ਰਈਆ (ਅੰਮ੍ਰਿਤਸਰ)— ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਪੁਲਸ ਨੇ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਤੋਂ ਹਿਰਾਸਤ ‘ਚ ਲੈ ਲਿਆ। ਕੁੱਝ ਹੀ ਦੇਰ ਵਿੱਚ ਭਾਰੀ ਪੁਲਿਸ ਫੋਰਸ ਉਸਦੇ ਪਿੰਡ ਜੱਲੂਪੁਰ ਖੇੜਾ ਪਹੁੰਚ ਗਈ ਅਤੇ ਉਸਦੀ ਰਿਹਾਇਸ਼ ਨੂੰ ਚਾਰੇ ਪਾਸਿਓਂ ਘੇਰ ਲਿਆ ਗਿਆ।
ਤੁਹਾਨੂੰ ਦੱਸ ਦੇਈਏ ਕਿ ਤਰਸੇਮ ਸਿੰਘ ਨੇ ਕੁਝ ਦਿਨ ਪਹਿਲਾਂ ਆਪਣੀ ਆਵਾਜ਼ ਬੁਲੰਦ ਕੀਤੀ ਸੀ ਕਿ ਉਹ ਨਵੀਂ ਪਾਰਟੀ ਬਣਾਉਣਗੇ। ਪਤਾ ਲੱਗਾ ਹੈ ਕਿ ਤਰਸੇਮ ਸਿੰਘ ਨੇ ਆਪਣੇ ਬੇਟੇ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਮਾਘੀ ਮੇਲੇ ਦੌਰਾਨ ਨਵੀਂ ਪਾਰਟੀ ਬਣਾਉਣ ਅਤੇ ਇਸ ਦੇ ਅਹੁਦੇਦਾਰਾਂ ਦਾ ਐਲਾਨ ਕਰਨਾ ਸੀ। ਕੌਮੀ ਇਨਸਾਫ਼ ਮੋਰਚਾ ਦੇ ਤਰਸੇਮ ਸਿੰਘ ਨੇ ਆਪਣੇ ਸਮਰਥਕਾਂ ਨਾਲ ਮੇਲੇ ਵਿੱਚ ਪੁੱਜਣਾ ਸੀ।
ਪਿੰਡ ਦੇ ਲੋਕਾਂ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਤੋਂ ਹੀ ਪੁਲਿਸ ਨੇ ਪਿੰਡ ਵਿੱਚ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਸੀ। ਮੰਗਲਵਾਰ ਨੂੰ ਦੇਖਿਆ ਤਾਂ ਪਿੰਡ ਨੂੰ ਚਾਰੋਂ ਪਾਸਿਓਂ ਪੁਲਸ ਨੇ ਘੇਰ ਲਿਆ ਸੀ। ਖਾਸ ਕਰਕੇ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ 100 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਸਨ। ਫਿਲਹਾਲ ਪੁਲਸ ਅਧਿਕਾਰੀ ਇਸ ‘ਤੇ ਖੁੱਲ੍ਹ ਕੇ ਨਹੀਂ ਬੋਲ ਰਹੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly