ਤੇਲ ਤੇ ਘਰੇਲੂ ਗੈਸ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਪ੍ਰਦਰਸ਼ਨ ਦਾ ਐਲਾਨ

ਨਵੀਂ ਦਿੱਲੀ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਫੈਸਲਾ ਲਿਆ ਗਿਆ ਕਿ 8 ਜੁਲਾਈ ਨੂੰ ਦੇਸ਼-ਭਰ ‘ਚ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਰੋਸ-ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਹਰ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਆਪਣੇ ਸਕੂਟਰ, ਮੋਟਰਸਾਈਕਲ, ਟਰੈਕਟਰ, ਗੱਡੀਆਂ, ਬੱਸਾਂ, ਟਰੱਕਾਂ ਸਮੇਤ ਸਾਰੇ ਆਵਾਜਾਈ ਦੇ ਸਾਧਨਾਂ ਅਤੇ ਖਾਲੀ ਗੈਸ ਸਿਲੰਡਰਾਂ ਸਮੇਤ ਰੋਸ-ਪ੍ਰਦਰਸ਼ਨ ਕੀਤਾ ਜਾਵੇ।

ਬੂਟਾ ਸਿੰਘ ਬੁਰਜਗਿੱਲ ਨੇ ਅਪੀਲ ਕੀਤੀ ਕਿ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਸੜਕਾਂ ਨਾ ਜਾਮ ਕੀਤੀਆਂ ਜਾਣ, ਸਗੋਂ ਸੜਕਾਂ ਦੇ ਇਕ ਪਾਸੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣ। ਮੀਟਿੰਗ ਦੌਰਾਨ ਦੇਸ਼-ਭਰ ਦੀਆਂ 67 ਕਿਸਾਨ-ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਪ੍ਰਦਰਸ਼ਨ ਦੌਰਾਨ ਆਵਾਜਾਈ ‘ਚ ਕੋਈ ਵਿਘਨ ਨਹੀਂ ਪਾਇਆ ਜਾਵੇਗਾ, ਸਗੋਂ ਸੜਕਾਂ ਦੇ ਕਿਨਾਰੇ ਖੜ੍ਹਕੇ ਰੋਸ ਪ੍ਰਗਟਾਇਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ, ਹਰਿਆਣਾ ਦੇ ਹਿਸਾਰ ਤੇ ਚੰਡੀਗੜ੍ਹ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਕੇਸ ਵਾਪਸ ਲਏ ਜਾਣ। ਇਹ ਸਾਰੇ ਕੇਸ ਝੂਠੇ ਹਨ ਅਤੇ ਭਾਜਪਾ-ਆਰਐਸਐਸ ਸਰਕਾਰਾਂ ਦੁਆਰਾ ਨਿਰਦੋਸ਼ ਕਿਸਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਲਈ ਕੀਤੀਆਂ ਜਾ ਰਹੀਆਂ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਹੈਪੀਨੈੱਸ’ ਪਾਠਕ੍ਰਮ ਦੀ ਵਰ੍ਹੇਗੰਢ ਮੌਕੇ ਬੱਚਿਆਂ ਵੱਲੋਂ ਤਜਰਬੇ ਸਾਂਝੇ
Next articleBihar Dy CM’s brother accused of grabbing land