ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸੰਗਤ ਅਤੇ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਸਹਿਯੋਗ ਸਦਕਾ 53 ਯੂਨਿਟ ਖ਼ੂਨ ਇਕੱਤਰ
ਬਠਿੰਡਾ (ਸਮਾਜ ਵੀਕਲੀ) (ਅੰਗਰੇਜ ਸਿੰਘ ਵਿੱਕੀ) ਇੱਥੋਂ ਥੋੜ੍ਹੀ ਦੂਰ ਸਥਿਤ ਪਿੰਡ ਕੋਟਗੁਰੂ ਦੇ ਗੁਰੂਦੁਆਰਾ ਗੁਰੂਸਰ ਸਾਹਿਬ, ਪਾਤਸਾਹੀ ਦਸਵੀਂ ਵਿਖੇ ਹਰ ਸਾਲ ਦੀ ਤਰ੍ਹਾਂ ਇਤਿਹਾਸਕ ਧਾਰਮਿਕ ਜੋੜ ਮੇਲ ਕਰਵਾਇਆ ਗਿਆ। ਧਾਰਮਿਕ ਜੋੜ ਮੇਲ ਦੇ ਆਖ਼ਰੀ ਦਿਨ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਜਿੱਥੇ ਬਹੁਤ ਵੱਡੀ ਤਦਾਦ ਵਿੱਚ ਇੱਥੇ ਸੰਗਤਾਂ ਨਤਮਸਤਕ ਹੋਈਆਂ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸੇ ਦੌਰਾਨ ਇੱਥੇ ਹਰ ਸਾਲ ਦੀ ਤਰ੍ਹਾਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਬਲਾਕ ਸੰਗਤ ਅਤੇ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਸਾਂਝੇ ਉਪਰਾਲੇ ਪਿੰਡ ਕੋਟਗੁਰੂ ਦੀ ਮਾਣਮੱਤੀ ਧੀ ਪ੍ਰੋਫ਼ੈਸਰ ਜਸਵੰਤ ਕੌਰ ਮਣੀ ਦੀ ਯਾਦ ਵਿੱਚ ਵਿਸ਼ਾਲ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ। ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਗੁਰਦੀਪ ਸਿੰਘ ਘੁੱਦਾ ਅਤੇ ਸਮਾਜ ਸੇਵੀ ਜਗਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਸਰਦਾਰ ਫ਼ਤਹਿ ਸਿੰਘ ਬਾਦਲ (ਸਮਾਜ ਸੇਵੀ), ਬਾਬਾ ਚਰਨਜੀਤ ਸਿੰਘ ਨੇ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਜਸਵਿੰਦਰ ਸਿੰਘ ਸ਼ਿੰਦਾ ਨੰਦਗੜ੍ਹ (ਹਲਕਾ ਇੰਚਾਰਜ, ਬਠਿੰਡਾ ਦਿਹਾਤੀ ), ਨੇ ਵੀ ਵਿਸ਼ੇਸ਼ ਤੌਰ ਤੇ ਆਪਣੀ ਹਾਜ਼ਰੀ ਭਰੀ ਅਤੇ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕੀਤੀ।ਜ਼ਿਕਰਯੋਗ ਹੈ ਕਿ ਜਸਵੰਤ ਕੌਰ ਮਣੀ ਨੇ ਨਿੱਕੀ ਉਮਰੇ ਖੋਜ਼, ਅਧਿਐਨ ਅਤੇ ਸਿਰਜਣਾ ਦੇ ਖ਼ੇਤਰ ਵਿੱਚ ਵੱਡੀਆਂ ਮੱਲਾਂ ਮਾਰ ਕੇ ਆਪਣੇ ਪਿੰਡ ਦਾ ਨਾਮ ਰੌਸ਼ਨ ਕੀਤਾ ਸੀ। ਪ੍ਰੋਫ਼ੈਸਰ ਜਸਵੰਤ ਕੌਰ ਮਣੀ ਨੂੰ ਸ਼ਰਧਾਜਲੀ ਦੇ ਰੂਪ ਵਿੱਚ ਲਗਾਏ ਇਸ ਖ਼ੂਨਦਾਨ ਕੈਂਪ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ਼ ਬਠਿੰਡਾ ਦੇ ਬਲੱਡ ਬੈਂਕ ਦੀ ਟੀਮ ਨੇ ਸਵੈ ਇੱਛੁਕ ਖੂਨਦਾਨੀਆਂ ਦਾ 53 ਯੂਨਿਟ ਖ਼ੂਨ ਇਕੱਤਰ ਕੀਤਾ। ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਜੀ ਵੱਲੋਂ ਪ੍ਰੋਫ਼ੈਸਰ ਜਸਵੰਤ ਕੌਰ ਮਣੀ ਦੇ ਪਰਿਵਾਰ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਪਰਿਵਾਰ ਦਾ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸੰਗਤ ਨੂੰ ਵੀ ਉਹਨਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮੂਹ ਖੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਗਿਆ। ਆਖ਼ਿਰ ਵਿੱਚ ਬਲੱਡ ਬੈਂਕ ਅਤੇ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਦੀ ਟੀਮ ਨੂੰ ਡਾਕਟਰ ਗੁਰਦੀਪ ਸਿੰਘ ਘੁੱਦਾ ਦੀ ਸਮੁੱਚੀ ਟੀਮ ਵੱਲੋਂ ਸਨਮਾਨਿਤ ਕੀਤਾ ਗਿਆ। ਕੈਂਪ ਨੂੰ ਸਫ਼ਲ ਬਣਾਉਣ ਲਈ ਡਾਕਟਰ ਗੁਰਦੀਪ ਸਿੰਘ ਘੁੱਦਾ, ਸਮਾਜ ਸੇਵੀ ਵੈਦ ਜਗਦੇਵ ਸਿੰਘ ਧਾਲੀਵਾਲ, ਸਮਾਜ ਸੇਵੀ ਸੁਖਤੇਜ ਸਿੰਘ ਧਾਲੀਵਾਲ, ਸੁਰਿੰਦਰ ਕੁਮਾਰ, ਸਾਬਕਾ ਪੰਚਾਇਤ ਮੈਂਬਰ ਅੰਗਰੇਜ ਸਿੰਘ ਵਿੱਕੀ, ਡਾ.ਬਲਵੰਤ ਸਿੰਘ, ਡਾ.ਗੁਰਮੇਲ ਸਿੰਘ ਕਾਲੜਾ,ਡਾ.ਨਿਰਮਲ ਸਿੰਘ ਫੱਲੜ, ਤਰਸੇਮ ਲਾਲ ਪਥਰਾਲਾ, ਬਲਜੀਤ ਸਿੰਘ ਕੁਲਾਰ,ਮੱਖਣ ਰਾਮ,ਡਾ.ਕਰਨ ਸਿੰਘ ਜੰਗੀਰਾਣਾ,ਡਾ.ਕੰਵਲਦੀਪ ਸਿੰਘ ਬਾਂਡੀ,ਡਾ.ਗੁਰਸੇਵਕ ਸਿੰਘ,ਡਾ.ਮਨਦੀਪ ਸਿੰਘ,ਡਾ.ਸੁਖਮੰਦਰ ਸਿੰਘ, ਲਾਲ ਦਾ ਵਿਸ਼ੇਸ਼ ਸਹਿਯੋਗ ਰਿਹਾ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



