ਤੇਲ ਕੀਮਤਾਂ ਤੇ ਮਹਿੰਗਾਈ ਖ਼ਿਲਾਫ਼ ਮੁਜ਼ਾਹਰੇ

ਅਮਲੋਹ,  (ਸਮਾਜ ਵੀਕਲੀ): ਵਿਧਾਨ ਸਭਾ ਹਲਕਾ ਅਮਲੋਹ ਦੇ ‘ਆਪ’ ਵਰਕਰਾਂ ਨੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਸ਼ਹਿਰ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਲੋਕਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਪਾਰਟੀ ਨਿਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਤੇ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਵਾਂਗ ਪੰਜਾਬ ਵਿੱਚ ਵੀ ਬਣਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਤੁਰੰਤ ਰੱਦ ਕਰਨ ਦੀ ਵੀ ਮੰਗ ਕੀਤੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਡੂੰਗਰ ਦੀ ਪੁਸਤਕ ‘ਸਾਡੇ ਕੌਮੀ ਹੀਰੇ ਸਿੱਖ ਜਰਨੈਲ’ ਲੋਕ ਅਰਪਣ
Next articleਸੁਖਬੀਰ ਸੰਘਰਸ਼ੀ ਕਿਸਾਨਾਂ ਨੂੰ ਮੂਰਖ ਨਾ ਬਣਾਵੇ: ਅਮਰਿੰਦਰ