HOME ਗਰਭਵਤੀ ਔਰਤਾਂ ਲਈ ਸਹੀ ਡਾਇਟ—ਸਿਹਤਮੰਦ ਜੀਵਨ ਦੀ ਕੁੰਜੀ : ਡਾ ਗੀਤਾਂਜਲੀ ਸਿੰਘ 

ਗਰਭਵਤੀ ਔਰਤਾਂ ਲਈ ਸਹੀ ਡਾਇਟ—ਸਿਹਤਮੰਦ ਜੀਵਨ ਦੀ ਕੁੰਜੀ : ਡਾ ਗੀਤਾਂਜਲੀ ਸਿੰਘ 

5

– ਗਰਭਵਤੀ ਔਰਤਾਂ ਨੂੰ ਸੰਤੁਲਿਤ ਆਹਾਰ, ਸਿਹਤਮੰਦ ਜੀਵਨਸ਼ੈਲੀ ਅਤੇ ਸਾਫ-ਸਫਾਈ ਦੀ ਮਹੱਤਤਾ ਬਾਰੇ ਦੱਸਿਆ 

– ਮੀਰਪੁਰ ਜੱਟਾਂ ਵਿਖੇ ਮਮਤਾ ਦਿਵਸ ਮਨਾਇਆ 
ਨਵਾਂਸ਼ਹਿਰ,  (ਸਮਾਜ ਵੀਕਲੀ)  (ਮਨੋਰੰਜਨ ਕਾਲੀਆ) : : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ, ਮੁਜ਼ੱਫਰਪੁਰ ਆਮ ਲੋਕਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਗੁਣਵੱਤਾਪੂਰਨ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸੇ ਕੜੀ ਤਹਿਤ ਪਿੰਡ ਮੀਰਪੁਰ ਜੱਟਾਂ ਵਿਖੇ ਅੱਜ ਮਮਤਾ ਦਿਵਸ ਮੌਕੇ ਬੱਚਿਆਂ ਤੇ ਗਰਭਵਤੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੀਕਾਕਰਨ ਕੀਤਾ ਗਿਆ। ਇਸ ਮੌਕੇ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ, ਸਿਹਤਮੰਦ ਜੀਵਨਸ਼ੈਲੀ ਅਤੇ ਸਾਫ-ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਵੀ ਕੀਤਾ ਗਿਆ। ਇਸ ਮੌਕੋ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਜੱਚਾ ਅਤੇ ਬੱਚਾ ਦੀ ਸਿਹਤਯਾਬੀ ਲਈ ਗਰਭਧਾਰਨ ਦੌਰਾਨ ਔਰਤਾਂ ਨੂੰ ਪੌਸ਼ਟਿਕ ਆਹਾਰ ਲੈਣ ਦੀ ਬਹੁਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਗਰਭਵਤੀ ਔਰਤਾਂ ਨੂੰ ਗਰਭ ਅਵੱਸਥਾ ਦੌਰਾਨ ਖ਼ਤਰੇ ਦੇ ਚਿੰਨ੍ਹਾਂ ‘ਤੇ ਧਿਆਨ ਦੇਣ, ਸੰਪੂਰਨ ਟੀਕਾਕਰਨ ਯਕੀਨੀ ਬਣਾਉਣ, ਚਾਰ ਏ.ਐੱਨ.ਸੀ. ਚੈਕਅੱਪ ਕਰਵਾਉਣ, ਪੌਸ਼ਟਿਕ ਤੇ ਸੰਤੁਲਿਤ ਖੁਰਾਕ ਲੈਣ, 108 ਐਬੂਲੈਂਸ ਸੇਵਾ ਅਤੇ ਸੰਸਥਾਗਤ ਜਣੇਪਾ ਕਰਵਾਉਣ ਆਦਿ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦੌਰਾਨ 11 ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਨੂੰ ਟੀਕੇ ਲਗਾਏ ਜਾਂਦੇ ਹਨ। ਨਾਲ ਹੀ ਗਰਭਵਤੀਆਂ ਦਾ ਟੀਕਾਕਰਨ ਵੀ ਕੀਤਾ ਜਾਂਦਾ ਹੈ। ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਸੰਪੂਰਨ ਟੀਕਾਕਰਨ ਯਕੀਨੀ ਬਣਾਉਣਾ ਜ਼ਰੂਰੀ ਹੈ। ਸਿਹਤ ਵਿਭਾਗ ਦਾ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ। ਇਸ ਲਈ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਇਸ ਮੌਕੇ ਮੈਡੀਕਲ ਅਫਸਰ ਡਾ ਹਰੀਸ਼ ਕਿਰਪਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਮਪਹਵ (ਮੇਲ) ਮਨਦੀਪ ਸਿੰਘ ਕਾਹਲੋਂ ਤੇ ਗੁਲਸ਼ਨ ਕੁਮਾਰ ਤੇ ਏ.ਐੱਨ.ਐੱਮ. ਰਾਕੇਸ਼ ਕੁਮਾਰੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly 
Previous articleਪੱਤਰਕਾਰੀ ਸੱਚਾਈ, ਇਮਾਨਦਾਰੀ ਅਤੇ ਹਿੰਮਤ ਦਾ ਨਾਮ ਹੈ। ਇਹ ਕੋਈ ਧੰਦਾ ਨਹੀਂ ਜੋ ਹਰ ਕੋਈ ਕਰ ਲਵੇ।
Next articleਕੈਂਸਰ ਨਾਲ ਜੰਗ ਹਾਰਿਆ ਸਾਬਕਾ ਹਾਕੀ ਖਿਡਾਰੀ ਜੈਕਬ ਵਿੰਟਰਟਨ, 25 ਸਾਲ ਦੀ ਉਮਰ ’ਚ ਦਿਹਾਂਤ