ਲੋਕ ਪੱਖੀ ਨਾਟਕਕਾਰ ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਅਤੇ ਰੰਗ ਮੰਚ ਕਲਾਕਾਰ ਕੈਲਾਸ਼ ਕੌਰ ਜੀ ਦੇ ਸਦੀਵੀਂ ਵਿਛੋੜੇ ਤੇ ਦੁੱਖ ਦਾ ਪ੍ਰਗਟਾਵਾ

ਸ੍ਰੀਮਤੀ ਕੈਲਾਸ਼ ਕੌਰ
ਬਰਨਾਲਾ  (ਸਮਾਜ ਵੀਕਲੀ):- ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕ ਪੱਖੀ ਨਾਟਕਕਾਰ ਅਤੇ ਚਿੰਤਕ ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਅਤੇ ਰੰਗਮੰਚ ਕਲਾਕਾਰ ਕੈਲਾਸ਼ ਕੌਰ ਜੀ ਦੇ ਸਦੀਵੀਂ ਵਿਛੋੜੇ ਉਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ ਅਤੇ ਉਨ੍ਹਾਂ ਵੱਲੋਂ ਗੁਰਸ਼ਰਨ ਭਾਅ ਜੀ ਨਾਲ ਇਨਕਲਾਬੀ ਰੰਗ ਮੰਚ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਯਾਦ ਕਰਦਿਆਂ ਇਸ ਦੁੱਖਦਾਈ ਮੌਕੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
         ਇਸ ਸਬੰਧੀ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ,ਹੇਮ ਰਾਜ ਸਟੈਨੋਂ, ਬਲਬੀਰ ਲੌਂਗੋਵਾਲ,ਰਾਜਪਾਲ ਬਠਿੰਡਾ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਤਰਕਸ਼ੀਲ ਭਵਨ ਬਰਨਾਲਾ ਤੋਂ ਜਾਰੀ ਇਕ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਮਾਤਾ ਕੈਲਾਸ਼ ਕੌਰ ਜੀ ਨੇ ਉਨ੍ਹਾਂ ਸਮਿਆਂ ਵਿੱਚ ਜਦੋਂ ਕਿ ਔਰਤਾਂ ਦਾ ਨਾਟਕਾਂ ਵਿੱਚ ਕੰਮ ਕਰਨਾ ਠੀਕ ਨਹੀਂ ਸਮਝਿਆ ਜਾਂਦਾ ਸੀ,ਗੁਰਸ਼ਰਨ ਭਾਅ ਜੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਪੂਰੇ ਪੰਜ ਦਹਾਕੇ ਰੰਗ ਮੰਚ ਰਾਹੀਂ ਪੰਜਾਬ ਦੇ ਪਿੰਡਾਂ, ਕਸਬਿਆਂ, ਸ਼ਹਿਰਾਂ ਵਿੱਚ ਲੋਕ ਪੱਖੀ ਸਮਾਜਿਕ ਤਬਦੀਲੀ ਲਈ ਆਮ ਲੋਕਾਂ ਨੂੰ ਜਾਗਰੂਕ ਅਤੇ ਜੱਥੇਬੰਦ ਕੀਤਾ ਅਤੇ ਆਪਣੀਆਂ ਦੋਵਾਂ ਬੇਟੀਆਂ ਡਾ.ਨਵਸ਼ਰਨ ਅਤੇ ਡਾ.ਅਰੀਤ ਨੂੰ ਵੀ ਰੰਗ ਮੰਚ ਅਤੇ ਜਨਤਕ ਸੰਘਰਸ਼ਾਂ ਰਾਹੀਂ ਕਿਸਾਨਾਂ, ਮਜ਼ਦੂਰਾਂ,ਔਰਤਾਂ, ਨੌਜਵਾਨਾਂ,ਵਿਦਿਆਰਥੀਆਂ, ਆਦਿਵਾਸੀਆਂ,ਪਿਛੜੇ ਵਰਗਾਂ ਸਮੇਤ ਹਰ ਵਰਗ ਦੇ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਹਕੂਮਤੀ ਜ਼ਬਰ,ਕਾਰਪੋਰੇਟ ਲੁੱਟ ਅਤੇ ਫ਼ਿਰਕੂ ਤਾਕਤਾਂ ਦੇ ਵਿਰੁੱਧ ਸੰਘਰਸ਼ ਕਰਨ ਦੇ ਰਸਤੇ ਤੋਰਿਆ।
        ਤਰਕਸ਼ੀਲ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਸ਼ਰਨ ਭਾਅ ਜੀ ਦੇ ਰੰਗ ਮੰਚ ਸਫ਼ਰ ਵੇਲੇ ਐਮਰਜੈਂਸੀ ਦੇ ਹਕੂਮਤੀ ਜ਼ਬਰ ਅਤੇ ਫਿਰਕੂ ਦਹਿਸ਼ਤ ਦੇ ਬਿਖੜੇ ਤੇ ਔਖੇ ਰਾਹਾਂ ਉਤੇ ਚਲਦਿਆਂ ਜਿੱਥੇ ਉਨ੍ਹਾਂ ਦਾ ਡੱਟ ਕੇ ਸਾਥ ਦਿੱਤਾ ਉਥੇ ਹੀ ਪਰਿਵਾਰ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾਈ। ਇਸ ਮੌਕੇ ਸੂਬਾ ਕਮੇਟੀ ਆਗੂਆਂ ਰਾਜੇਸ਼ ਅਕਲੀਆ, ਜੋਗਿੰਦਰ ਕੁੱਲੇਵਾਲ, ਜਸਵੰਤ ਮੋਹਾਲੀ,ਅਜੀਤ ਪ੍ਰਦੇਸੀ, ਜਸਵਿੰਦਰ ਫਗਵਾੜਾ, ਗੁਰਪ੍ਰੀਤ ਸ਼ਹਿਣਾ, ਸੰਦੀਪ ਧਾਰੀਵਾਲ ਭੋਜਾਂ ਅਤੇ ਜੋਨ ਆਗੂ ਮਾਸਟਰ ਪਰਮਵੇਦ ਨੇ ਵੀ ਮਾਤਾ ਕੈਲਾਸ਼ ਕੌਰ ਜੀ ਨੂੰ ਸਤਿਕਾਰ ਭੇਂਟ ਕਰਦਿਆਂ ਉਨ੍ਹਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ।
ਮਾਸਟਰ ਪਰਮਵੇਦ 
ਜੋਨ ਜਥੇਬੰਦਕ ਮੁਖੀ 
ਤਰਕਸ਼ੀਲ ਸੁਸਾਇਟੀ ਪੰਜਾਬ 
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟੀ ਮਿਠਾਈਆਂ: ਸਿਹਤ ਲਈ ਲੁਕਿਆ ਹੋਇਆ ਖ਼ਤਰਾ
Next articleਝੋਨੇ ਦੀ ਖਰੀਦ ਨਾ ਹੋਣ ਤੇ ਕਿਸਾਨ ਯੂਨੀਅਨ ਵੱਲੋਂ ਡੀਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ