ਫ਼ਤਹਿਗੜ੍ਹ ਸਾਹਿਬ (ਸਮਾਜ ਵੀਕਲੀ): ਜ਼ਿਲ੍ਹਾ ਮੈਜਿਸਟ੍ਰੇਟ ਪੂਨਮਦੀਪ ਕੌਰ ਨੇ ਧਾਰਾ 144 ਦੀ ਵਰਤੋਂ ਕਰਦਿਆਂ ਪ੍ਰੀਖਿਆ ਵਾਲੇ ਦਿਨ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 300 ਮੀਟਰ ਦੇ ਏਰੀਏ ਵਿਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ/ਬਾਰ੍ਹਵੀਂ ਸ਼੍ਰੇਣੀ ਦੀ ਰੀ-ਅਪੀਅਰ, ਵਾਧੂ ਵਿਸ਼ਾ, ਸਮੇਤ ਓਪਨ ਸਕੂਲ ਅਤੇ ਦਸਵੀ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ ਦੀਆਂ ਪ੍ਰੀਖਿਆਵਾਂ 10 ਤੋਂ 25 ਨਵੰਬਰ ਤੱਕ ਬਾਬਾ ਜੋਰਾਵਰ ਸਿੰਘ, ਫਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਵਿੱਚ ਲਈਆਂ ਜਾ ਰਹੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly