ਸੀ ਬੀ ਐੱਸ ਈ ਨਤੀਜਿਆਂ ‘ਚ ਹੋੋਣਹਾਰ ਵਿਦਿਆਰਥੀਆਂ ਵਿਦਿਅਕ ਸੰਸਥਾਵਾਂ ਦੀ ਸ਼ਾਨ ਵਧਾਈ – ਰੂਹੀ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ):  ਸੀ ਬੀ ਐੱਸ ਈ ਵੱਲੋਂ ਐਲਾਨੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ‘ਚ ਸਥਾਨਕ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ । ਸਕੂਲ ਦੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ 12ਵੀਂ ਕਲਾਸ ਦੀ ਜਸਲੀਨ ਸਹੋਤਾ ਨੇ ਆਰਟਸ ਸਟਰੀਮ ਵਿੱਚੋਂ 91.4 ਫੀਸਦੀ ਅੰਕ ਲੈ ਕੇ ਪਹਿਲਾ, ਅਨਰੂਪ ਸਿੰਘ ਮੋਮੀ ਨੇ 79 ਫੀਸਦੀ ਅੰਕਾਂ ਨਾਲ ਦੂਜਾ ਅਤੇ ਜਸਕਿਰਤ ਸਿੰਘ ਨੇ 78.2 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ ਅੰਮ੍ਰਿਤਸਰ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਸਟਾਫ਼ ਮੈਂਬਰਾਂ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਸਟਾਫ਼ ਮੈਂਬਰਾਂ ਤੇ ਬੱਚਿਆਂ ਨੂੰ ਵਧਾਈ ਦਿੰਦਿਆਂ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਿਹਾ ਕਿ ਸੀ ਬੀ ਐੱਸ ਈ ਦੇ ਨਤੀਜਿਆਂ ‘ਚ ਹੋਣਹਾਰ ਵਿਦਿਆਰਥੀਆਂ ਵਿਦਿਅਕ ਸੰਸਥਾਵਾਂ ਦੀ ਸ਼ਾਨ ਵਿਚ ਜੋ ਵਾਧਾ ਕੀਤਾ ਹੈ, ਵੱਡੇ ਮਾਨ ਵਾਲੀ ਗੱਲ ਹੈ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪੇ ਵੀ ਵਧਾਈ ਦੇ ਹੱਕਦਾਰ ਹਨ । ਇਸ ਮੌਕੇ ਮੈਡਮ ਸੁਨੀਤਾ ਗੁਜਰਾਲ, ਸ਼ੀਲਾ ਸ਼ਰਮਾ, ਸ਼ਬਨਮ, ਅੰਬਿਕਾ ਦੇਵੀ, ਸੰਦੀਪ ਕੌਰ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਹੁਸਨਪ੍ਰੀਤ ਸਿੰਘ, ਹਰਪ੍ਰੀਤ ਕੰਗ, ਰਮਨ ਚਾਵਲਾ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਵਾਸੀ ਭਾਰਤੀ ਪਾਰਸ ਮਨੀ ਵੱਲੋਂ ਐਲੀਮੈਂਟਰੀ ਸਕੂਲ ਡੱਲਾ ਨੂੰ ਵਾਟਰ ਕੂਲਰ ਭੇਂਟ
Next articleਸ਼ਰਾਰਤੀ ਅਨਸਰਾਂ ਵੱਲੋਂ ਲਗਾਈ ਨਾੜ ਨੂੰ ਅੱਗ ਕਾਰਣ ਪਿੰਡ ਮਿਆਨੀ ਮਲਾਹ ਚ ਕਿਸਾਨਾਂ ਵੱਲੋਂ ਸਟਾਕ ਕੀਤੀ ਤੁੜੀ ਨੂੰ ਲੱਗੀ ਭਿਆਨਕ ਅੱਗ