HOME ਪ੍ਰੋਫੈਸਰ ਚਰਨ ਸਿੰਘ ਦਾ ਅੰਤਿਮ ਸੰਸਕਾਰ ਅੱਜ

ਪ੍ਰੋਫੈਸਰ ਚਰਨ ਸਿੰਘ ਦਾ ਅੰਤਿਮ ਸੰਸਕਾਰ ਅੱਜ

1
ਪ੍ਰੋਫੈਸਰ ਚਰਨ ਸਿੰਘ
ਮ੍ਰਿਤਕ ਦੇਹ  ਅੰਤਿਮ ਦਰਸ਼ਨਾਂ ਲਈ ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿਖੇ ਰੱਖੀ ਜਾਵੇਗੀ 
ਦੁਪਹਿਰ 1 ਵਜੇ ਪਿੰਡ ਟਿੱਬਾ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ ਅੰਤਿਮ ਸੰਸਕਾਰ 
 ਕਪੂਰਥਲਾ  (ਸਮਾਜ ਵੀਕਲੀ)  (ਕੌੜਾ) – ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਮੀਤ ਪ੍ਰਧਾਨ, ਸ਼ਹੀਦ ਊਧਮ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਪੰਜਾਬ ਦੇ ਪ੍ਰਧਾਨ ਤੇ ਹੋਰਨਾਂ ਸੰਸਥਾਵਾਂ ਨਾਲ ਵਾਬਸਤਾ ਰਹੇ ਪ੍ਰੋਫੈਸਰ ਚਰਨ ਸਿੰਘ ਜੀ ਦਾ ਸੰਖੇਪ ਬੀਮਾਰੀ ਤੋਂ ਬਾਅਦ ਬੀਤੀ 29 ਦਸੰਬਰ ਨੂੰ ਦੇਹਾਂਤ ਹੋ ਗਿਆ ਸੀ। ਉਹਨਾਂ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਟਿੱਬਾ ਦੇ ਸ਼ਮਸ਼ਾਨ ਘਾਟ ਵਿਖੇ 1 ਜਨਵਰੀ ਨੂੰ (ਅੱਜ ) ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਹਨਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਦੁਪਹਿਰ 12 ਵਜੇ ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿਖੇ ਰੱਖੀ ਜਾਵੇਗੀ । ਜਿੱਥੇ ਪੰਜਾਬ ਦੀਆਂ ਰਾਜਨੀਤੀ, ਧਾਰਮਿਕ, ਸਮਾਜਿਕ,  ਸਮਾਜ ਸੇਵੀ ਸੰਸਥਾਵਾਂ ਦੀਆਂ ਵੱਖ ਵੱਖ ਸ਼ਖ਼ਸੀਅਤਾਂ ਤੋਂ ਇਲਾਵਾ ਇਲਾਕੇ ਦੇ ਲੋਕ ਉਹਨਾਂ ਦੇ ਅੰਤਿਮ ਦਰਸ਼ਨ ਕਰ ਸਕਣਗੇ। ਇਸ ਤੋਂ ਉਪਰੰਤ ਦਾ ਅੰਤਿਮ ਸੰਸਕਾਰ ਪਿੰਡ ਟਿੱਬਾ ਦੇ ਸ਼ਮਸ਼ਾਨਘਾਟ ਵਿਖੇ ਦੁਪਹਿਰ 1 ਵਜੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਚਰਨ ਸਿੰਘ ਜੀ ਇੱਕ ਸਾਦਗੀ ਭਰਿਆ ਜੀਵਨ ਜੀਉਣ ਵਾਲੇ, ਉੱਚੀ ਸੋਚ ਦੇ ਮਾਲਕ ਅਤੇ ਨਿਰਸਵਾਰਥ ਸਮਾਜ ਸੇਵਾ ਨੂੰ ਸਮਰਪਿਤ ਸ਼ਖ਼ਸੀਅਤ ਸਨ। ਉਨ੍ਹਾਂ ਨੇ ਆਪਣੀ  ਜ਼ਿੰਦਗੀ ਸਿੱਖਿਆ, ਸਮਾਜਿਕ ਚੇਤਨਾ ਅਤੇ ਲੋਕ ਭਲਾਈ ਲਈ ਸਮਰਪਿਤ ਕਰ ਦਿੱਤੀ। ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦਾ ਯੋਗਦਾਨ ਅਮੋਲਕ ਮੰਨਿਆ ਜਾਂਦਾ ਹੈ, ਜਿਸ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਨੇ ਜੀਵਨ ਦੀ ਸਹੀ ਦਿਸ਼ਾ ਪ੍ਰਾਪਤ ਕੀਤੀ। ਰਾਜਨੀਤਿਕ ਜੀਵਨ ਦੌਰਾਨ ਵੀ ਪ੍ਰੋਫੈਸਰ ਚਰਨ ਸਿੰਘ ਜੀ ਨੇ ਹਮੇਸ਼ਾ ਸਿਧਾਂਤਾਂ ਦੀ ਰਾਜਨੀਤੀ ਕੀਤੀ। ਉਹ ਲੋਕਾਂ ਦੇ ਦੁੱਖ-ਸੁੱਖ ਵਿੱਚ ਸਦਾ ਨਾਲ ਖੜ੍ਹੇ ਰਹੇ ਅਤੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਉੱਚੇ ਮੰਚਾਂ ’ਤੇ ਉਠਾਉਣ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦਾ ਸੁਭਾਅ ਮਿਲਣਸਾਰ, ਨਿਮਰ ਅਤੇ ਸਲਾਹਕਾਰ ਰਿਹਾ, ਜਿਸ ਕਾਰਨ ਹਰ ਵਰਗ ’ਚ ਉਨ੍ਹਾਂ ਨੂੰ ਬੇਹੱਦ ਸਤਿਕਾਰ ਮਿਲਿਆ। ਉਹ ਆਪਣੇ ਪਿੱਛੇ ਵਿਧਵਾ ਪਤਨੀ ਡਾਕਟਰ ਬਲਜੀਤ ਕੌਰ,ਦੋ ਪੁੱਤਰ ਅਰਮਾਨਦੀਪ ਸਿੰਘ ਯੂ ਐੱਸ ਏ, ਉੱਘੇ ਫ਼ਿਲਮ ਪ੍ਰੋਡਿਊਸਰ ਤੇ ਡਾਇਰੈਕਟਰ ਅਨੁਰਾਗ ਸਿੰਘ ਨੂੰ ਛੱਡ ਗਏ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਇਸ ਵਾਰ ਨਿਊਜ਼ੀਲੈਂਡ ਕਬੱਡੀ ਸੀਜ਼ਨ 2025 ਬਹੁਤ ਹੀ ਸ਼ਾਨਦਾਰ ਹੋ ਨਿਬੜਿਆ।
Next articleਜਮੀਨ ਦੀ ਮੁੜ ਵੰਡ ਅੰਦੋਲਨ ਤੇ ਜੇਲੀਂ ਡੱਕੇ ਆਗੂਆਂ ਨੂੰ ਰਿਹਾਅ ਕਰਵਾਉਣ ਲਈ ਸਰਕਾਰ ਦਾ ਪੁਤਲਾ ਫੂਕਿਆ