HOME ਪ੍ਰੋਜੈਕਟ ਜੀਵਨ ਜੋਤ 2.0 ਜਿਲੇ ਵਿੱਚ ਸਖਤਾਈ ਨਾਲ ਲਾਗੂ -ਬਾਲ ਭਿਖਿਆ...

ਪ੍ਰੋਜੈਕਟ ਜੀਵਨ ਜੋਤ 2.0 ਜਿਲੇ ਵਿੱਚ ਸਖਤਾਈ ਨਾਲ ਲਾਗੂ -ਬਾਲ ਭਿਖਿਆ ਵਿੱਚ ਲੱਗੇ ਬੱਚਿਆਂ ਦੀ ਲਗਾਤਾਰ ਚੈਕਿੰਗ

1
ਨਵਾਂ ਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ   ਡਿਪਟੀ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਔਲਖ (ਆਈ ਏ ਐਸ) ਵੱਲੋ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਸਖ਼ਤਾਈ ਨਾਲ ਲਾਗੂ ਕਰਨ ਲਈ ਹੁਕਮ ਦਿੱਤੇ ਗਏ ਹਨ ਜਿਸ ਦੇ ਚਲਦੇ ਜਿਲਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋ ਜਿਲਾ ਨਵਾਂ ਸ਼ਹਿਰ ਵਿੱਚ ਜਿਲ੍ਹਾ ਟਾਸਕ ਫੋਰਸ ਨਾਲ ਬੱਸ ਸਟੈਂਡ ਰੋਡ, ਕੋਠੀ ਰੋਡ ਅਤੇ ਬੰਗਾ ਰੋਡ ਤੇ ਬਾਲ ਭਿੱਖਿਆ ਖਿਲਾਫ ਚੈਕਿੰਗ ਕੀਤੀ ਗਈ। ਇਸ ਮੌਕੇ ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਚੈਕਿੰਗ ਟੀਮ ਨੂੰ  ਇਕ ਬੱਚਾ ਗੁਬਾਰੇ ਵੇਚਣ ਦੇ ਨਾਲ ਨਾਲ ਭੀਖ ਮੰਗਦੇ ਹੋਏ ਪਾਇਆ ਗਿਆ। ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ  ਬੱਚੇ ਨੂੰ ਰੇਸਕਿਊ ਕਰਕੇ ਬਾਲ ਭਲਾਈ ਕਮੇਟੀ ਦਫਤਰ ਵਿਖੇ ਪੇਸ਼ ਕੀਤਾ ਗਿਆ ਹੈ ਤਾ ਜੋਂ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਅਗਲੇਰੀ ਕਾਰਵਾਈ ਕੀਤੀ ਜਾ ਸਕੇ।  ਇਸ ਮੌਕੇ ਮੈਡਮ ਕੰਚਨ ਅਰੋੜਾ ਵਲੋ ਦਸਿਆ ਗਿਆ ਕਿ 18 ਸਾਲ ਤੋਂ ਘਟ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਅਤੇ ਮਜ਼ਦੂਰੀ ਨਾ ਕਰਵਾਉਣ ਸਬੰਧੀ ਜਨਤਾ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜੇ ਕੋਈ ਬੱਚਾ ਬਾਲ ਭਿੱਖਿਆ ਕਰਦੇ ਹੋਏ ਪਾਇਆ ਜਾਂਦਾ ਹੈ ਤਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਇਆ ਜਾਵੇਗਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਵੱਲੋ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਬੱਚਿਆਂ ਅਤੇ ਉਹਨਾਂ ਦੇ ਮਾਂ ਪਿਓ ਦੀ ਕਾਉਂਸਲਿੰਗ ਕੀਤੀ ਜਾਣੀ ਬਣਦੀ ਹੈ ਤਾਂ ਜੋ ਬੱਚਿਆਂ ਦੇ ਮਾਂ ਪਿਓ ਬੱਚਿਆਂ ਤੋ ਭੀਖ ਮੰਗਵਾਉਣ ਦੀ ਬਜਾਏ ਉਹਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਹੋ ਸਕੇ। ਇਸਦੇ ਨਾਲ ਹੀ ਉਨ੍ਹਾਂ ਵਲੋਂ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭੀਖ ਮੰਗਦਾ ਹੋਇਆ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 416 ਤੀਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ , ਵਿਜੈ ਕੁਮਾਰ (ਏ ਐਸ ਆਈ), ਰਣਜੀਤ ਸਿੰਘ (ਏ ਐਸ ਆਈ), ਸੰਤੋਸ਼ ਦੀ ਈ ਓ, ਚਾਈਲਡ ਹੇਲਪ ਲਾਈਨ ਤੋਂ ਮੀਨਾਕਸ਼ੀ ਕੇਸ ਵਰਕਰ ਅਤੇ ਦੀਪਕ ਕੇਸ ਵਰਕਰ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleBudget weakens people’s purchasing power
Next articleਫੌਜੀ ਅੱਡਿਆਂ ਨੇੜੇ ਡਰੋਨ ਉਡਾਣਾਂ ਨਾਲ ਸੁਰੱਖਿਆ ਏਜੰਸੀਆਂ ਚਿੰਤਤ