ਨਵਾਂ ਸ਼ਹਿਰ: (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਅੰਕੁਰਜੀਤ ਸਿੰਘ ਜੀ (ਆਈ ਏ ਐਸ) ਵੱਲੋ ਪ੍ਰਾਪਤ ਹਿਦਾਇਤਾਂ ਅਨੁਸਾਰ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਸਖ਼ਤਾਈ ਨਾਲ ਲਾਗੂ ਕਰਦੇ ਹੋਏਅੱਜ ਜਿਲਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋ ਜਿਲਾ ਨਵਾਂ ਸ਼ਹਿਰ ਦੇ ਬਲੌਕ ਬਲਾਚੌਰ ਵਿੱਚ ਸਬ ਡਵੀਜ਼ਨਲ ਕਮੇਟੀ ਨਾਲ ਬੱਸ ਸਟੈਂਡ ਰੋਡ, ਭੱਦੀ ਰੋਡ, ਮੰਡਿਆਣੀ ਮੋੜ, ਬੁੱਲੇਵਾਲ ਮੋੜ, ਦਾਣਾ ਮੰਡੀ ਅਤੇ ਸਬਜ਼ੀ ਮੰਡੀ ਦੇ ਨਾਲ ਨਾਲ ਕੰਗਨਾ ਪੁੱਲ ਤੇ ਬਾਲ ਭਿੱਖਿਆ ਖਿਲਾਫ ਚੈਕਿੰਗ ਕੀਤੀ ਗਈ। ਇਸ ਮੌਕੇ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਦੱਸਿਆ ਗਿਆ ਕਿ ਜਬਲਾਚੌਰ ਵਿੱਚ ਅੱਜ ਚੈਕਿੰਗ ਟੀਮ ਨੂੰ ਦੋ ਬੱਚੇ (ਇਕ ਲੜਕਾ ਉਮਰ ਤਕਰੀਬਨ 6 ਸਾਲ ਅਤੇ ਇਕ ਲੜਕੀ ਉਮਰ ਤਕਰੀਬਨ 14 ਸਾਲ) ਨੂੰ ਰੈਸਕਿਊ ਕੀਤਾ ਗਿਆ ਜੋਕਿ ਆਪਣੀ ਮਾਂ ਨਾਲ ਭੀਖ ਮੰਗਦੇ ਅਤੇ ਗੁਬਾਰੇ ਵੇਚਦੀ ਵੀ ਪਾਏ ਗਏ । ਬੱਚਿਆ ਨੂੰ ਉਨ੍ਹਾਂ ਦੀ ਨਾ ਸਮੇਤ ਹੀ ਰੈਸਕਿਊ ਕੀਤਾ ਗਿਆ ਅਤੇ ਰੇਸਕਿਉ ਕਰ ਕੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ । ਬੱਚਿਆ ਦੇ ਕਿਸੀ ਵੀ ਕਿਸਮ ਦੇ ਦਸਤਾਵੇਜ਼ ਨਾ ਪਾਏ ਜਾਣ ਤੇ ਫਿਲਹਾਲ ਬੱਚਿਆਂ ਨੂੰ ਸੁਰੱਖਿਅਤ ਸ਼ੈਲਟਰ ਦਿੱਤਾ ਗਿਆ ਹੈ ਅਤੇ ਸੋਸ਼ਲ ਇਨਵੈਸਟੀਗੇਸ਼ਨ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ। ਇਸ ਮੌਕੇ ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਆਮ ਜਨਤਾ ਨੂੰ ਦਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਅਤੇ ਮਜ਼ਦੂਰੀ ਨਾ ਕਰਵਾਉਣ ਅਤੇ ਜੇ ਕੋਈ ਬੱਚਾ ਬਾਲ ਭਿੱਖਿਆ ਕਰਦੇ ਹੋਏ ਪਾਇਆ ਜਾਂਦਾ ਹੈ ਤਾ ਬਾਲ ਸੁਰੱਖਿਆ ਯੂਨਿਟ ਨੂੰ ਚਾਈਲਡ ਹੈਲਪਲਾਈਨ ਨੰਬਰ1098 ਤੇ ਸੂਚਿਤ ਕੀਤਾ ਜਾਵੇ ਤਾਂ ਜੋ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਇਆ ਜਾ ਸਕੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ । ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਅਤੇ ਮਜ਼ਦੂਰੀ ਕਰਵਾਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਬੱਚਿਆਂ ਅਤੇ ਉਹਨਾਂ ਦੇ ਮਾਂ ਪਿਓ ਦੀ ਕਾਉਂਸਲਿੰਗ ਕੀਤੀ ਜਾਣੀ ਬਣਦੀ ਹੈ ਤਾਂ ਜੋ ਬੱਚਿਆਂ ਦੇ ਮਾਂ ਪਿਓ ਬੱਚਿਆਂ ਤੋ ਭੀਖ ਮੰਗਵਾਉਣ ਦੀ ਬਜਾਏ ਉਹਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਹੋ ਸਕੇ। ਮੈਡਮ ਕੰਚਨ ਅਰੋੜਾ ਵੱਲੋਂ ਕਿਹਾ ਗਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਤੇ ਜੁਵੇਨਾਈਲ ਜਸਟਿਸ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਗੌਰਵ ਸ਼ਰਮਾ ਸੀ ਪੀ ਓ ਵਲੋਂ ਅਪੀਲ ਕੀਤੀ ਗਈ ਕਿ ਬੱਚਿਆਂ ਨਾਲ ਸੰਬੰਧਤ ਕਿਸੀ ਤਰ੍ਹਾ ਦੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 416 ਤੀਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਗੌਰਵ ਸ਼ਰਮਾ (ਸੀ ਪੀ ਓ),ਸੰਤੋਸ਼ ਡੀਈਓ, ਸੀਡੀਪੀਓ ਦਫਤਰ ਤੋ ਨੀਲਮ ਕੁਮਾਰੀ ਸੁਪਰਵਾਈਜ਼ਰ, ਸਿੱਖਿਆ ਵਿਭਾਗ ਤੋਂ ਪ੍ਰਿੰਸ ਕੁਮਾਰ ਈ ਟੀ ਟੀ ਟੀਚਰ, ਸਿਹਤ ਵਿਭਾਗ ਤੋ ਸਤੀਸ਼ ਕੁਮਾਰ, ਸਿੰਘ, ਪੁਲਿਸ ਵਿਭਾਗ ਤੋਂ ਕਰਮਜੀਤ ਕੌਰ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



