ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰਸਟ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ ਵਿਖੇ ਸਥਿਤ ਪ੍ਰੀਤ ਨਗਰ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿਖੇ ਗਰੀਬੀ ਰੇਖਾ ਤੋਂ ਹੇਠਾਂ ਤਰਸਯੋਗ ਹਾਲਤ ਵਿੱਚ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ ਦੀ ਤਿਆਰੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਵਿਦਿਆਰਥੀਆਂ ਅਤੇ ਮਾਪਿਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨ ਟਰੱਸਟ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਦਿਆ ਪ੍ਰਾਪਤੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਅਤੇ ਵਿਦਿਆ ਪ੍ਰਾਪਤੀ ਨਾਲ ਹੀ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚਕਿਆ ਜਾ ਸਕਦਾ ਹੈ। ਉਨ੍ਹਾਂ ਟਰੱਸਟ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਇਸ ਇਲਾਕੇ ਹੋਰਨਾਂ ਵਿਦਿਆਰਥੀਆਂ ਵਿਦਿਆ ਪ੍ਰਾਪਤ ਕਰਵਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰੱਸਟ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਇਹ ਲੋਕ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਹਾਸਲ ਕਰਵਾ ਕੇ ਅੱਗੇ ਵਧ ਸਕਣ ਉਨ੍ਹਾਂ ਇਸ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦਾ ਵੀ ਧੰਨਵਾਦ ਕੀਤਾ। ਪਿਛਲੇ ਸਾਲ ਵੀ ਇਥੋਂ ਦਾ ਇੱਕ ਵਿਦਿਆਰਥੀ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ ਵਿੱਚ ਸਫਲ ਹੋ ਗਿਆ ਸੀ।
ਇਥੋਂ ਦੇ ਬੱਚਿਆਂ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ, ਆਈ ਟੀ ਆਈ ਅਤੇ ਕਿੱਤਾ ਮੁੱਖੀ ਕੋਰਸਾਂ ਵਿੱਚ ਦਾਖਲਾ ਲੈਣ ਅਤੇ ਸਿਖਲਾਈ ਦਵਾਉਣ ਲਈ ਵੀ ਟਰਸਟ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਇਹ ਪ੍ਰੀਵਾਰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਪ੍ਰਾਪਤ ਕਰਵਾਉਣ ਲਈ ਅੱਗੇ ਆ ਸਕਣ ਅਤੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ । ਇਥੋਂ ਦੇ ਬੱਚਿਆਂ ਲਈ ਸਕੂਲ ਸਮੇਂ ਤੋਂ ਬਾਅਦ ਵੀ ਵਿਸ਼ੇਸ਼ ਕਲਾਸਾਂ ਲਗਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਟਰੱਸਟ ਦੇ ਮੈਂਬਰਾਂ ਵੱਲੋਂ ਹਰ ਕੋਸ਼ਿਸ਼ ਕਰਦੇ ਰਹਿਣ ਦਾ ਭਰੋਸਾ ਦਿੱਤਾ ਅਤੇ ਇਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ। ਟਰੱਸਟ ਦੇ ਚੇਅਰਮੈਨ ਇੰਗਲੈਂਡ ਨਿਵਾਸੀ ਸਰਦਾਰ ਰਣਜੀਤ ਸਿੰਘ, ਪ੍ਰਬੰਧਕ ਟਰੱਸਟੀ ਸਰਦਾਰ ਜਸਜੀਤ ਸਿੰਘ ਆਹਲੂਵਾਲੀਆ, ਮੈਂਬਰ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਰਚਨਾ ਕੌਰ, ਤਜਿੰਦਰ ਕੌਰ ਅਤੇ ਓਂਕਾਰ ਸਿੰਘ ਖਾਲਸਾ ਵੱਲੋਂ ਵੀ ਹੋਣਹਾਰ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਟਰੱਸਟ ਹਮੇਸ਼ਾ ਹੀ ਇਨ੍ਹਾਂ ਬੱਚਿਆਂ ਨੂੰ ਵਿਦਿਆ ਪ੍ਰਾਪਤ ਕਰਵਾਉਣ ਲਈ ਮੱਦਦ ਕਰਦਾ ਰਹੇਗਾ । ਸਕੂਲ ਦੇ ਪ੍ਰਿੰਸੀਪਲ ਪਰਵੀਨ ਕੁਮਾਰ ਅਤੇ ਸਮੂਹ ਅਧਿਆਪਕਾਂ ਵੱਲੋਂ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨ ਟਰੱਸਟ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly