HOME ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਬਾਲ ਭਿਖਿਆ ਵਿੱਚ ਲੱਗੇ ਬੱਚਿਆਂ ਦੀ ਲਗਾਤਾਰ...

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਬਾਲ ਭਿਖਿਆ ਵਿੱਚ ਲੱਗੇ ਬੱਚਿਆਂ ਦੀ ਲਗਾਤਾਰ ਚੈਕਿੰਗ:- ਦੋ ਬਾਲ ਭਿਖਾਰੀਆਂ ਨੂੰ ਕੀਤਾ ਕਾਬੂ *

1
 ਨਵਾਂ ਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ  ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਅੰਕੁਰਜੀਤ ਸਿੰਘ ਜੀ (ਆਈ ਏ ਐਸ) ਵੱਲੋ ਪ੍ਰਾਪਤ ਹਿਦਾਇਤਾਂ ਅਨੁਸਾਰ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਸਖ਼ਤਾਈ ਨਾਲ ਲਾਗੂ ਕਰਦੇ ਹੋਏਅੱਜ ਮਿਤੀ 6 ਜਨਵਰੀ 2026 ਨੂੰ ਜਿਲਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋ ਜਿਲਾ ਨਵਾਂ ਸ਼ਹਿਰ ਵਿੱਚ ਜਿਲ੍ਹਾ ਟਾਸਕ ਫੋਰਸ ਨਾਲ ਬੱਸ ਸਟੈਂਡ ਰੋਡ, ਗੜਸ਼ੰਕਰ ਰੋਡ ਅਤੇ ਬੰਗਾ ਰੋਡ ਤੇ ਬਾਲ ਭਿੱਖਿਆ ਖਿਲਾਫ ਚੈਕਿੰਗ ਕੀਤੀ ਗਈ। ਇਸ ਮੌਕੇ ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਅੱਜ ਚੈਕਿੰਗ ਟੀਮ ਨੂੰ ਕੁੱਲ 2 ਬੱਚੇ (ਉਮਰ ਤਕਰੀਬਨ 4 to 7 ਸਾਲ)  ਬੱਸ ਸਟੈਂਡ ਤੇ ਆਪਣੀ ਮਾਂ ਨਾਲ ਹੀ ਭੀਖ ਮੰਗਦੇ ਹੋਏ ਪਾਏ ਗਏ। ਜਿਨ੍ਹਾਂ ਨੂੰ ਰੇਸਕਿਉ ਕਰ ਕੇ ਬਾਲ ਭਲਾਈ ਕਮੇਟੀ ਅੱਗੇ ਅਗਲੇਰੀ ਕਾਰਵਾਈ ਹਿੱਤ ਪੇਸ਼ ਕੀਤਾ ਗਿਆ ਹੈ ਤਾਂ ਕਿ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ। ਬੱਚਿਆਂ ਦੀ ਮਾਤਾ ਵਲੋ ਬੱਚਿਆਂ ਨਾਲ ਸਬੰਧਤ ਕੋਈ ਵੀ ਦਸਤਾਵੇਜ਼ ਨਹੀਂ ਦਿਖਾਏ ਗਏ ਹਨ ਇਸਲਈ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸ਼ੈਲਟਰ ਦਿੱਤਾ ਗਿਆ ਹੈ। ਇਸ ਮੌਕੇ ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਆਮ ਜਨਤਾ ਨੂੰ ਦਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਅਤੇ ਮਜ਼ਦੂਰੀ ਨਾ ਕਰਵਾਉਣ ਅਤੇ ਜੇ ਕੋਈ ਬੱਚਾ ਬਾਲ ਭਿੱਖਿਆ ਕਰਦੇ ਹੋਏ ਪਾਇਆ ਜਾਂਦਾ ਹੈ ਤਾ ਬਾਲ ਸੁਰੱਖਿਆ ਯੂਨਿਟ ਨੂੰ  ਚਾਈਲਡ ਹੈਲਪਲਾਈਨ ਨੰਬਰ1098 ਤੇ ਸੂਚਿਤ ਕੀਤਾ ਜਾਵੇ ਤਾਂ ਜੋ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਇਆ ਜਾ ਸਕੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ । ਇਸ ਮੌਕੇ ਮੌਜੂਦ ਬਾਲ ਸੁਰੱਖਿਆ ਅਫਸਰ (ਆਈ ਸੀ) ਗੌਰਵ ਸ਼ਰਮਾ ਵੱਲੋਂ ਦੁਕਾਨਦਾਰਾਂ  ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਬੱਚਿਆਂ ਅਤੇ ਉਹਨਾਂ ਦੇ ਮਾਂ ਪਿਓ ਦੀ ਕਾਉਂਸਲਿੰਗ ਕੀਤੀ ਜਾਣੀ ਬਣਦੀ ਹੈ ਤਾਂ ਜੋ ਬੱਚਿਆਂ ਦੇ ਮਾਂ ਪਿਓ ਬੱਚਿਆਂ ਤੋ ਭੀਖ ਮੰਗਵਾਉਣ ਦੀ ਬਜਾਏ ਉਹਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਹੋ ਸਕੇ। ਮੈਡਮ ਕੰਚਨ ਅਰੋੜਾ ਵੱਲੋਂ ਕਿਹਾ ਗਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਤੇ ਜੁਵੇਨਾਈਲ ਜਸਟਿਸ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਅਪੀਲ ਕੀਤੀ ਗਈ ਕਿ ਬੱਚਿਆਂ ਨਾਲ ਸੰਬੰਧਤ ਕਿਸੀ ਤਰ੍ਹਾ ਦੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 416 ਤੀਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ (ਸੀ ਪੀ ਓ),  ਸੰਤੋਸ਼ ਡੀਈਓ, ਸੀਡੀਪੀਓ ਦਫਤਰ ਤੋਂ ਹਰਭਜਨ ਕੌਰ ਸੁਪਰਵਾਈਜ਼ਰ ਅਤੇ ਸੁਪਰਵਾਈਸਰ ਕਮਲੇਸ਼ ਕੁਮਾਰੀ , ਸਿੱਖਿਆ ਵਿਭਾਗ ਤੋਂ ਸੁਖਵਿੰਦਰ ਸਿੰਘ, ਸਿੰਘ, ਪੁਲਿਸ ਵਿਭਾਗ ਤੋਂ ਹੈਡ ਕਾਂਸਟੇਬਲ ਨੇਹਾ ਕੁਮਾਰੀ ਅਤੇ ਮੁਕੇਸ਼ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਨਰੇਗਾ ਨੂੰ ਖਤਮ ਕਰਨ ਵਿਰੁੱਧ ਤੇ ਹੱਕੀ ਮੰਗਾਂ ਨੂੰ ਲੈ ਕੇ ਡੀ ਸੀ ਦਫ਼ਤਰਾਂ ਅੱਗੇ ਮਜ਼ਦੂਰਾਂ ਨੇ ਦਿੱਤੇ ਧਰਨੇ
Next article69ਵੀਂ ਆਲ ਇੰਡੀਆ ਰੇਲਵੇ ਗੋਲਫ ਚੈਂਪੀਅਨਸ਼ਿਪ ਰੇਲ ਕੋਚ ਫੈਕਟਰੀ ਗੋਲਫ ਕੋਰਸ ਵਿੱਚ ਅੱਜ ਤੋਂ