ਕਪੂਰਥਲਾ (ਕੌੜਾ) (ਸਮਾਜ ਵੀਕਲੀ)- ਰੈੱਡ ਕਰਾਸ ਸੁਸਾਇਟੀ ਕਪੂਰਥਲਾ ਵੱਲੋਂ ਕਾਂਝਲੀ ਵੈਟਲੈਂਡ ਕਪੂਰਥਲਾ ਵਿਖੇ ਵਿਸਾਖੀ ਮੇਲਾ 2022 ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਦੁਆਰਾ ਕੀਤਾ ਗਿਆ। ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਕਪੂਰਥਲਾ ਦੁਆਰਾ ਚੱਲ ਰਹੀ ਦਾਖਲਾ ਮੁਹਿੰਮ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਬੈਨਰ, ਫਲੈਕਸ ਅਤੇ ਪੈਂਫ਼ਲਿਟ ਦੁਆਰਾ ਮੇਲੇ ਵਿੱਚ ਹਿੱਸਾ ਲਈ ਆਏ ਲੋਕਾਂ ਵਿੱਚ ਨਵੇਂ ਦਾਖਲੇ ਸਬੰਧੀ ਪ੍ਰਚਾਰ ਕੀਤਾ ਗਿਆ ਅਤੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਆਪਣੇ ਬੱਚਿਆਂ ਨੂੰ ਪ੍ਰੀ- ਪ੍ਰਾਇਮਰੀ ਤੋਂ ਬਾਰਵੀਂ ਤੱਕ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।
ਜਿਲਾ ਸਿੱਖਿਆ ਅਫਸਰ ਰਾਮਪਾਲ ਸਿੰਘ ਤੇ ਉਪ ਜਿਲਾ ਸਿੱਖਿਆ ਅਫਸਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਕ ਵਿਸ਼ੇਸ਼ ਪਹਿਲਕਦਮੀ ਕਰਦੇ ਹੋਏ ਵਿਦਿਆਰਥੀਆਂ ਦੀ ਅੰਗਰੇਜੀ ਬੋਲਣ ਵਿਚ ਮੁਹਾਰਤ ਲਈ ਇੰਗਲਿਸ਼ ਬੂਸਟਰ ਕਲੱਬ ਦੀ ਸਥਾਪਨਾ ਕੀਤੀ ਗਈ ਹੈ। ਜਿਸ ਤਹਿਤ ਵਿਦਿਆਰਥੀਆਂ ਦੀ ਅੰਗਰੇਜੀ ਦੇ ਸੁਧਾਰ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅਤਿ ਆਧੁਨਿਕ ਤਕਨੀਕਾਂ ਦੀ ਪੜਾਈ ਵਿਚ ਵਰਤੋਂ ਲਈ ਡਿਜ਼ੀਟਲ ਕਲਾਸ ਰੂਮ ਅਤੇ ਈ-ਕੰਟੈਂਟ ਨਾਲ ਪੜਾਈ ਨੂੰ ਉਤਾਸ਼ਿਹਤ ਕੀਤਾ ਜਾ ਰਿਹਾ ਹੈ।ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਸ. ਸੁਖਮਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਮੁਹਿੰਮ 29 ਅਪਰੈਲ ਤੱਕ ਚੱਲੇਗੀ। ਜਿਸਦਾ ਤਹਿਤ ਈਚ ਵਨ ਬ੍ਰਿੰਗ ਵਨ ਦੀ ਨੀਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਸਮਾਰਟ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਦਾਖਲੇ ਲਈ ਕੋਈ ਫੀਸ ਨਹੀਂ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ,ਕਿਤਾਬਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਘੱਟ ਗਿਣਤੀ ਐਸ.ਸੀ.ਬੀ.ਸੀ ਅਤੇ ਵਿਸ਼ੇਸ਼ ਲੋੜ ਵਾਲੇ ਵਿਦਿਆਰਥੀਆਂ ਲਈ ਵਜੀਫਾ ਸਕੀਮਾਂ ਤੋਂ ਇਲਾਵਾ ਵੋਕੇਸ਼ਨਲ ਸਿੱਖਿਆ ਲਈ ਵੱਖ-ਵੱਖ ਕੋਰਸਾਂ ਵਿਚ ਦਾਖਲਾ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਸ਼ਿਵ ਕੁਮਾਰ ਪਾਲ, ਗੁਰਪ੍ਰੀਤ ਸਿੰਘ, ਸੁਖਵਿੰਦਰ ਕੁਮਾਰ, ਸਿਮਰਨਜੀਤ ਸਿੰਘ (ਸਾਰੇ ਬੀ.ਐਮ.ਟੀ) ਨੇ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly