ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬ-ਸਾਂਝਾ ਤੇ ਅਦੁੱਤੀ ਗ੍ਰੰਥ- ਦਾਦਾ ਲਛਮਣ ਚੇਲਾ ਰਾਮ ਜੀ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸੰਸਾਰ ਦੇ ਮਹਾਨ ਗ੍ਰੰਥਾਂ ਵਿੱਚੋਂ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਇੱਕ ਅਜਿਹਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ। ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ। ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਧੀ ਸਮਾਜ ਦੀ ਪ੍ਰਮੁੱਖ ਸ਼ਖ਼ਸ਼ੀਅਤ ਤੇ ਗੁਰੂ ਘਰ ਦੇ ਅਨਿੰਨ ਸੇਵਕ ਦਾਦਾ ਲਛਮਣ ਚੇਲਾ ਰਾਮ ਜੀ ਅੱਜ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਫੇਸ-1, ਅਰਬਨ ਅਸਟੇਟ, ਦੁੱਗਰੀ ਦੇ ਗ੍ਰਹਿ ਵਿਖੇ ਪ੍ਰਮੁੱਖ ਸ਼ਖੲਸ੍ਰ ਸੀਅਤਾਂ ਨਾਲ ਗੱਲਬਾਤ ਕਰਦਿਆਂ ਹੋਇਆ ਕੀਤਾ । ਉਨ੍ਹਾਂ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਸ਼ਬਦ ਗੁਰੂ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਈਏ। ਇਸ ਦੌਰਾਨ ਦਾਦਾ ਲਛਮਣ ਚੇਲਾ ਰਾਮ ਜੀ ਨੇ ਕਿਹਾ ਕਿ ਸਿੰਧੀ ਸਮਾਜ ਗੁਰੂ ਨਾਨਕ ਸਾਹਿਬ ਜੀ ਵੱਲੋਂ ਲਗਾਈ ਗਈ ਸਿੱਖੀ ਦੀ ਫੁੱਲਵਾੜੀ ਦਾ ਇੱਕ ਅਹਿਮ ਹਿੱਸਾ ਹੈ । ਪਰ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਨੇ ਸਿੰਧੀ ਵਸੋਂ ਵਾਲੇ ਖੇਤਰਾਂ ਵਿੱਚ ਕੀਰਤਨ ਅਤੇ ਗੁਰਬਾਣੀ ਦੇ ਪ੍ਰਚਾਰ ਲਈ ਕੋਈ ਖਾਸ ਧਿਆਨ ਨਹੀਂ ਦਿੱਤਾ। ਅੱਜ ਲੋੜ ਹੈ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਦੇਸ਼ ਅੰਦਰ ਸਿੰਧੀ ਵਸੋਂ ਵਾਲੇ ਖੇਤਰਾਂ ਵਿੱਚ ਕੀਰਤਨ ਅਤੇ ਗੁਰਬਾਣੀ ਦੇ ਪ੍ਰਚਾਰ ਲਈ ਅੱਗੇ ਆਉਣ ਤਾਂ ਕਿ ਸਿੰਧੀ ਸਮਾਜ ਗੁਰੂ ਘਰ ਅਤੇ ਗੁਰਬਾਣੀ ਨਾਲ ਜੁੜਿਆ ਰਹਿ ਸਕੇ।ਇਸ ਦੌਰਾਨ ਸ੍ਰ: ਕੁਲਵਿੰਦਰ ਸਿੰਘ ਬੈਨੀਪਾਲ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਂਝੇ ਤੌਰ ਤੇ ਸਿੰਧੀ ਸਮਾਜ ਦੀ ਪ੍ਰਮੁੱਖ ਸ਼ਖ਼ਸ਼ੀਅਤ ਤੇ ਗੁਰੂ ਘਰ ਦੇ ਅਨਿੰਨ ਸੇਵਕ ਦਾਦਾ ਲਛਮਣ ਚੇਲਾ ਰਾਮ ਜੀ ਨੂੰ ਸਿਰੋਪਾਉ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਸਮੇ ਉਨ੍ਹਾਂ ਦੇ ਨਾਲ ਸ੍ਰ: ਰਣਜੀਤ ਸਿੰਘ ਖਾਲਸਾ, ਜਤਿੰਦਰਪਾਲ ਸਿੰਘ ਸਲੂਜਾ, ਡਾ: ਕਰਨਲ (ਰਿਟਾ.) ਡੀ. ਐਸ ਗਰੇਵਾਲ, ਗੁਰਦੀਪ ਸਿੰਘ ਕਾਲੜਾ, ਹਰਜੀਤ ਸਿੰਘ,ਸਰਵਦੀਪ ਸਿੰਘ ਸੋਢੀ, ਤਰਨਜੀਤ ਕੌਰ, ਗੁਰਚਰਨ ਕੌਰ, ਰੇਣੂ ਕਪੂਰ, ਸ਼੍ਰੀਮਤੀ ਤ੍ਰਿਪਤ ਕੌਰ, ਹਰਸਿਮਰਨ ਮਨਸੁੱਖਨੀ, ਕਬੀਰ ਮਨਸੁੱਖਮਨੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



