ਕਿਹਾ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬੀ ਪੀ ਈ ਓਜ ਦੀਆਂ ਖ਼ਾਲੀ ਪੋਸਟਾਂ ਕਾਰਨ ਕੰਮ ਕਾਜ ਹੋ ਰਹੇ ਨੇ ਪ੍ਰਭਾਵਿਤ
ਕਪੁਰਥਲਾ (ਸਮਾਜ ਵੀਕਲੀ) (ਕੌੜਾ ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ: ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਅਤੇ ਸੂਬਾਈ ਵਿੱਤ ਸਕੱਤਰ ਰਵੀ ਵਾਹੀ ਕਪੂਰਥਲਾ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੂੰ ਆਖਿਆ ਕਿ , ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬੀ ਪੀ ਈ ਓਜ ਦੀਆਂ ਖ਼ਾਲੀ ਪੋਸਟਾਂ ਕਾਰਨ ਕੰਮ ਕਾਜ ਪ੍ਰਭਾਵਿਤ ਹੋ ਰਹੇ ਹਨ, ਇਸ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਪ੍ਰਮੋਸ਼ਨਾਂ ਤੁਰੰਤ ਕੀਤੀਆ ਜਾਣ । ਉਨ੍ਹਾਂ ਕਿਹਾ ਕਿ ਇਹ ਤਰੱਕੀਆਂ 75 -25 ਦੀ ਰੇਸ਼ੋ ਅਨੁਸਾਰ ਕੀਤੀਆਂ ਜਾਣ ਭਾਵ ਕਿ 75 ਪ੍ਰਤੀਸ਼ਤ ਸਨਿਓਰਟੀ ਅਤੇ 25 ਪ੍ਰਤੀਸ਼ਤ ਸਿੱਧੀ ਭਰਤੀ ਅਨੁਸਾਰ ਕੀਤੀਆਂ ਜਾਣ।
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਉੱਕਤ ਆਗੂਆਂ ਨੇ ਆਖਿਆ ਕਿ ਪਿਛਲੇ ਲੰਮੇ ਸਮੇਂ ਤੋਂ ਬੀਡੀਪੀਓ ਉਸ ਦੀਆਂ ਪ੍ਰਮੋਸ਼ਨਾਂ ਨਹੀਂ ਹੋਈਆਂ, ਜਿਸ ਕਰਕੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਦੇ ਵੱਖ-ਵੱਖ ਸਿੱਖਿਆ ਬਲਾਕ ਦਫ਼ਤਰ ਅਧਿਆਪਕਾਂ ਦੀ ਲੰਮੇ ਸਮੇਂ ਤੋਂ ਉਡੀਕ ਕਰ ਰਹੇ ਹਨ ਅਤੇ ਇੱਕ ਬੀ ਪੀ ਈ ਓ ਨੂੰ 3- 3, 4- 4 ਸਿੱਖਿਆ ਬਲਾਕਾਂ ਦਾ ਵਾਧੂ ਚਾਰਜ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ , ਜਿਸ ਨਾਲ ਅਧਿਆਪਕਾਂ ਅਤੇ ਬੀ ਪੀ ਈ ਓਜ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਉੱਕਤ ਆਗੂ ਹਰਜਿੰਦਰਪਾਲ ਸਿੰਘ ਪੰਨੂੰ ਅਤੇ ਰਵੀ ਵਾਹੀ ਕਪੂਰਥਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅਧਿਆਪਕਾਂ ਤੇ ਬੀ ਪੀ ਈ ਓਜ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀਆਂ ਪ੍ਰਮੋਸ਼ਨਾਂ ਤੁਰੰਤ ਕੀਤੀਆ ਜਾਣ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly