HOME ਆਪਣੇ-ਆਪ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਪੂਰੇ ਸਰੀਰ ਨੂੰ ਢੱਕਣ...

ਆਪਣੇ-ਆਪ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਓ : ਡਾ ਬਲਜੀਤ ਕਮਲ

ਸਹਾਇਕ ਸਿਵਲ ਸਰਜਨ ਨੇ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
– ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਦੀ ਲੋੜ ‘ਤੇ ਜ਼ੋਰ 
ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ  ) ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਡੇਂਗੂ ਦੀ ਬਿਮਾਰੀ ‘ਤੇ ਸਮੇਂ ਸਿਰ ਕਾਬੂ ਪਾਉਣ ਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੈਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸੇ ਦੌਰਾਨ ਸੰਧੂ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਤੋਂ ਬਾਰਾਂਦਰੀ ਗਾਰਡਨ, ਨਵਾਂਸ਼ਹਿਰ ਤੱਕ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ  ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਨਰਸਿੰਗ ਵਿਦਿਆਰਥੀਆਂ ਨੇ ਸਿਹਤ ਵਿਭਾਗ ਦੀਆਂ ਡੇੰਗੂ ਵਿਰੋਧੀ ਟੀਮਾਂ ਨਾਲ ਮਿਲ ਕੇ ਲੋਕਾਂ ਦੇ ਘਰਾਂ ਵਿੱਚ ਲਾਰਵਾ ਵੀ ਚੈੱਕ ਕੀਤਾ। ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਨੂੰ ਕੰਟਰੋਲ ਕਰਨਾ ਹੈ। ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡੇਂਗੂ ਦੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਤੇ ਉਨ੍ਹਾਂ ਨੂੰ ਡੇੰਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ ਗਿਆ।
ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਆਪਣੇ ਘਰਾਂ ਵਿਚ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਆਪਣੇ-ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਵਾਸਤੇ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ। ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਡੇਂਗੂ ਤੇ ਮਲੇਰੀਆ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਰਣਜੀਤ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਸ਼ਰਮਾ, ਜੋਗਿੰਦਰਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਐਮ.ਆਰ. ਸਿਟੀ ਪਬਲਿਕ ਸਕੂਲ ਦਾ ਜਮਾਤ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ।
Next articleA new tool to increase Hate Politics: ‘Pigs as Pets’