ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਵੱਲੋ ਪ੍ਰਾਪਤ ਹਿਦਾਇਤਾਂ ਅਨੁਸਾਰ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਖ਼ਤਾਈ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਜਗਰੂਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਰਹਿਨੁਮਾਈ ਹੇਠ ਜਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਭ ਡਵੀਜਨਲ ਪੱਧਰੀ ਟੀਮ ਦੇ ਸਹਿਯੋਗ ਨਾਲ ਮਿਲ ਕੇ ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸ ਸਬੰਧੀ ਮਿਤੀ 13 ਫਰਵਰੀ 2026 ਨੂੰ ਜਿਲਾ ਨਵਾਂ ਸ਼ਹਿਰ ਵਿੱਚ ਬਾਲ ਭਿਖਾਰੀਆਂ ਨੂੰ ਰੈਸਕਿਊ ਕਰਨ ਲਈ ਬੰਗਾ ਰੋਡ, ਕੋਠੀ ਰੋਡ, ਗੀਤਾ ਭਵਨ ਰੋਡ ਤੇ ਬਾਲ ਭਿਖਾਰੀਆਂ ਦੀ ਭਾਲ ਕੀਤੀ ਗਈ। ਚੈਕਿੰਗ ਟੀਮ ਵਿੱਚ ਜਿਲ੍ਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਅਤੇ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨਿਜੀ ਤੌਰ ਤੇ ਹਾਜ਼ਰ ਸਨ। ਚੈਕਿੰਗ ਦੌਰਾਨ ਟੀਮ ਨੂੰ ਕੁਲ ਪੰਜ ਬੱਚੇ ਜਿਨਾਂ ਦੀ ਉਮਰ ਤਕਰੀਬਨ ਇੱਕ ਸਾਲ ਤੋਂ ਲੈ ਕੇ ਛੇ ਸਾਲ ਤੱਕ ਸੀ ਅਤੇ ਛੋਟੇ ਬੱਚਿਆਂ ਨੂੰ ਉਹਨਾਂ ਦੀਆਂ ਮਾਵਾਂ ਗੋਦ ਵਿੱਚ ਚੱਕ ਕੇ ਭੀਖ ਮੰਗ ਰਹੀਆਂ ਸਨ। ਟੀਮ ਵੱਲੋਂ ਬੱਚਿਆਂ ਨੂੰ ਉਹਨਾਂ ਦੀਆਂ ਮਾਤਾਵਾਂ ਸਮੇਤ ਹੀ ਰੈਸਕਿਊ ਕੀਤਾ ਗਿਆ। ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ ਵੱਲੋਂ ਮੌਕੇ ਤੇ ਹੀ ਬੱਚਿਆਂ ਦੀਆਂ ਮਾਤਾਵਾਂ ਦੀ ਕੌਂਸਲਿੰਗ ਕੀਤੀ ਗਈ ਅਤੇ ਉਨਾਂ ਨੂੰ ਬਾਲ ਭਲਾਈ ਕਮੇਟੀ ਵਿਖੇ ਪੇਸ਼ ਕੀਤਾ ਗਿਆ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲੇਰੀ ਕਾਰਵਾਈ ਕੀਤੀ ਜਾ ਸਕੇ ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋਂ ਦੱਸਿਆ ਗਿਆ ਕਿ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਲਗਾਤਾਰ ਹੀ ਬਾਲ ਭਿਖਿਆ ਸਬੰਧੀ ਚੈਕਿੰਗ ਕੀਤੀਆਂ ਜਾ ਰਹੀਆਂ ਹਨ ਜਿਸਦੇ ਸਾਲ 2026 ਵਿੱਚ ਹੁਣ ਤੱਕ ਕੁੱਲ 15 ਬੱਚਿਆਂ ( ਦੱਸ ਲੜਕੇ ਅਤੇ ਪੰਜ ਲੜਕੀਆਂ) ਨੂੰ ਬਾਲ ਭਿੱਖਿਆ ਤੋਂ ਹਟਾ ਕੇ ਸਿੱਖਿਆ ਨਾਲ ਜੋੜਿਆ ਜਾ ਚੁੱਕਿਆ ਹੈ ਜਿਸ ਵਿੱਚ ਜਨਵਰੀ ਮਹੀਨੇ ਦੌਰਾਨ ਨੌ ਬੱਚਿਆਂ ਨੂੰ ਅਤੇ ਫਰਵਰੀ ਮਹੀਨੇ ਵਿੱਚ ਹੁਣ ਤੱਕ 6 ਬੱਚਿਆਂ ਨੂੰ ਬਾਲ ਭਿਖਿਆ ਤੋਂ ਹਟਾਇਆ ਜਾ ਚੁੱਕਾ ਹੈ।
ਚੈਕਿੰਗ ਦੌਰਾਨ ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਆਮ ਜਨਤਾ ਨੂੰ ਦਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਅਤੇ ਮਜ਼ਦੂਰੀ ਨਾ ਕਰਵਾਉਣ ਅਤੇ ਜੇ ਕੋਈ ਬੱਚਾ ਬਾਲ ਭਿੱਖਿਆ ਕਰਦੇ ਹੋਏ ਪਾਇਆ ਜਾਂਦਾ ਹੈ ਤਾ ਬਾਲ ਸੁਰੱਖਿਆ ਯੂਨਿਟ ਨੂੰ ਚਾਈਲਡ ਹੈਲਪਲਾਈਨ ਨੰਬਰ1098 ਤੇ ਸੂਚਿਤ ਕੀਤਾ ਜਾਵੇ ਤਾਂ ਜੋ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਇਆ ਜਾ ਸਕੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ । ਇਸ ਮੌਕੇ ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਆਈਸੀ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਅਤੇ ਮਜ਼ਦੂਰੀ ਕਰਵਾਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਬੱਚਿਆਂ ਅਤੇ ਉਹਨਾਂ ਦੇ ਮਾਂ ਪਿਓ ਦੀ ਕਾਉਂਸਲਿੰਗ ਕੀਤੀ ਜਾਣੀ ਬਣਦੀ ਹੈ ਤਾਂ ਜੋ ਬੱਚਿਆਂ ਦੇ ਮਾਂ ਪਿਓ ਬੱਚਿਆਂ ਤੋ ਭੀਖ ਮੰਗਵਾਉਣ ਦੀ ਬਜਾਏ ਉਹਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਹੋ ਸਕੇ। ਮੈਡਮ ਕੰਚਨ ਅਰੋੜਾ ਵੱਲੋਂ ਕਿਹਾ ਗਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਤੇ ਜੁਵੇਨਾਈਲ ਜਸਟਿਸ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਵਲੋਂ ਅਪੀਲ ਕੀਤੀ ਗਈ ਕਿ ਬੱਚਿਆਂ ਨਾਲ ਸੰਬੰਧਤ ਕਿਸੀ ਤਰ੍ਹਾ ਦੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 416 ਤੀਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਗੌਰਵ ਸ਼ਰਮਾ (ਸੀ ਪੀ ਓ), ਪੁਲਿਸ ਵਿਭਾਗ ਤੋਂ ਨੇਹਾ ਕੁਮਾਰੀ ਅਤੇ ਏਐਸਆਈ ਵਿਜੇ ਕੁਮਾਰ ਦੇ ਨਾਲ ਨਾਲ ਚਾਇਲਡ ਹੈਲਪਲਾਈਨ ਤੋਂ ਦੀਪਕ ਕੁਮਾਰ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



