ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਪੰਜਾਬ ਸਟੇਟ ਵਰਕਿੰਗ ਕਮੇਟੀ ਮੀਟਿੰਗ ਅਤੇ ਪੂਰਨ ਰੇਲਵੇ ਵਿਚ ਮੰਗਾਂ ਦੇ ਸਮਰਥਨ ਦੇ ਵਿਰੋਧ ਸਪਤਾਹ ਦਾ ਆਯੋਜਨ 16 ਮਾਰਚ ਤੋਂ 20 ਮਾਰਚ ਤੱਕ ਆਰ ਸੀ ਐੱਫ ਮਜ਼ਦੂਰ ਯੂਨੀਅਨ ਦੁਆਰਾ ਰੇਲ ਕੋਚ ਫੈਕਟਰੀ ਵਿੱਚ ਕੀਤਾ ਜਾਵੇਗਾ। ਇਸ ਦੇ ਸੰਬੰਧ ਵਿੱਚ ਮਜ਼ਦੂਰ ਯੂਨੀਅਨ ਦੇ ਜਰਨਲ ਸਕੱਤਰ ਰਾਮ ਰਤਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੂਰੇ ਭਾਰਤ ਵਿੱਚੋਂ ਪੰਜਾਬ ਦੇ ਇੰਟਕ ਦੇ ਲੀਡਰ ਇਸ ਪ੍ਰੋਗਰਾਮ ਵਿੱਚ ਭਾਗ ਲੈਣਗੇ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਪ੍ਰਧਾਨ ਸ੍ਰੀ ਸੁਰਿੰਦਰ ਸ਼ਰਮਾ ਤੇ ਪੰਜਾਬ ਦੇ ਚੇਅਰਮੈਨ ਸੁਭਾਸ਼ ਸ਼ਰਮਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚਣਗੇ ।ਉਹਨਾਂ ਦੱਸਿਆ ਕਿ ਇੰਟਕ ਮਜ਼ਦੂਰਾਂ ਦੇ ਹੱਕ ਵਿੱਚ ਲੜਾਈ ਲੜਨ ਦੇ ਲਈ ਪੰਜਾਬ ਇੰਟਕ ਹਮੇਸ਼ਾ ਅੱਗੇ ਰਹਿੰਦੀ ਹੈ। ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਰਾਮ ਰਤਨ ਸਿੰਘ ਨੇ ਸਾਰੇ ਹੀ ਅਧਿਕਾਰੀਆਂ ਤੇ ਅਹੁਦੇਦਾਰਾਂ ਨੂੰ ਇਸ ਵਿੱਚ ਹਿੱਸਾ ਲੈਣ ਦੀ ਪੂਰਨ ਅਪੀਲ ਕੀਤੀ। ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਭਿਸ਼ੇਕ ਸਿੰਘ ਨੇ ਦੱਸਿਆ ਕਿ ਨੈਸ਼ਨਲ ਫੈਡਰੇਸ਼ਨ ਆਫ ਇੰਡੀਅਨ ਰੇਲਵੇ ਮੈਨਜ਼ ਦੇ ਸੱਦੇ ਤੇ ਰੇਲਵੇ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਮੰਗਾਂ ਨੂੰ ਮਨਾਉਣ ਦੇ ਲਈ ਦੇਸ਼ ਭਰ ਵਿੱਚ 16 ਤੋਂ 20 ਮਾਰਚ ਤੱਕ ਇਸ ਵਿਰੋਧ ਸਪਤਾਹ ਦੇ ਦੌਰਾਨ ਹੋਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਦੇ ਬਾਰੇ ਦੱਸਿਆ ਤੇ ਸਾਰੇ ਹੀ ਡੈਲੀਗੇਟਾਂ ਨੂੰ ਇਸ ਸ਼ਾਮਿਲ ਹੋਣ ਲਈ ਸੱਦਾ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj