HOME ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਬਾਲ ਭਿਖਿਆ ਵਿੱਚ ਲੱਗੇ ਬੱਚਿਆਂ ਦੀ ਲਗਾਤਾਰ...

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਬਾਲ ਭਿਖਿਆ ਵਿੱਚ ਲੱਗੇ ਬੱਚਿਆਂ ਦੀ ਲਗਾਤਾਰ ਚੈਕਿੰਗ

ਸਮਾਜ ਵੀਕਲੀ ਯੂ ਕੇ

ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ)- ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋ ਪ੍ਰਾਪਤ ਹਦਾਇਤਾਂ ਅਨੁਸਾਰ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਸਖ਼ਤਾਈ ਨਾਲ ਲਾਗੂ ਕਰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋ ਜ਼ਿਲ੍ਹੇ ਵਿੱਚ ਬੀਤੇ ਦਿਨੀ ਜਿਲ੍ਹਾ ਟਾਸਕ ਫੋਰਸ ਨੇ ਬੱਸ ਸਟੈਂਡ ਰੋਡ, ਗੜਸ਼ੰਕਰ ਰੋਡ ਅਤੇ ਬੰਗਾ ਰੋਡ ਤੇ ਬਾਲ ਭਿੱਖਿਆ ਖਿਲਾਫ ਚੈਕਿੰਗ ਕੀਤੀ ਗਈ।

ਜਿਲਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੈਕਿੰਗ ਟੀਮ ਨੂੰ ਕੁੱਲ ਇਕ ਬਚਾ (ਉਮਰ ਤਕਰੀਬਨ 2 ਸਾਲ) ਰੇਸਕਿਉ ਕਰ ਕੇ ਬਾਲ ਭਲਾਈ ਕਮੇਟੀ ਅੱਗੇ ਅਗਲੇਰੀ ਕਾਰਵਾਈ ਹਿੱਤ ਪੇਸ਼ ਕੀਤਾ ਗਿਆ ਹੈ ਤਾਂ ਕਿ ਬੱਚੇ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ। ਬੱਚੇ ਦੀ ਮਾਤਾ ਵਲੋ ਬੱਚਿਆਂ ਨਾਲ ਸਬੰਧਤ ਕੋਈ ਵੀ ਦਸਤਾਵੇਜ਼ ਨਹੀਂ ਦਿਖਾਏ ਗਏ ਹਨ ਇਸਲਈ ਬੱਚੇ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲੇਰੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਆਮ ਜਨਤਾ ਨੂੰ ਦਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਅਤੇ ਮਜ਼ਦੂਰੀ ਨਾ ਕਰਵਾਉਣ ਅਤੇ ਜੇ ਕੋਈ ਬੱਚਾ ਬਾਲ ਭਿੱਖਿਆ ਕਰਦੇ ਹੋਏ ਪਾਇਆ ਜਾਂਦਾ ਹੈ ਤਾ ਬਾਲ ਸੁਰੱਖਿਆ ਯੂਨਿਟ ਨੂੰ ਚਾਈਲਡ ਹੈਲਪਲਾਈਨ ਨੰਬਰ1098 ਤੇ ਸੂਚਿਤ ਕੀਤਾ ਜਾਵੇ ਤਾਂ ਜੋ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਇਆ ਜਾ ਸਕੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ ।

ਇਸ ਮੌਕੇ ਮੌਜੂਦ ਬਾਲ ਸੁਰੱਖਿਆ ਅਫਸਰ (ਆਈ ਸੀ) ਗੌਰਵ ਸ਼ਰਮਾ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਬੱਚਿਆਂ ਅਤੇ ਉਹਨਾਂ ਦੇ ਮਾਂ ਪਿਓ ਦੀ ਕਾਉਂਸਲਿੰਗ ਕੀਤੀ ਜਾਣੀ ਬਣਦੀ ਹੈ ਤਾਂ ਜੋ ਬੱਚਿਆਂ ਦੇ ਮਾਂ ਪਿਓ ਬੱਚਿਆਂ ਤੋ ਭੀਖ ਮੰਗਵਾਉਣ ਦੀ ਬਜਾਏ ਉਹਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਹੋ ਸਕੇ। ਮੈਡਮ ਕੰਚਨ ਅਰੋੜਾ ਵੱਲੋਂ ਕਿਹਾ ਗਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਤੇ ਜੁਵੇਨਾਈਲ ਜਸਟਿਸ ਐਕਟ ਅਧੀਨ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਅਪੀਲ ਕੀਤੀ ਗਈ ਕਿ ਬੱਚਿਆਂ ਨਾਲ ਸੰਬੰਧਤ ਕਿਸੀ ਤਰ੍ਹਾ ਦੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 416 ਤੀਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ (ਸੀ ਪੀ ਓ), ਰਹਿੰਦਰ ਕੌਰ ਸੀ ਪੀ ਓ, ਸੰਤੋਸ਼ ਡੀਈਓ, ਸੀਡੀਪੀਓ ਦਫਤਰ ਤੋਂ ਹਰਭਜਨ ਕੌਰ ਸੁਪਰਵਾਈਜ਼ਰ ਅਤੇ ਸੁਪਰਵਾਈਸਰ ਕਮਲੇਸ਼ ਕੁਮਾਰੀ , ਸਿੱਖਿਆ ਵਿਭਾਗ ਤੋਂ ਸੁਖਵਿੰਦਰ ਸਿੰਘ, ਸਿੰਘ, ਪੁਲਿਸ ਵਿਭਾਗ ਤੋਂ ਹੈਡ ਕਾਂਸਟੇਬਲ ਨੇਹਾ ਕੁਮਾਰੀ ਅਤੇ ਮੁਕੇਸ਼ ਵੀ ਮੌਜੂਦ ਸਨ।

Previous articleSwami Vivekananda: A Visionary Humanist
Next articleਮੈਰਾਥਨ ਦੌੜ ਮੁਕਾਬਲਾ : ਰੋਰੀ ਲਿੰਕਲੈਟਰ ਨੇ ਦੂਜੀ ਵਾਰ ਕਨੇਡਾ ਦਾ ਅੱਧ ਦੌੜ ਰਿਕਾਰਡ ਤੋੜਿਆ