HOME ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਧਿਆਨ ਲਗਾਉਣਾ ਜ਼ਰੂਰੀ –...

ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਧਿਆਨ ਲਗਾਉਣਾ ਜ਼ਰੂਰੀ – ਗੁਰਮੇਲ ਪਹਿਲਵਾਨ

ਫੋਟੋ ਕੈਪਸ਼ਨ - ਕਿ੍ਰਕੇਟ ਖੇਡ ਰਹੇ ਬੱਚਿਆਂ ਦੀ ਹੌਂਸਲਾ ਅਫਜਾਈ ਕਰਨ ਪਹੁੰਚੇ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਤੇ ਹੋਰ।

ਸੈਕਟਰ-39 ਵਿੱਚ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪਹੁੰਚੇ ਕਾਂਗਰਸੀ ਆਗੂ

ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਹਲਕਾ ਪੂਰਬੀ ਅਧੀਨ ਪੈਂਦੇ ਵਾਰਡ ਨੰਬਰ 19 ਦੇ ਸੈਕਟਰ-39 ਵਿਖੇ ਬੱਚਿਆਂ ਵੱਲੋਂ ਖੇਡੇ ਜਾ ਰਹੇ ਕ੍ਰਿਕਟ ਮੈਚ ਵਿੱਚ ਹਿੱਸਾ ਲੈ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਜੀਉਣ ਅਤੇ ਬੱਚਿਆਂ ਨੂੰ ਨਸ਼ੇ ਤੋਂ ਬਚਾਉਣ ਲਈ ਉਹਨਾਂ ਦਾ ਧਿਆਨ ਖੇਡਾਂ ਵੱਲ ਲਗਾਉਣਾ ਜ਼ਰੂਰੀ ਹੈ। ਕਿਉਂਕਿ ਖੇਡਣ ਨਾਲ ਸਰੀਰ ਤੰਦਰੁਸਤ ਬਣਿਆ ਰਹਿੰਦਾ ਹੈ ਅਤੇ ਤੰਦਰੁਸਤ ਸਰੀਰ ਵਿੱਚ ਦਿਮਾਗ ਵੀ ਤੰਦਰੁਸਤ ਹੀ ਰਹਿੰਦਾ ਹੈ। ਖੇਡਾਂ ਖੇਡਣ ਵਾਲੇ ਬੱਚਿਆਂ ਦਾ ਧਿਆਨ ਕਦੇ ਵੀ ਨਸ਼ੇ ਵਰਗੀਆਂ ਮਾੜੀਆਂ ਅਲਾਮਤਾਂ ਵੱਲ ਨਹੀਂ ਜਾਂਦਾ। ਉਹਨਾਂ ਨੇ ਮੈਚ ਜਿੱਤਣ ਵਾਲੇ ਖਿਡਾਰੀਆਂ ਨੂੰ ਟਰਾਫੀਆਂ ਵੰਡੀਆਂ। ਇਸ ਮੌਕੇ ਉਹਨਾਂ ਦੇ ਨਾਲ ਸੰਨੀ ਪਹੂਜਾ ਵੀ ਸਨ। ਟਰਾਫੀਆਂ ਵੰਡਣ ਵੇਲੇ ਅਨੰਦ, ਡਾ: ਰਮੇਸ਼, ਦਿਲਨਾਰ ਸੱਪਰਾ, ਜਸਪਾਲ ਸਿੰਘ, ਦੀਪਕ ਖੋਸਲਾ, ਰਮਨ ਅਗਰਵਾਲ, ਜਤਿੰਦਰਪਾਲ ਸਿੰਘ ਕਾਲੜਾ,ਅਜੀਤ ਸਿੰਘ ਨਾਗਪਾਲ, ਨਰਿੰਦਰ ਸਿੰਘ, ਮੋਹਿਤ ਬਬਰਾਹ, ਸੁਨੀਲ ਕੁਮਾਰ, ਪਰਮਜੀਤ ਸਿੰਘ, ਸੁਮਿਤ ਕੁਮਾਰ, ਸੁਰਿੰਦਰ ਸਿੰਘ, ਸੋਨੂੰ ਲਾਖਾ ਤੇ ਦਿਲਬਾਗ ਸਿੰਘ ਵੀ ਮੌਜੂਦ ਰਹੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਇਨਰ ਵ੍ਹੀਲ ਕਲੱਬ ਮਿਡ ਟਾਊਨ ਵੱਲੋਂ ਟੀਬੀ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਰਾਸ਼ਨ ਕਿੱਟਾਂ ਵੰਡੀਆਂ
Next articleਨਗਰ ਕੌਂਸਲ ਚੋਣਾਂ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਨਾ ਲਗਾਈਆਂ ਜਾਣ – ਸਾਂਝਾ ਅਧਿਆਪਕ ਮੋਰਚਾ