HOME ਸਹੀ ਪਾਲਣ-ਪੋਸ਼ਣ ਅਤੇ ਵਿੱਦਿਆ ਮਿਲੇ ਤਾਂ ਧੀਆਂ ਵੀ ਨਾਮ ਕਰਦੀਆਂ ਹਨ ਰੋਸ਼ਨ...

ਸਹੀ ਪਾਲਣ-ਪੋਸ਼ਣ ਅਤੇ ਵਿੱਦਿਆ ਮਿਲੇ ਤਾਂ ਧੀਆਂ ਵੀ ਨਾਮ ਕਰਦੀਆਂ ਹਨ ਰੋਸ਼ਨ – ਡਾ. ਰਾਜ ਕੁਮਾਰ ਚੱਬੇਵਾਲ

ਬਲਾਕ ਪੱਧਰੀ ਸਮਾਗਮ ਦੌਰਾਨ 50 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਪਾਈ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹੁਸ਼ਿਆਰਪੁਰ-2 ਦਇਆ ਰਾਣੀ ਵੱਲੋਂ ਪਿੰਡ ਮਰਨਾਈਆਂ ਕਲਾਂ ਵਿਖੇ ਪਿੰਡ ਦੇ ਸਰਪੰਚ ਰੁਪਿੰਦਰ ਸਿੰਘ ਦੇ ਸਹਿਯੋਗ ਨਾਲ ਬਲਾਕ ਪੱਧਰੀ ਲੋਹੜੀ ਦੇ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬਲਾਕ-ਹੁਸ਼ਿਆਰਪੁਰ 2 ਦੀਆਂ 50 ਨਵ-ਜੰਮੀਆਂ ਲੜਕੀਆਂ ਦੀ ਲੋਹੜੀ ਪਾਈ ਗਈ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਲੋਹੜੀ ਦੇ ਇਸ ਸਮਾਗਮ ਮੌਕੇ ਪਿੰਡ ਦੀਆਂ ਲੜਕੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਧੀਆਂ ਦੀ ਲੋਹੜੀ ਮਨਾਉਣ ਲਈ ਵਧਾਈਆਂ ਦਿੱਤੀਆਂ ਅਤੇ 50 ਨਵ-ਜਨਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਧੀਆਂ ਨੂੰ ਉਚੇਰੀ ਵਿੱਦਿਆ ਦੇਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਬੇਟੀਆਂ ਨੂੰ ਸਹੀ ਪਾਲਣ-ਪੋਸ਼ਣ ਅਤੇ ਵਿੱਦਿਆ ਪ੍ਰਦਾਨ ਕੀਤੀ ਜਾਵੇ ਤਾਂ ਉਹ ਵੀ ਮਾਪਿਆਂ ਦਾ ਨਾਮ ਰੋਸ਼ਨ ਕਰ ਸਕਦੀਆਂ ਹਨ। ਉਨ੍ਹਾਂ ਵੱਲੋਂ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ ਮਹਿਲਾ ਅਧਿਕਾਰੀਆਂ ਦੀ ਉਦਾਹਰਨ ਦਿੰਦੇ ਹੋਏ ਲੜਕੀਆਂ ਦੀ ਉਚੇਰੀ ਸਿੱਖਿਆ ਅਤੇ ਸਹੀ ਪਾਲਣ-ਪੋਸ਼ਣ ਲਈ ਸਭ ਨੂੰ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਮਿਡਲ ਲੈਵਲ ਟ੍ਰੇਨਿੰਗ ਸੈਂਟਰ ਸੀਮਾ ਸ਼ਰਮਾ ਨੇ ਬੱਚਿਆਂ ਦੀਆਂ ਮਾਵਾਂ ਨੂੰ ਬੱਚਿਆਂ ਦੀ ਪੌਸ਼ਟਿਕ ਖ਼ੁਰਾਕ ਅਤੇ ਸਹੀ ਸਮੇਂ ‘ਤੇ ਸਹੀ ਖ਼ੁਰਾਕ ਦੇਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬਲਾਕ ਹੁਸ਼ਿਆਰਪੁਰ-2 ਦੀਆਂ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ, ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਵੀ ਮੌਜੂਦ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਘਰ-ਘਰ ਪਹੁੰਚ ਕਰਕੇ ਬਣਾਏ ਜਾਣਗੇ-ਡਾ.ਰਾਜ ਕੁਮਾਰ ਚੱਬੇਵਾਲ
Next articleਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ