜਣਾਂ ,ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ‘ਚ ਹਾਜ਼ਰ ਵਿਦਿਆਰਥੀਆਂ ,ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਖੁਸ਼ੀ ‘ਚ ਫਰੂਟ ਵੀ ਵੰਡੇ ਗਏ। ਵਾਇਸ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly